ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੀਨ ’ਚ ਲੋਕਾਂ ਨੂੰ ਮੌਤ ਦੇਣ ਵਾਲੇ ਕੋਰੋਨਾ-ਵਾਇਰਸ ’ਤੇ ਬੋਲੇ ਬਲਬੀਰ ਸਿੱਧੂ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਖਤਰਾ ਨਹੀਂ ਹੈ ਅਤੇ ਇਸ ਸਬੰਧੀ ਹਦਾਇਤਾਂ ਪਹਿਲਾਂ ਦੀ ਜ਼ਿਲ੍ਹਿਆਂ ਨੂੰ ਭੇਜ ਦਿੱਤੀਆਂ ਗਈਆਂ ਹਨ ਦਰਅਸਲ ਸਿੱਧੂ ਅੱਜ ਵੈਕਟਰ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਸਬੰਧੀ ਸਟੇਟ ਟਾਸਕ ਫੋਰਸ ਦੀ ਸਮੀਖਿਆ ਮੀਟਿੰਗ ਕਰ ਰਹੇ ਸਨ।

 

ਤੁਹਾਨੂੰ ਦੱਸ ਦੇਈਏ ਕਿ ਹੁਣ ਤਕ ਚੀਨ ਚ ਕੋਰੋਨਾ-ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਬੁੱਧਵਾਰ ਤਕ ਵੱਧ ਕੇ 17 ਹੋ ਗਈ ਹੈ ਜਦਕਿ ਇਸ ਨਵੀਂ ਬੀਮਾਰੀ ਨਾਲ ਪੀੜਤ ਲੋਕਾਂ ਦੇ 444 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਮੰਗਲਵਾਰ ਦੇਰ ਸ਼ਾਮ ਤਕ ਚੀਨ ਚ ਮੌਤਾਂ ਦੀ ਗਿਣਤੀ 9 ਦੱਸੀ ਗਈ ਸੀ।

 

ਉਨ੍ਹਾਂ ਦੱਸਿਆ ਕਿ ਸਾਲ 2019 ਵਿਚ ਪੰਜਾਬ ਚ ਮਲੇਰੀਆ ਦੇ ਜਿਆਦਾਤਰ ਮਾਮਲੇ ਦਿਹਾਤੀ ਇਲਾਕਿਆਂ ਵਿਚ ਦਰਜ ਕੀਤੇ ਗਏ ਅਤੇ ਕੁੱਲ ਮਾਮਲਿਆਂ ਚੋਂ 80 ਫ਼ੀਸਦੀ ਮਾਮਲੇ ਚਾਰ ਜ਼ਿਲ੍ਹਿਆਂ-ਬਠਿੰਡਾ, ਹੁਸ਼ਿਆਰਪੁਰ, ਮਾਨਸਾ ਅਤੇ ਮੁਹਾਲੀ ਵਿੱਚ ਦਰਜ ਕੀਤੇ ਗਏ ਜਦਕਿ ਅਜਨਾਲਾ, ਬਟਾਲਾ, ਫਾਜ਼ਿਲਕਾ ਅਤੇ ਨਾਭਾ ਦੇ ਸ਼ਹਿਰੀ ਇਲਾਕਿਆਂ ਵਿਚ ਡੇਂਗੂ ਦੇ ਜਿਆਦਾਤਰ ਮਾਮਲੇ ਪਾਏ ਗਏ

 

ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਮਲੇਰੀਆਂ ਦਾ ਇੱਕ ਪੋਸਟਰ ਜਾਰੀ ਕੀਤਾ ਗਿਆ

 

 

ਮੀਟਿੰਗ ਚ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਡੇਂਗੂ-ਮਲੇਰੀਆ ਦੇ ਮਾਮਲਿਆਂ ਨੂੰ ਕੰਟਰੋਲ ਕਰਨ ਲਈ ਉੱਚ ਜੋਖਮ ਵਾਲੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਜਿੱਥੇ ਵੱਧ ਤੋਂ ਵੱਧ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨਸੰਕ੍ਰਮਿਤ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਲਈ ਹਰ ਵਿਭਾਗ ਨੂੰ ਨੋਡਲ ਅਧਿਕਾਰੀ ਨਿਯੁਕਤ ਕਰਨਾ ਚਾਹੀਦਾ ਹੈ ਤਾਂ ਜੋ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ

 

ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਿਹਤ ਵਿਭਾਗ ਪ੍ਰਭਾਵਿਤ ਮਾਮਲਿਆਂ ਦੀ ਜਾਂਚ ਅਤੇ ਇਲਾਜ ਲਈ ਜ਼ਿੰਮੇਵਾਰ ਹੈ ਜਦ ਕਿ ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਡਿਊਟੀ ਸਿਹਤ ਵਿਭਾਗ ਨੂੰ ਬੀਮਾਰੀ ਦੇ ਫੈਲਣ ਬਾਰੇ ਦੱਸਣਾ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰ ਵਿੱਚ ਬੀਮਾਰੀ ਦੀ ਰੋਕਥਾਮ ਲਈ ਲੋੜੀਂਦੀ ਕਾਰਵਾਈ ਕਰਨਾ ਹੈ

 

ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਇਸ ਸਮੇਂ ਸਿਹਤ ਵਿਭਾਗ ਸਾਰੇ ਭਾਈਵਾਲ ਵਿਭਾਗਾਂ ਨੂੰ ਉਨ੍ਹਾਂ ਦੇ ਖੇਤਰਾਂ ਵਿੱਚ ਫੈਲਣ ਵਾਲੀਆਂ ਬੀਮਾਰੀਆਂ ਬਾਰੇ ਸੂਚਿਤ ਕਰ ਰਿਹਾ ਹੈ

 

ਸਿਹਤ ਮੰਤਰੀ ਨੇ ਪੇਂਡੂ ਵਿਕਾਸ ਨੂੰ ਸੂਬੇ ਭਰ ਦੇ ਪਿੰਡਾਂ ਵਿੱਚ ਕੀਟਨਾਸ਼ਕਾਂ ਦੇ ਛਿੜਕਾਅ ਲਈ ਕਾਮਿਆਂ ਦੀਆਂ ਸੇਵਾਵਾਂ ਲੈਣ ਲਈ ਕਿਹਾ ਉਨ੍ਹਾਂ ਅੱਗੇ ਕਿਹਾ ਕਿ ਸਮੇਂ ਦੀ ਜ਼ਰੂਰਤ ਹੈ ਕਿ ਪੇਂਡੂ ਅਤੇ ਦੂਰ ਦੁਰਾਡੇ ਦੇ ਇਲਾਕਿਆਂ ਵਿਚ ਲੋਕਾਂ ਨੂੰ ਵੈਕਟਰ ਅਤੇ ਪਾਣੀ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਆਰੰਭੀ ਜਾਵੇ ਤਾਂ ਜੋ ਐਡੀਸ ਏਜੀਪਟੀ ਅਤੇ ਐਡੀਸ ਐਲਬੋਪੀਕਟਸ ਦੇ ਪ੍ਰਜਨਨ ਨੂੰ ਮੁੱਢਲੇ ਪੜਾਅ 'ਤੇ ਹੀ ਰੋਕਿਆ ਜਾ ਸਕੇ

 

ਸਿੱਧੂ ਨੇ ਦੱਸਿਆ ਕਿ ਸੂਬੇ ਦੇ ਸਾਰੇ ਸ਼ਹਿਰੀ ਇਲਾਕਿਆਂ ਵਿੱਚ ਐਮ.ਸੀ. ਐਕਟ ਅਧੀਨ ਉਲੰਘਣਾ ਕਰਨ ਵਾਲਿਆਂ (ਮੱਛਰ ਪ੍ਰਜਨਨ ਵਾਲੀਆਂ ਥਾਵਾਂ) ਦੇ ਚਲਾਨ ਨਹੀਂ ਕੀਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਵੈਕਟਰ ਪ੍ਰਜਨਨ ਤੋਂ ਮੁਕਤ ਰੱਖਣ ਲਈ ਯੂ.ਐਲ.ਬੀਜ਼ ਤੇ ਸਮੂਹ ਨਗਰ ਨਿਗਮ ਵਾਟਰ ਸਪਲਾਈ, ਸੀਵਰੇਜ, ਡਰੇਨੇਜ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਲਈ ਪ੍ਰੋਗਰਾਮ ਤਿਆਰ ਅਤੇ ਲਾਗੂ ਕਰਨਗੇ ਉਨ੍ਹਾਂ ਕਿਹਾ ਕਿ ਜਿਹੜੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰ ਰਹੇ ਹਨ ਉਨ੍ਹਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ

 

ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਬੱਚਿਆਂ ਨੂੰ ਮਲੇਰੀਆ ਦੇ ਨਾਲ ਨਾਲ ਡੇਂਗੂ ਦੇ ਲੱਛਣਾਂ ਪ੍ਰਤੀ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਸੈਮੀਨਾਰ ਅਤੇ ਆਈ.ਸੀ. ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ . ਸਿੱਧੂ ਨੇ ਟਰਾਂਸਪੋਰਟ ਵਿਭਾਗ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਵਰਤੇ ਗਏ ਟਾਇਰਾਂ ਅਤੇ ਸਕ੍ਰੈਪ ਨੂੰ ਤੁਰੰਤ ਢੱਕ ਕੇ ਰੱਖਣ ਅਤੇ ਜ਼ਿਲ੍ਹਿਆਂ ਵਿੱਚ ਹਫ਼ਤਾਵਾਰੀ ਅਧਾਰਤੇ ਵਰਕਸ਼ਾਪਾਂ ਦੀ ਜਾਂਚ ਕਰਨ

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Balbir Sidhu Speaks on Corona-Virus