ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿਹਤ ਮੰਤਰੀ ਨੇ 308 ਸਟਾਫ਼ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

2017-18 ਤੋਂ ਹੁਣ ਤੱਕ ਸਿਹਤ ਵਿਭਾਗ 'ਚ 4000 ਮੁਲਾਜ਼ਮਾਂ ਦੀ ਹੋ ਚੁੱਕੀ ਹੈ ਭਰਤੀ

 

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ 308 ਸਟਾਫ਼ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਨ੍ਹਾਂ ਸਟਾਫ਼ ਨਰਸਾਂ ਦੀ ਤੈਨਾਤੀ ਰਾਜ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਹਸਪਤਾਲਾਂ ਵਿੱਚ ਕੀਤੀ ਜਾਵੇਗੀ।

 

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਹਸਪਤਾਲਾਂ, ਸਬ ਡਿਵੀਜ਼ਨਲ ਹਸਪਤਾਲਾਂ, ਕਮਿਊਨਿਟੀ ਸਿਹਤ ਅਤੇ ਪ੍ਰਾਇਮਰੀ ਹੈਲਥ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਹੋਰ ਸੁਧਾਰ ਕਰਨ ਲਈ 4000 ਦੇ ਕਰੀਬ ਮੈਡੀਕਲ, ਪੈਰਾ ਮੈਡੀਕਲ ਅਤੇ ਹੋਰ ਸਟਾਫ਼ ਦੀ ਭਰਤੀ ਕੀਤੀ ਜਾ ਚੁੱਕੀ ਹੈ। 

 

ਉਨ੍ਹਾਂ ਦੱਸਿਆ ਕਿ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਸਟਾਫ਼ ਨਰਸਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਇਨ੍ਹਾਂ ਨਵ-ਨਿਯੁਕਤ ਸਟਾਫ਼ ਨਰਸਾਂ ਦੀ ਤੈਨਾਤੀ ਨਾਲ ਹਸਪਤਾਲਾਂ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਵਿੱਚ ਕਾਫੀ ਮਦਦ ਮਿਲੇਗੀ।

 

ਸਿਹਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਟਾਫ ਨਰਸਾਂ ਦਾ ਮਈ 2018 ਵਿੱਚ ਪਾਰਦਰਸ਼ੀ ਢੰਗ ਨਾਲ ਲਿਖਤੀ ਪੇਪਰ ਅਤੇ ਸਕਿੱਲ ਟੈਸਟ ਲਿਆ ਗਿਆ ਸੀ ਅਤੇ ਇਸ ਤੋਂ ਪਹਿਲਾਂ 534 ਸਟਾਫ ਨਰਸਾਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ। ਹੁਣ 308 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌੰਪੇ ਜਾ ਰਹੇ ਹਨ। 

 

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਸਿਹਤ ਸੰਸਥਾਵਾਂ ਵਿੱਚ ਖਾਲੀ ਅਸਾਮੀਆਂ ਵਿਰੁੱਧ ਪੈਰਾ ਮੈਡੀਕਲ ਸਟਾਫ ਜਿਵੇਂ ਕਿ ਫਾਰਮਾਸਿਸਟ, ਲੈਬ ਟੈਕਨੀਸ਼ਿਅਨ ਆਦਿ ਦੀਆਂ ਨਿਯੁਕਤੀਆਂ ਵੀ ਜਲਦੀ ਹੀ ਕਰ ਦਿੱਤੀਆਂ ਜਾਣਗੀਆਂ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:balbir singh sidhu hands over appointment letters to 308 staff nurses