ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਰਵਾਸੀ ਬੱਚਿਆਂ ਲਈ ਤਿੰਨ-ਦਿਨਾ ਪੋਲੀਓ ਬੂੰਦਾਂ ਪਿਲਾਉਣ ਦੀ ਮੁਹਿੰਮ ਦਾ ਆਗਾਜ਼

ਸੂਬੇ 'ਚ ਤਕਰੀਬਨ 10 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ

 

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਬਲਬੀਰ ਸਿੰਘ ਸਿੱਧੂ ਨੇ ਰਾਜ ਪੱਧਰੀ ਸਬ-ਨੈਸ਼ਨਲ ਪੋਲੀਓ ਰਾਉਂਡ ਦੀ ਸ਼ੁਰੂਆਤ ਸਿੰਘ ਸਭਾ ਗੁਰੂਦੁਆਰਾ ਸਾਹਿਬ ਬਲੋਂਗੀ (ਮੁਹਾਲੀ) ਤੋਂ ਕੀਤੀ। ਇਸ ਦੌਰਾਨ ਉਨਾਂ ਨੇ ਇੱਥੇ ਬਲੋਂਗੀ ਵਿਖੇ ਆਯੋਜਿਤ ਸੂਬਾ ਪੱਧਰੀ ਸਮਾਗਮ ਵਿਖੇ 5 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ। 

 

ਇਸ ਦੌਰਾਨ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਭਰ ਵਿੱਚ 0-5 ਸਾਲ ਤੱਕ ਦੀ ਉਮਰ ਦੇ ਲਗਭਗ 10 ਲੱਖ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਲਈ ਅਤੇ ਘਰ-ਘਰ ਜਾ ਕੇ ਬੱਚਿਆਂ ਨੂੰ ਦਵਾਈ ਪਿਲਾਉਣ ਲਈ 8 ਹਜ਼ਾਰ ਟੀਮਾਂ ਦਾ ਗਠਨ ਕੀਤਾ ਹੈ, ਜਿਨ੍ਹਾਂ ਦੀ ਸੁਪਰਵਿਜ਼ਨ ਕਰਨ ਲਈ 800 ਸੁਪਰਵਾਈਜ਼ਰ ਲਗਾਏ ਗਏ ਹਨ। 

 

ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੂਰੇ ਸੰਸਾਰ ਦੀ ਵੱਡੀ ਪ੍ਰਾਪਤੀ ਹੈ ਕਿ ਪੋਲੀਓ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਇਹ ਅੰਤਿਮ ਪੜਾਅ ਵਿੱਚ ਹੈ। ਪਰੰਤੂ ਅਸੀਂ ਜਾਣਦੇ ਹਾਂ ਕਿ ਕੋਈ ਵੀ ਲੜਾਈ ਉਦੋਂ ਤੱਕ ਜਿੱਤੀ ਨਹੀਂ ਜਾ ਸਕਦੀ ਜਦੋਂ ਤੱਕ ਉਸ ਨੂੰ ਜੜ ਤੋਂ ਖਤਮ ਨਾ ਕਰ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ 27 ਮਾਰਚ, 2014 ਨੂੰ ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਨੇ ਭਾਰਤ ਨੂੰ ਪੋਲੀਓ ਮੁਕਤ ਦੇਸ਼ ਘੋਸ਼ਿਤ ਕੀਤਾ ਹੈ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Balbir Singh Sidhu launches three-day polio vaccination drive for migratory population