ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ, ਪੰਜਾਬੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਾਰੇ ਬਾਜਵਾ ਨੇ ਸੁਣੀਆਂ ਮੁਸ਼ਕਲਾਂ

ਜੁਆਇੰਟ ਐਕਸ਼ਨ ਕਮੇਟੀ (ਜੈਕ) ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਉੱਚ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨਾਲ ਪੰਜਾਬ ਭਵਨ, ਚੰਡੀਗੜ ਵਿਖੇ ਮੁਲਾਕਾਤ ਕੀਤੀਜੈਕ ਦੇ ਸਪੋਕਸਮੈਨ ਡਾ.ਅੰਸ਼ੂ ਕਟਾਰੀਆ ਨੇ ਕਿਹਾ ਕਿ ਜੈਕ ਦੇ ਵਫਦ ਨੇ ਪੰਜਾਬ, ਪੰਜਾਬੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸੰਬੰਧਿਤ ਸਮੱਸਿਆਵਾਂ ਅਤੇ ਮੁਸ਼ਕਿਲਾਂ ਤੋ ਜਾਣੁ ਕਰਵਾਇਆ 

 

ਸਕੱਤਰ ਉੱਚ ਸਿੱਖਿਆ, ਪੰਜਾਬ ਸ੍ਰੀ ਰਾਹੁਲ ਭੰਡਾਰੀ ਆਈ..ਐਸ., ਵਿਸ਼ੇਸ਼ ਸਕੱਤਰ ਤਕਨੀਕੀ ਸਿੱਖਿਆ, ਪੰਜਾਬ ਸ੍ਰੀ ਮਹਿੰਦਰ ਪਾਲ ਅਰੋੜਾ ਆਈਏਐਸ ਅਤੇ ਪ੍ਰੋ. ਬੀ.ਐਸ. ਘੁੰਮਣ, ਉੱਪ ਕੁੱਲਪਤੀ, ਪੰਜਾਬੀ ਯੂਨੀਵਸਿਟੀ, ਪਟਿਆਲਾ, ਪ੍ਰੋ. ਕਰਮਜੀਤ ਸਿੰਘ, ਪ੍ਰੋ. ਸੰਜੈ ਕੌਸ਼ਿਕ, ਯੂਨੀਵਰਸਿਟੀ ਬਿਜਨੈਸ ਸਕੂਲ, ਪੰਜਾਬ ਯੂਨੀਵਰਸਿਟੀ ਅਤੇ ਪ੍ਰੋ. ਕੇ.ਐਸ. ਕਾਹਲੋਂ, ਰਜਿਸਟਰਾਰ, ਜੀ.ਐਨ.ਡੀ.ਯੂ ਵੀ ਮੀਟਿੰਗ ਦੇ ਦੌਰਾਨ ਹਾਜ਼ਿਰ ਸਨ

 

ਬਾਜਵਾ ਨੇ ਵਫਦ ਦੀ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਨ ਤੋਂ ਬਾਅਦ ਕਿਹਾ ਕਿ ਵਿਭਾਗ ਗੁਣਵੱਤਾ ਦੇ ਨਾਲ ਕੋਈ ਸਮਝੌਤਾ ਨਹੀ ਕਰੇਗਾਪਰ ਨਾਲ ਹੀ ਜੋ ਵੀ ਸਮੱਸਿਆਵਾਂ ਅਤੇ ਸ਼ਿਕਾਇਤਾਂ ਕਾਲਜ ਦੇ ਕੋਲ ਹਨ, ਵਿਭਾਗ ਉਹਨਾਂ ਨੂੰ ਜਲਦੀ ਤੋ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕਰੇਗਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bajwa heard troubles about Punjabi and Guru Nanak Dev University