ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਬੱਤ ਸਿਹਤ ਬੀਮਾ ਯੋਜਨਾ 'ਤੇ ਲਗਾਏ ਦੋਸ਼ਾਂ ਦਾ ਬਲਬੀਰ ਸਿੱਧੂ ਨੇ ਇੰਝ ਦਿੱਤਾ ਜਵਾਬ

ਕੈਪਟਨ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ 'ਤੇ ਲਗਾਏ ਗਏ ਸਾਰੇ ਇਲਜ਼ਾਮਾਂ ਨੂੰ ਅਕਾਲੀ ਦਲ ਦੀ ਬੁਖਲਾਹਟ ਤੇ ਬੇ-ਬੁਨਆਦ ਦੱਸਦਿਆਂ ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ 76 ਫੀਸਦ ਆਬਾਦੀ ਨੂੰ ਕਵਰ ਕਰਨ ਵਾਲੀ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 1396 ਇਲਾਜ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ ਜਿਸ ਨਾਲ ਪੰਜਾਬ ਦੇਸ਼ ਦੇ ਮੋਹਰੀ ਸੂਬਿਆਂ ਦੀ ਕਤਾਰ ਵਿਚ ਗਿਆ ਹੈ

 

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਯੂਨੀਵਰਸਲ ਸਿਹਤ ਬੀਮਾ ਯੋਜਨਾ ਤਹਿਤ 1396 ਸਿਹਤ ਸੇਵਾਵਾਂ ਵਿਚੋਂ ਕੇਵਲ 124 ਬੀਮਾਰੀਆਂ ਦੇ ਇਲਾਜ ਨੂੰ ਹੀ ਸਰਕਾਰੀ ਸਿਹਤ ਕੇਂਦਰਾਂ ਵਿਚ ਉਪਲਬਧ ਕਰਵਾਉਣ ਦਾ ਫੈਸਲਾ ਲਿਆ ਹੈ ਜਿਥੇ ਇਸ ਫੈਸਲੇ ਨਾਲ ਸਰਕਾਰੀ ਹਸਪਤਾਲਾਂ ਦੀ ਆਮਦਨ ਵਿਚ ਵਾਧਾ ਹੋਵੇਗਾ ਉਥੇ ਹੀ ਸਰਕਾਰੀ ਹਸਪਤਾਲ ਵਿਖੇ ਸਿਹਤ ਸਹੂਲਤ ਨਾ ਮਿਲਣ ਦੀ ਸੂਰਤ ਵਿਚ ਮਰੀਜ਼ ਨੂੰ ਸੂਚੀਬੱਧ ਪ੍ਰਾਈਵੇਟ ਹਸਪਤਾਲ ਵਿਚ ਰੈਫਰ ਕਰਨ ਦੀ ਤਜਵੀਜ਼ ਵੀ ਰੱਖੀ ਗਈ ਹੈ

 

ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪਹਿਲੀ ਨਜ਼ਰ ਅਕਾਲੀ ਦਲ ਦੇ ਬਿਆਨ ਤੋਂ ਪਤਾ ਲੱਗਦਾ ਹੈ ਕਿ ਉਹ ਪ੍ਰਾਈਵੇਟ ਹਸਪਤਾਲਾਂ ਮਿਲਣ ਵਾਲੀਆਂ ਮਹਿੰਗੀਆਂ ਇਲਾਜ ਸੇਵਾਵਾਂ ਦੀ ਵਕਾਲਤ ਕਰ ਰਹੇ ਹਨ ਅਤੇ ਸਰਕਾਰੀ ਹਸਪਤਾਲਾਂ 'ਤੇ ਤਾਲਾ ਲਗਾ ਕੇ ਉਸਦੀ ਖੁਦਮੁਖਤਿਆਰੀ ਨੂੰ ਖਤਮ ਕਰਨਾ ਚਾਹੁੰਦੇ ਹਨ

 

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੂੰ ਸਰਕਾਰੀ ਹਸਪਤਾਲਾਂ 'ਤੇ ਇਲਜ਼ਾਮ ਲਗਾਉਣ ਤੋਂ ਪਹਿਲਾਂ ਇਹ ਸੋਚਣਾ ਚਾਹੀਦਾ ਸੀ ਕਿ ਉਹ ਆਪ ਖੁਦ ਇਸ ਪੇਸ਼ੇ ਨਾਲ ਜੁੜੇ ਹੋਏ ਹਨ ਅਤੇ ਬਤੌਰ ਡਾਕਟਰ ਕੀ ਉਹ ਸਰਕਾਰੀ ਹਸਪਤਾਲਾਂ ਵਿਚ ਕੰਮ ਕਰ ਰਹੇ ਮਾਹਿਰ ਮੈਡੀਕਲ ਅਫਸਰਾਂ ਦੀ ਕਾਬਲੀਅਤ ਤੇ ਕਾਰਗੁਜ਼ਾਰੀ ਤੇ ਸਵਾਲ ਵੀ ਖੜਾ ਕਰ ਰਹੇ ਹਨ?

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Balbir Sidhu answers the allegations on Sarbatt Health Insurance Scheme