ਅਗਲੀ ਕਹਾਣੀ

ਮਹੀਨਾ ਭਰ ਚੱਲਣ ਵਾਲੀ ਕੈਂਸਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਸਰਬੱਤ ਸਿਹਤ ਬੀਮਾ ਯੋਜਨਾ ਕੈਂਸਰ ਦੇ ਮਰੀਜ਼ਾਂ ਲਈ ਹੋਈ ਵਰਦਾਨ ਸਾਬਤ

 

ਲੋਕਾਂ ਨੂੰ ਗ਼ੈਰ-ਸੰਚਾਰੀ ਬਿਮਾਰੀਆਂ ਖਾਸ ਤੌਰ 'ਤੇ ਕੈਂਸਰ ਬਾਰੇ ਜਾਗਰੂਕ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਵਿਖਾ ਕੇ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

 

ਇਸ ਮੌਕੇ ਸੰਬੋਧਨ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ 'ਕੌਮੀ ਕੈਂਸਰ ਜਾਗਰੂਕਤਾ ਦਿਵਸ' ਨੂੰ ਮਨਾਉਣ ਹਿੱਤ ਸੂਬਾ ਸਰਕਾਰ ਦੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਿਸ਼ੇਸ਼ ਜਾਗਰੂਕਤਾ ਵੈਨ ਚਲਾਈ ਗਈ ਹੈ। ਇਹ ਸਮੇਂ ਲੋੜ ਹੈ ਕਿ ਲੋਕਾਂ ਨੂੰ ਗ਼ੈਰ-ਸੰਚਾਰੀ ਬੀਮਾਰੀਆਂ ਖਾਸ ਤੌਰ 'ਤੇ ਕੈਂਸਰ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਇਹਨਾਂ ਬੀਮਾਰੀਆਂ ਦੀ ਮੁੱਢਲੇ ਪੜਾਵਾਂ 'ਤੇ ਜਾਂਚ ਕਰਕੇ ਜ਼ਰੂਰੀ ਇਲਾਜ ਮੁਹੱਈਆ ਕਰਵਾਇਆ ਜਾਵੇ।

 

ਮੰਤਰੀ ਨੇ ਅੱਗੇ ਕਿਹਾ ਕਿ ਕੈਂਸਰ ਦੇ ਸ਼ੱਕੀ ਕੇਸਾਂ ਦੀ ਪਹਿਚਾਣ ਲਈ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੈਂਸਰ, ਡਾਈਬਟੀਜ਼ ਅਤੇ ਹਾਈਪਰਟੈਂਸ਼ਨ ਵਰਗੀਆਂ ਬੀਮਾਰੀਆਂ ਲਈ ਘਰ-ਘਰ ਜਾ ਕੇ ਸਕਰੀਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। 

 

ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹਾ ਹਸਪਤਾਲ/ ਸਬ ਡਵੀਜ਼ਨਲ ਹਸਪਤਾਲ/ ਕਮਿਊਨਟੀ ਹੈਲਥ ਸੈਂਟਰ ਵਿਖੇ ਗ਼ੈਰ ਸੰਚਾਰੀ ਬਿਮਾਰੀਆਂ ਨੂੰ ਰੋਕਣ ਲਈ ਕਲੀਨਿਕ (ਐਨ.ਸੀ.ਡੀ.) ਸਥਾਪਤ ਕੀਤੇ ਗਏ ਹਨ। ਸਾਲ 2017 ਤੋਂ ਹੁਣ ਤੱਕ 25,45,770 ਵਿਅਕਤੀਆਂ ਦੀ ਐਨ.ਸੀ.ਡੀ. ਲਈ ਜਾਂਚ ਕੀਤੀ ਹੈ ਜਿਨ੍ਹਾਂ ਵਿੱਚੋਂ ਤਕਰੀਬਨ 12.7 ਫ਼ੀਸਦੀ ਡਾਇਬਟੀਜ਼ ਨਾਲ, 16.4 ਫ਼ੀਸਦੀ ਹਾਈਪਰਟੈਸ਼ਨ ਨਾਲ ਅਤੇ 0.13 ਫ਼ੀਸਦੀ ਕੈਂਸਰ ਤੋਂ ਪ੍ਰਭਾਵਿਤ ਪਾਏ ਗਏ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Balbir Singh Sidhu launches month-long Cancer Awareness campaign