ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੀ ਵਿਧਾਨ ਸਭਾ ਵਿਚ ਰਾਜਪਾਲ ਵੱਲੋਂ ਅੰਗਰੇਜ਼ੀ ’ਚ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ

ਰਾਜਪਾਲ ਵੱਲੋਂ ਅੰਗਰੇਜ਼ੀ ''ਚ ਭਾਸ਼ਣ ਦੇਣ ਦਾ ਵਿਰੋਧ ਕਰਦੇ ਹੋਏ ਬੈਂਸ ਭਰਾ।

ਪੰਜਾਬ ਦੇ ਲੋਕ ਪੰਜਾਬੀ ਭਾਸ਼ਾ ਹਰ ਪੱਧਰ ਉਤੇ ਲਾਗੂ ਕਰਵਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਉਥੇ ਅੱਜ ਪੰਜਾਬ ਦੀ ਵਿਧਾਨ ਸਭਾ ਵਿਚ ਅੱਜ ਪਹਿਲੇ ਦਿਨ ਪੰਜਾਬ ਦੇ ਰਾਜਪਾਲ ਨੇ  ਆਪਣਾ ਭਾਸ਼ਣ ਅੰਗਰੇਜ਼ੀ ਵਿਚ ਦਿੱਤਾ।

 

ਰਾਜਪਾਲ ਵੱਲੋਂ ਭਾਸ਼ਣ ਅੰਗਰੇਜ਼ੀ ਵਿਚ ਪੜ੍ਹੇ ਜਾਣ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਬੈਂਸ ਭਰਾਵਾਂ ਨੇ ਵਿਧਾਨ ਸਭਾ ਵਿਚੋਂ ਬਾਈਕਾਟ ਕੀਤਾ। ਅੰਗਰੇਜ਼ੀ ਵਿਚ  ਪੜ੍ਹੇ ਜਾਣ ਨੂੰ ਪੰਜਾਬੀ ਵਿਰੋਧੀ ਦੱਸਦੇ ਹੋਏ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਸਿਮਰਨਜੀਤ ਸਿੰਘ ਬੈਂਸ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਵਿਧਾਨ ਸਭਾ ਵਿਚ ਮਾਂ ਬੋਲੀ ਪੰਜਾਬੀ ਨਾਲ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

ਉਨ੍ਹਾਂ ਕਿਹਾ ਕਿ ਰਾਜਪਾਲ ਦਾ ਭਾਸ਼ਣ ਦੀਆਂ ਕਾਪੀਆਂ ਪੰਜਾਬੀ ਵਿਚ ਦਿੱਤੀਆਂ ਗਈਆਂ ਹਨ, ਪਰ ਰਾਜਪਾਲ ਅੰਗਰੇਜ਼ੀ ਵਿਚ ਪੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਿਛਲੀ ਵਾਰ ਵੀ ਇਹ ਮੰਗ ਕੀਤੀ ਸੀ ਕਿ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੀ ਮਾਂ ਬੋਲੀ ਪੰਜਾਬੀ ਵਿਚ ਭਾਸ਼ਣ ਦਿੱਤਾ ਜਾਵੇ। ਬੈਂਸ ਭਰਾਵਾਂ ਨੇ ਵਿਰੋਧ ਕਰਦੇ ਹੋਏ ਵਿਧਾਨ ਸਭਾ ਦੇ ਬਾਹਰ ਅੰਗਰੇਜ਼ੀ ਭਾਸ਼ਣ ਦੀਆਂ ਕਾਪੀਆਂ ਵੀ ਪਾੜਕੇ ਹੇਠਾਂ ਸੁੱਟ ਦਿੱਤਾ।

 

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿਚ ਇਸ ਕਰਕੇ ਅੰਗਰੇਜ਼ੀ ਬੋਲੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਇਸ ਦੀ ਪੂਰੀ ਸਮਝ ਨਾ ਆਵੇ, ਲੋਕਾਂ ਨੂੰ ਧੋਖੇ ਵਿਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਬੋਲਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਐਨਾ ਹੀ ਅੰਗਰੇਜ਼ੀ ਬੋਲੀ ਨਾਲ ਪਿਆਰ ਹੈ ਤਾਂ ਉਹ ਲੋਕਾਂ ਤੋਂ ਵੋਟਾਂ ਮੰਗਣ ਸਮੇਂ ਵੀ ਅੰਗਰੇਜ਼ੀ ਬੋਲਿਆ ਕਰਨ। ਆਗੂਆਂ ਨੇ ਕਿਹਾ ਕਿ ਜੇਕਰ ਵਿਧਾਨ ਸਭਾ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅੰਗਰੇਜ਼ੀ ਬੋਲੀ ਤਾਂ ਉਸਦਾ ਵਿਰੋਧ ਕੀਤਾ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bains brothers protest