ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਾਜਵਾ ਨੇ ਡਾ. ਦਲੀਪ ਕੌਰ ਟਿਵਾਣਾ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ

ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉੱਘੀ ਪੰਜਾਬੀ ਲੇਖਿਕਾ ਅਤੇ ਅਧਿਆਪਕਾ ਡਾ. ਦਲੀਪ ਕੌਰ ਟਿਵਾਣਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 84 ਸਾਲ ਦੇ ਸਨ। ਡਾ. ਟਿਵਾਣਾ ਬਿਮਾਰ ਹੋਣ ਕਾਰਨ ਪਿਛਲੇ ਕਈ ਦਿਨਾਂ ਤੋਂ ਮੁਹਾਲੀ ਦੇ ਮੈਕਸ ਹਸਪਤਾਲ ਵਿੱਚ ਇਲਾਜ ਅਧੀਨ ਸਨ।

 

ਡਾ. ਦਲੀਪ ਕੌਰ ਟਿਵਾਣਾ ਦੇ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਸ੍ਰੀ ਬਾਜਵਾ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।

 

ਜ਼ਿਕਰਯੋਗ ਹੈ ਕਿ ਡਾ. ਦਲੀਪ ਕੌਰ ਟਿਵਾਣਾ ਨੇ ਆਪਣੇ ਨਾਵਲਾਂ ਅਤੇ ਲਘੂ ਕਹਾਣੀਆਂ ਰਾਹੀਂ ਪੰਜਾਬੀ ਸਾਹਿਤ ਵਿੱਚ ਵੱਡਮੁੱਲਾ ਯੋਗਦਾਨ ਪਾਇਆ। ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਪਦਮ ਸ਼੍ਰੀ ਅਤੇ ਸਾਹਿਤ ਅਕਾਦਮੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।

 

ਡਾ. ਦਲੀਪ ਕੌਰ ਟਿਵਾਣਾ ਨਹੀਂ ਰਹੇ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bajwa expresses deep grief over the death of Dr dilip Kaur Tiwana