ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

IG ਉਮਰਾਨੰਗਲ ਨੂੰ ਕੋਰਟ ਨੇ 4 ਦਿਨਾਂ ਦੀ ਪੁਲਿਸ ਰਿਮਾਂਡ ’ਤੇ ਭੇਜਿਆ

ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਮੁਲਜ਼ਮ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅੱਜ ਮੰਗਲਵਾਰ ਨੂੰ ਲਗਭਗ ਦੁਪਹਿਰ 12 ਵਜੇ ਦੇ ਨੇੜੇ ਅਦਾਲਤ ਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਅੱਜ ਉਮਰਾਨੰਗਲ ਨੂੰ ਚਾਰ ਦਿਨਾਂ ਦੀ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

 

 

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਹਿਰਾਸਤ ਚ ਲਏ ਗੲੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਲੰਘੀ ਸੋਮਵਾਰ ਦੀ ਰਾਤ ਸਦਰ ਥਾਣੇ ਚ ਕੱਟਣੀ ਪਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੱਜ ਇੱਥੇ ਪੇਸ਼ੀ ਲਈ ਲਿਆਂਦਾ ਗਿਆ ਸੀ।

 

 

ਦੱਸਦੇਈਏ ਕਿ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਲੰਘੀ ਦਿਨੀ ਆਪਣੀ ਹਿਰਾਸਤ ਲੈ ਲਿਆ ਸੀ। ਇਸ ਮਾਮਲੇ ਚ ਇਹ ਦੂਜੀ ਵੱਡੀ ਗ੍ਰਿਫਤਾਰੀ ਦੱਸੀ ਜਾ ਰਹੀ ਹੈ, ਇਸ ਤੋਂ ਪਹਿਲਾਂ ਸਾਬਕਾ ਐਸਐਸਪੀ ਚਰਨਜੀਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ 

 

ਐਸਆਈਟੀ ਵੱਲੋਂ ਕੁਝ ਦਿਨ ਪਹਿਲਾਂ ਆਈਜੀ ਪਰਮਰਾਜ ਉਮਰਾਨੰਗਲ ਤੋਂ ਚੰਡੀਗੜ੍ਹ ਵਿਚ ਪੁੱਛਗਿੱਛ ਕੀਤੀ ਗਈ ਸੀ। ਮਿਲੀ ਜਾਣਕਾਰੀ ਮੁਤਾਬਕ ਕੀਤੀ ਗਈ ਗੋਲੀਬਾਰੀ ਮੌਕੇ ਆਈਜੀ ਪਰਮਰਾਜ ਉਮਰਾਨੰਗਲ ਮੌਕੇ ਉਤੇ ਮੌਜੂਦ ਸਨ।  ਇਸ ਮਾਮਲੇ ਸਬੰਧੀ ਐਸਆਈਟੀ ਜਾਂਚ ਕਰ ਰਹੀ ਹੈ

 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਬਦੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਬਹਿਬਲ ਕਲਾਂ ਵਿਖੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ, ਇਸ ਦੌਰਾਨ ਪੁਲਿਸ ਵੱਲੋਂ ਗੋਲੀਬਾਰੀ ਕੀਤੀ ਗਈ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bahibal Kalan shotgun: IG Paramraj Singh Umaranangals court appearance today