ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਹਿਬਲ ਕਲਾਂ ਗੋਲੀਕਾਂਡ: ਮੁਲਜ਼ਮ COPS ਦੀਆਂ ਜ਼ਮਾਨਤ ਅਰਜ਼ੀਆਂ ’ਤੇ ਸੁਣਵਾਈ ਮੁਲਤਵੀ

ਬਹਿਬਲ ਕਲਾਂ ਗੋਲੀਕਾਂਡ ਚ ਮੁਲਜ਼ਮ ਤਿੰਨ ਪੁਲਿਸ ਮੁਲਾਜ਼ਮਾਂ ਦੀ ਅੰਤਰਿਮ ਜ਼ਮਾਨਤ ਅਰਜ਼ੀਆਂ ਤੇ ਅੱਜ ਸੁਣਵਾਈ ਮੁਲਤਵੀ ਹੋ ਗਈ। ਹੁਣ 1 ਫ਼ਰਵਰੀ ਨੂੰ ਇਹ ਸੁਣਵਾਈ ਹੋਵੇਗੀ। ਜਾਣਕਾਰੀ ਮੁਤਾਬਕ ਬਾਰ ਐਸੋਸੀਏਸ਼ਨ ਦੀ ਹੜਤਾਲ ਕਾਰਨ ਜ਼ਿਲ੍ਹਾ ਤੇ ਸੈਸ਼ਨਜ਼ ਅਦਾਲਤ ਵਲੋਂ ਅੱਜ ਇਹ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਵਕੀਲਾਂ ਦੀ ਹੜਤਾਲ ਦੇ ਕਾਰਨ ਅਦਾਲਤ ਨੇ ਅੱਜ ਸੁਣਵਾਈ ਮੁਲਤਵੀ ਕਰ ਦਿੱਤੀ। ਬਹਿਬਲ ਕਲਾਂ ਗੋਲੀਕਾਂਡ ਚ ਤਿੰਨ ਪੁਲਿਸ ਮੁਲਾਜ਼ਮ ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ ਅਤੇ ਸਬ ਇੰਸਪੈਕਟਰ ਅਮਰਜੀਤ ਸਿੰਘ ਮੁਲਜ਼ਮ ਹਨ।

 

ਦੱਸਣਯੋਗ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤ ਸੁਖਰਾਜ ਸਿੰਘ ਨੇ ਲੰਘੀ 29 ਜਨਵਰੀ ਨੂੰ ਫ਼ਰੀਦਕੋਟ ਦੀ ਅਦਾਲਤ ਵਿੱਚ ਅਰਜ਼ੀ ਦਾਖ਼ਲ ਕਰ ਕੇ ਬੇਨਤੀ ਕੀਤੀ ਸੀ ਕਿ ਗੋਲੀਕਾਂਡ ਦੇ ਜਿਹੜੇ ਦੋ ਪੁਲਿਸ ਅਧਿਕਾਰੀਆਂ (COPS) ਐੱਸਪੀ ਬਿਕਰਮਜੀਤ ਸਿੰਘ ਤੇ ਇੰਸਪੈਕਟਰ ਪ੍ਰਦੀਪ ਸਿੰਘ ਵੱਲੋਂ ਦਾਇਰ ਕੀਤੀਆਂ ਅਗਾਊਂ ਜ਼ਮਾਨਤ ਦੀਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਜਾਣ।

 

ਪੀੜਤ ਸੁਖਰਾਜ ਸਿੰਘ ਨੇ ‘ਹਿੰਦੁਸਤਾਨ ਟਾਈਮਜ਼’ ਨਾਲ ਖ਼ਾਸ ਗੱਲਬਾਤ ਦੌਰਾਨ ਕਿਹਾ ਸੀ ਕਿ ਉਨ੍ਹਾਂ ਨੇ ਅਮਰਜੀਤ ਸਿੰਘ ਨੂੰ ਵੀ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਆਪਣੀ ਅਰਜ਼ੀ ਵਿੱਚ ਕੀਤੀ ਹੈ।
 

 

 

ਇੱਕ ਸੁਆਲ ਦੇ ਜੁਆਬ ਵਿੱਚ ਸੁਖਰਾਜ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੀ ‘ਵਿਸ਼ੇਸ਼ ਜਾਂਚ ਟੀਮ’ (SIT – Special Investigation Team) ਵੱਲੋਂ ਚਰਨਜੀਤ ਸਿੰਘ ਸ਼ਰਮਾ ਦੀ ਗ੍ਰਿਫ਼ਤਾਰੀ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਹੁਣ ਲੱਗਣ ਲੱਗ ਪਿਆ ਹੈ ਕਿ ਇਨਸਾਫ਼ ਜ਼ਰੂਰ ਮਿਲੇਗਾ।

 

ਧਿਆਨ ਹਿੱਤ ਹੈ ਕਿ ਇਹ ਸੁਖਰਾਜ ਸਿੰਘ ਉਹੀ ਹਨ, ਜਿਨ੍ਹਾਂ ਦੇ ਪਿਤਾ ਕ੍ਰਿਸ਼ਨ ਭਗਵਾਨ ਸਿੰਘ ਦਾ ਬਹਿਬਲ ਕਲਾਂ ਗੋਲੀਕਾਂਡ ਦੌਰਾਨ ਦੇਹਾਂਤ ਹੋ ਗਿਆ ਸੀ।  14 ਸਤੰਬਰ, 2015 ਨੂੰ ਵਾਪਰੇ ਉਸ ਗੋਲੀਕਾਂਡ ਦੌਰਾਨ ਦੂਜੀ ਮੌਤ ਗੁਰਜੀਤ ਸਿੰਘ ਹੁਰਾਂ ਦੀ ਹੋਈ ਸੀ; ਜਦੋਂ ਪੁਲਿਸ ਨੇ ਸ਼ਾਂਤੀਪੂਰਨ ਰੋਸ ਮੁਜ਼ਾਹਰਾ ਕਰ ਰਹੇ ਲੋਕਾਂ ’ਤੇ ਗੋਲੀਆਂ ਵਰ੍ਹਾ ਦਿੱਤੀਆਂ ਸਨ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਇਸ ਤੋਂ ਪਹਿਲਾਂ ਬਹਿਬਲ ਕਲਾਂ ਪੁਲਿਸ ਗੋਲੀਕਾਂਡ ਦੇ ਦੋ ਮੁਲਜ਼ਮ ਪੁਲਿਸ ਅਧਿਕਾਰੀਆਂ ਨੇ ਕੱਲ੍ਹ ਸੋਮਵਾਰ ਨੂੰ ਆਪਣੀ ਅਗਾਊਂ ਜ਼ਮਾਨਤ ਲਈ ਫ਼ਰੀਦਕੋਟ ਦੀ ਜ਼ਿਲ੍ਹਾ ਤੇ ਸੈਸ਼ਨਜ਼ ਅਦਾਲਤ ਵਿੱਚ ਆਪਣੀ ਅਰਜ਼ੀ ਦਾਖ਼ਲ ਕਰ ਦਿੱਤੀ ਸੀ। ਇਨ੍ਹਾਂ ਵਿੱਚੋਂ ਇੱਕ ਐੱਸਪੀ ਬਿਕਰਮਜੀਤ ਸਿੰਘ ਹੈ ਤੇ ਦੂਜਾ ਇੰਸਪੈਕਟਰ ਪ੍ਰਦੀਪ ਸਿੰਘ ਹੈ।


 

 

 

/

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bahibal Kalahan Hearing of accused COPS bail applications