ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਪੋਲੀਓ ਰੋਕੂ ਮੁਹਿੰਮ ਸ਼ੁਰੂ, 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਜ਼ਰੂਰੀ

ਪੰਜਾਬ ਚੋਂ ਪੋਲੀਓ ਦੀ ਨਾਮੁਰਾਦ ਬਿਮਾਰੀ ਦੇ ਖ਼ਾਤਮੇ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ . ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਮੁਹਾਲੀ ਦੇ ਪਿੰਡ ਜਗਤਪੁਰਾ ਵਿਖੇ ਤਿੰਨ ਰੋਜ਼ਾ ਪਲਸ ਪੋਲੀਓ ਅਭਿਆਨ ਦੀ ਸ਼ੁਰੂਆਤ ਕੀਤੀ ਸੂਬੇ ਵਿੱਚ 'ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐਨ.ਆਈ.ਡੀ)' ਮੁਹਿੰਮ ਤਹਿਤ 5 ਸਾਲ ਤੋਂ ਘੱਟ ਉਮਰ ਦੇ 33 ਲੱਖ ਤੋਂ ਵੱਧ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ

 

ਬੱਚਿਆਂ ਨੂੰ ਓਰਲ ਪੋਲੀਓ ਵੈਕਸੀਨ (.ਪੀ.ਵੀ) ਦੀਆਂ ਬੂੰਦਾਂ ਪਿਲਾਉਣ ਤੋਂ ਬਾਅਦ, ਸਿਹਤ ਮੰਤਰੀ ਨੇ ਇਸ ਮੌਕੇ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਬੱਚਿਆਂ ਨੂੰ ਵੱਧ ਤੋਂ ਵੱਧ ਬਿਮਾਰੀਆਂ ਤੋਂ ਬਚਾਉਣ ਲਈ ਸਾਰੇ ਸੰਭਵ ਉਪਰਾਲੇ ਕਰ ਰਹੀ ਹੈ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਟੀਕਾਕਰਨ ਪ੍ਰੋਗਰਾਮ ਅਧੀਨ ਸੂਬੇ ਦੇ ਹਰ ਬੱਚੇ ਨੂੰ ਸਿਹਤ ਸੁਰੱਖਿਆ ਤੇ ਨਿਰੋਗ ਜੀਵਨ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾਵੇ 

 

ਉਨ੍ਹਾਂ ਦੱਸਿਆ ਕਿ ਮੌਜੂਦਾ ਮੁਹਿੰਮ ਦੌਰਾਨ 50,000 ਤੋਂ ਵੱਧ ਸਿਹਤ ਕਰਮਚਾਰੀ, ਆਂਗਨਵਾੜੀ ਵਰਕਰ, ਨਰਸਿੰਗ ਵਿਦਿਆਰਥੀ ਅਤੇ ਵਲੰਟੀਅਰ ਬੱਚਿਆਂ ਨੂੰ ਟੀਕੇ ਲਗਾਉਣ ਲਈ ਘਰਾਂ, ਝੁੱਗੀਆਂ, ਇੱਟਾਂ ਦੇ ਭੱਠਿਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਹੋਰ ਥਾਵਾਂ ਦਾ ਦੌਰਾ ਕਰਨਗੇ ਜਦੋਂਕਿ ਇਸ ਟੀਕਾਕਰਨ ਪ੍ਰੋਗਰਾਮ ਦੀ ਨਿਗਰਾਨੀ ਕਰਨ ਅਤੇ ਹਰੇਕ ਬੱਚੇ ਦੇ ਟੀਕਾ ਲਗਾਏ ਜਾਣ ਨੂੰ ਯਕੀਨੀ ਬਣਾਉਣ ਲਈ ਕੁੱਲ 2668 ਸੁਪਰਵਾਈਜ਼ਰ ਅਚਨਚੇਤ ਜਾਂਚ ਲਈ ਲਗਾਏ ਜਾਣਗੇ

 

ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਪਹਿਲਾਂ ਹੀ ਪੋਲੀਓ ਮੁਕਤ ਹੈ ਪਰ ਦੇਸ਼ ਵਿਚੋਂ ਪੋਲੀਓ ਦੇ ਸੰਪੂਰਨ ਖਾਤਮੇ ਲਈ ਟੀਕਾਕਰਨ ਲਾਜ਼ਮੀ ਹੈ ਪੋਲੀਓ ਦਾ ਆਖਰੀ ਕੇਸ ਸਾਲ 2011 ਦੌਰਾਨ ਪੱਛਮੀ ਬੰਗਾਲ ਵਿੱਚ ਸਾਹਮਣੇ ਆਇਆ ਸੀ ਸਾਲ 2009 ਤੋਂ ਪੰਜਾਬ ਵਿੱਚ ਪੋਲੀਓ ਦਾ ਕੋਈ ਕੇਸ ਨਹੀਂ ਵੇਖਿਆ ਗਿਆ

 

ਮੰਤਰੀ ਨੇ ਅੱਗੇ ਕਿਹਾ ਕਿ ਪੋਲੀਓ ਟੀਕਾਕਰਨ ਤੋਂ ਇਲਾਵਾ ਸਰਕਾਰ ਵਲੋਂ ਨਵਜੰਮੇ ਬੱਚਿਆਂ ਨੂੰ ਟੀ.ਵੀ, ਹੈਪੇਟਾਈਟਸ ਬੀ, ਡਿਫਥੀਰੀਆ, ਪਰਟੂਸਿਸ, ਟੈਟਨਸ, ਹੋਮੋਫਾਈਲਸ ਇਨਫਲੂਐਂਜ਼ਾ ਬੀ, ਖਸਰਾ, ਰੁਬੇਲਾ ਅਤੇ ਰੋਟਾਵਾਇਰਸ ਦਸਤ ਦੇ ਟੀਕੇ ਲਗਾਏ ਜਾ ਰਹੇ ਹਨ

 

ਉਨ੍ਹਾਂ ਕਿਹਾ ਕਿ ਟੀਕਾਕਰਨ ਪ੍ਰੋਗਰਾਮ ਨੇ ਬੱਚਿਆਂ ਦੀ ਮੌਤ ਦਰ ਨੂੰ ਵੱਡੇ ਪੱਧਰ 'ਤੇ ਘਟਾਉਣ ਵਿੱਚ ਸਹਾਇਤਾ ਕੀਤੀ ਹੈ ਇਹ ਵੇਖਿਆ ਗਿਆ ਹੈ ਕਿ ਜਿਹਨਾਂ ਬੱਚਿਆਂ ਦਾ ਟੀਕਾਕਰਨ ਕੀਤਾ ਹੁੰਦਾ ਹੈ ਉਹ ਅਕਸਰ ਘੱਟ ਬਿਮਾਰ ਹੁੰਦੇ ਹਨ ਅਤੇ ਉਨ੍ਹਾਂ ਦੇ ਕੁਪੋਸ਼ਣ ਦੀ ਸੰਭਾਵਨਾ ਵੀ ਘੱਟ ਹੁੰਦੀ ਹੈ

 

ਉਨ੍ਹਾਂ ਨੇ ਰਾਜ ਨੂੰ ਪੋਲੀਓ ਮੁਕਤ ਰੱਖਣ ਲਈ ਅਣਥੱਕ ਕਾਰਜ ਕਰਨ ਲਈ ਹਜ਼ਾਰਾਂ ਵਲੰਟੀਅਰਾਂ, ਫਰੰਟਲਾਈਨ ਕਰਮਚਾਰੀਆਂ ਅਤੇ ਸਿਹਤ ਅਧਿਕਾਰੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ

 

ਸ੍ਰੀ ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਟੀਕਾਕਰਣ ਕਰਵਾਉਣ ਭਾਵੇਂ ਉਹ ਬੱਚਾ ਕੁਝ ਘੰਟੇ ਪਹਿਲਾਂ ਜੰਮਿਆ ਹੈ ਜਾਂ ਖੰਘ, ਜ਼ੁਕਾਮ, ਬੁਖਾਰ, ਦਸਤ ਜਾਂ ਕਿਸੇ ਹੋਰ ਬਿਮਾਰੀ ਨਾਲ ਪੀੜਤ ਹੈ ਕਿਉਂਕਿ ਪੋਲੀਓ ਬੂੰਦਾਂ ਦਾ ਇਨ੍ਹਾਂ ਬਿਮਾਰੀਆਂ ਵਿੱਚ ਕੋਈ ਨੁਕਸਾਨਦੇਹ ਪ੍ਰਭਾਵ ਨਹੀਂ ਹੈ

 

ਇਸ ਮੌਕੇ ਪਰਿਵਾਰ ਭਲਾਈ  ਦੇ ਡਾਇਰੈਕਟਰ ਡਾ: ਰੀਟਾ ਭਾਰਦਵਾਜਐਸ..ਐੱਸ. ਨਗਰ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ, ਰਾਜ ਟੀਕਾਕਰਨ ਅਫਸਰ ਡਾ. ਜੀ.ਬੀ. ਸਿੰਘ, ਡਾ: ਵੀਨਾ ਜਰੇਵਾਲ, ਡਾ: ਐਸ ਸ਼੍ਰੀਨਿਵਾਸਨ, ਡਾ. ਵਿਕਰਮ ਗੁਪਤਾ, ਸਟੇਟ ਐਸ.ਐਮ., ਡਬਲਯੂ.ਐਚ., ਡਾ: ਦਲਜੀਤ ਸਿੰਘ, ਡਾ: ਕੁਲਜੀਤ ਕੌਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Balbir Singh Sidhu launches Pulse Polio campaign across state