ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਜਿਉਂ ਦੀ ਤਿਉਂ, 'ਕੋਈ ਮਾਫ਼ੀ ਨਹੀਂ'

ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਜਿਉਂ ਦੀ ਤਿਉਂ, 'ਕੋਈ ਮਾਫ਼ੀ ਨਹੀਂ'

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪ੍ਰਸ਼ਨ ਕਾਲ ਦੌਰਾਨ ਲੋਕ ਸਭਾ ਨੂੰ ਦੱਸਿਆ ਕਿ ਬੱਬਰ ਖ਼ਾਲਸਾ ਕਾਰਕੁੰਨ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਨਹੀਂ ਕੀਤਾ ਗਿਆ ਹੈ। ਚੇਤੇ ਰਹੇ ਕਿ ਪਿਛਲੇ ਕੁਝ ਸਮੇਂ ਦੌਰਾਨ ਮੀਡੀਆ ’ਚ ਅਜਿਹੀਆਂ ਕੁਝ ਖ਼ਬਰਾਂ ਪ੍ਰਕਾਸ਼ਿਤ ਤੇ ਪ੍ਰਸਾਰਿਤ ਹੋਈਆਂ ਸਨ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ‘ਕਾਤਲ’ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਹੈ।

 

 

ਦਰਅਸਲ, ਇਸ ਸਬੰਧੀ ਸੁਆਲ ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਨੇ ਸੁਆਲ ਕੀਤਾ ਗਿਆ ਸੀ ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਤਬਦੀਲ ਕਿਉਂ ਕੀਤੀ ਗਈ ਹੈ।

 

 

ਤਦ ਸ੍ਰੀ ਅਮਿਤ ਸ਼ਾਹ ਨੇ ਸ੍ਰੀ ਬਿੱਟੂ ਸਮੇਤ ਸਮੁੱਚੇ ਸਦਨ ਨੂੰ ਹਿੰਦੀ ’ਚ ਜਵਾਬ ਦਿੱਤਾ ਕਿ ਮੀਡੀਆ ਰਿਪੋਰਟਾਂ ’ਤੇ ਯਕੀਨ ਨਾ ਕਰੋ। ਕੋਈ ਮਾਫ਼ੀ ਨਹੀਂ ਦਿੱਤੀ ਗਈ ਹੈ।

 

 

ਪਿਛਲੇ ਮਹੀਨੇ ਦੀਆਂ ਮੀਡੀਆ ਰਿਪੋਰਟਾਂ ਵਿੱਚ ਅਜਿਹਾ ਦਾਅਵਾ ਕੀਤਾ ਗਿਆ ਸੀ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲਕਰ ਦਿੱਤੀ ਗਈ ਹੈ।

 

 

52 ਸਾਲਾ ਬਲਵੰਤ ਸਿੰਘ ਰਾਜੋਆਣਾ ਇਸ ਵੇਲੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਕੈਦ ਹਨ ਤੇ ਬੇਅੰਤ ਸਿੰਘ ਕਤਲ ਕੇਸ ਵਿੱਚ ਉਹ ਮੁੱਖ ਦੋਸ਼ੀ ਹਨ। ਰਾਜੋਆਣਾ ਪਹਿਲਾਂ ਪੰਜਾਬ ਪੁਲਿਸ ਦੇ ਕਾਂਸਟੇਬਲ ਹੁੰਦੇ ਸਨ ਤੇ ਸੀਬੀਆਈ ਦੀ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਵੱਲੋਂ ਉਨ੍ਹਾਂ ਨੂੰ 1 ਅਗਸਤ, 2007 ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ 31 ਮਾਰਚ, 2012 ਨੂੰ ਫਾਂਸੀ ਦੇਣ ਤੱਕ ਦੇ ਹੁਕਮ ਜਾਰੀ ਹੋ ਗਏ ਸਨ।

 

 

ਜਦੋਂ ਬੀਤੇ ਸਤੰਬਰ ਮਹੀਨੇ ਹਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਵੱਡੇ ਪੱਧਰ ’ਤੇ ਚੱਲ ਰਹੀਆਂ ਸਨ, ਤਦ ਮੀਡੀਆ ਰਿਪੋਰਟਾਂ ਆਈਆਂ ਸਨ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮਾਫ਼ ਕਰ ਦਿੱਤੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Balwant Singh Rajoana s death sentence as it is