ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਲਬੀਰ ਸਿੱਧੂ ਅਤੇ ਪ੍ਰਨੀਤ ਕੌਰ ਨੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਰੱਖਿਆ ਨੀਂਹ ਪੱਥਰ

ਢਕੋਲੀ ਦੇ ਕਮਿਉਨਟੀ ਹੈਲਥ ਸੈਂਟਰ ਨੂੰ ਸਬ-ਡਵੀਜ਼ਨਲ ਹਸਪਤਾਲ ਵਜੋਂ ਕੀਤਾ ਜਾਵੇਗਾ ਅਪਗ੍ਰੇਡ : ਸਿਹਤ ਮੰਤਰੀ

 

ਵੱਖ-ਵੱਖ ਬਿਮਾਰੀਆਂ ਦੇ ਇਲਾਜ ਅਤੇ ਕੁਦਰਤੀ ਢੰਗ ਨਾਲ ਸਿਹਤਮੰਦ ਜੀਵਨ ਜਿਊਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਵੱਲੋਂ ਅੱਜ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ  ਪੰਜਾਬ ਰਾਜ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਂਹ ਪੱਥਰ ਰੱਖਿਆ ਗਿਆ।

 

ਦਿਆਲਪੁਰਾ ਵਿਖੇ ਨੀਂਹ ਪੱਥਰ ਸਮਾਗਮ ਦੌਰਾਨ ਬੋਲਦਿਆਂ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਵਿੱਚ ਆਪਣੀ ਤਰ੍ਹਾਂ ਦਾ ਪਹਿਲਾ ਆਯੂਸ਼ ਹਸਪਤਾਲ 9 ਏਕੜ ਜ਼ਮੀਨ 'ਤੇ ਬਣਾਇਆ ਜਾਵੇਗਾ ਜੋ ਕਿ ਇਸੇ ਪਿੰਡ ਦੇ ਹੀ ਇੱਕ ਪਰਿਵਾਰ ਵੱਲੋਂ ਦਾਨ ਦਿੱਤੀ ਹੈ। 

 

ਉਨ੍ਹਾਂ ਦੱਸਿਆ ਕਿ 50 ਬਿਸਤਰਿਆਂ ਦੀ ਸਮਰੱਥਾ ਵਾਲਾ ਇਹ ਹਸਪਤਾਲ ਆਯੂਰਵੇਦ, ਯੋਗਾ, ਯੂਨਾਨੀ, ਸਿਧ ਅਤੇ ਹੋਮਿਓਪੈਥੀ ਮੈਡੀਕਲ ਪ੍ਰਣਾਲੀਆਂ ਅਧੀਨ ਚੈੱਕ ਅੱਪ ਅਤੇ ਇਲਾਜ ਸੇਵਾਵਾਂ ਮੁਹੱਈਆ ਕਰਵਾਏਗਾ ਜਿਸ ਦੀ ਉਸਾਰੀ 1 ਸਾਲ ਦੇ ਅੰਦਰ ਮੁਕੰਮਲ ਕਰ ਲਈ ਜਾਵੇਗੀ। ਇਸ ਪ੍ਰੋਜੈਕਟ ਦਾ ਅਨੁਮਾਨਤ ਬਜਟ 7 ਕਰੋੜ ਰੁਪਏ ਹੈ। 

 

ਇਸ ਖੇਤਰ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਰਹੀ ਮੰਗ ਨੂੰ ਪ੍ਰਵਾਨ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਜ਼ੀਰਕਪੁਰ ਨੇੜੇ ਢਕੋਲੀ ਦੇ ਕਮਿਉਨਟੀ ਹੈਲਥ ਸੈਂਟਰ ਨੂੰ ਜਲਦ ਹੀ 50 ਬਿਸਤਰਿਆਂ ਦੀ ਸਮਰੱਥਾ ਵਾਲੇ ਸਬ-ਡਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕੀਤਾ ਜਾਵੇਗਾ ਤਾਂ ਜੋ ਐਮਰਜੈਂਸੀ ਸੇਵਾਵਾਂ ਦੇ ਨਾਲ ਨਾਲ ਸਪੈਸ਼ਲਿਸਟ ਡਾਕਟਰਾਂ ਦੀ ਸੇਵਾਵਾਂ ਦੀ 24 ਘੰਟੇ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ।

 

ਸਮਾਗਮ ਨੂੰ ਸੰਬੋਧਨ ਕਰਦਿਆਂ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਹਸਪਤਾਲ ਦੇ ਨਿਰਮਾਣ ਲਈ ਜ਼ਮੀਨ ਦਾਨ ਦੇਣ ਵਾਲੇ ਪਿੰਡ ਦੇ ਸੋਢੀ ਪਰਿਵਾਰ ਦਾ ਧੰਨਵਾਦ ਕੀਤਾ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Balbir Singh Sidhu and MP Preneet Kaur lay foundation stone of first AYUSH Hospital in Mohali