ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਨੂੜ ਬਣੇਗਾ ਸਨਅਤੀ ਧੁਰਾ

ਬਨੂੜ ਬਣੇਗਾ ਸਨਅਤੀ ਧੁਰਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਨੂੜ ਨੂੰ ਉਦਯੋਗਿਕ ਧੁਰੇ (ਇੰਡਸਟ੍ਰੀਅਲ ਹੱਬ) ਵਜੋਂ ਵਿਕਸਤ ਕਰਨ ਲਈ ਮਾਸਟਰ ਪਲਾਨ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਹ ਪ੍ਰਾਜੈਕਟ ਸਮੇਂ ਸੀਮਾ ਵਿੱਚ ਮੁਕੰਮਲ ਕਰਵਾਉਣ ਲਈ ਕੰਟਰੀ ਐਂਡ ਟਾਊਨ ਪਲੈਨਿੰਗ ਵਿਭਾਗ ਨੂੰ ਤੁਰੰਤ ਜ਼ਰੂਰੀ ਸੋਧਾਂ ਕਰਨ ਲਈ ਨਿਰਦੇਸ਼ ਦਿੱਤੇ ਹਨ।

 

 

ਅੱਜ ਏਥੇ ਪੰਜਾਬ ਰੀਜਨਲ ਐਂਡ ਟਾਊਨ ਪਲੈਨਿੰਗ ਅਤੇ ਡਿਵੈਲਪਮੈਂਟ ਬੋਰਡ ਦੀ 37ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਬਣੇ ਨਿਵੇਸ਼ ਪੱਖੀ ਮਾਹੌਲ ਦੀ ਰੋਸ਼ਨੀ ਵਿੱਚ ਖਿੱਤੇ ਦੇ ਸਨਅਤੀ ਵਿਕਾਸ ਨੂੰ ਹੱਲਾਸ਼ੇਰੀ ਦੇਣ ਦੀ ਮਹੱਤਤਾਤੇ ਜ਼ੋਰ ਦਿੱਤਾ ਹੈ।

 

 

ਇਕ ਹੋਰ ਮਹੱਤਵਪੂਰਨ ਕਦਮ ਚੁਕਦੇ ਹੋਏ ਮੁੱਖ ਮੰਤਰੀ ਨੇ ਮਾਸਟਰ ਪਲਾਨਜ਼ ਲਈ ਸੰਗਠਿਤ ਜੋਨਿੰਗ ਨਿਯਮ ਅਤੇ ਵਿਕਾਸ ਬੰਧੇਜ ਸੋਧਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸੂਬੇ ਵਿੱਚ ਯੋਜਨਾਬਧ ਅਤੇ ਇਕਸਾਰ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਨੋਟੀਫਾਈ ਪਲਾਨ ਦੇ ਖੇਤੀਬਾੜੀ ਜੋਨਾਂ ਵਿੱਚ ਸਾਰੀਆਂ ਵਸਤਾਂ ਦੇ ਮਾਲ ਗੋਦਾਮਾਂ ਦੀ ਆਗਿਆ ਦਿੱਤੀ ਜਾਵੇ ਜਿਸ ਦੇ ਵਾਸਤੇ ਮਾਸਟਰ ਪਲਾਨ ਦੇ ਅੰਤਿਮ ਨੋਟੀਫਿਕੇਸ਼ਨ ਤੋਂ ਪਹਿਲਾਂ ਆਮ ਲੋਕਾਂ ਤੋਂ ਇਤਰਾਜ਼ ਮੰਗੇ ਜਾਣ।

 

 

ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੂਡਾ), ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ), ਪਟਿਆਲਾ ਡਿਵੈਲਪਮੈਂਟ ਅਥਾਰਟੀ (ਪੀ.ਡੀ.), ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ), ਅੰਮਿ੍ਰਤਸਰ ਡਿਵੈਲਪਮੈਂਟ ਅਥਾਰਟੀ (.ਡੀ.), ਜਲੰਧਰ ਡਿਵੈਲਪਮੈਂਟ ਅਥਾਰਟੀ (ਜੇ.ਡੀ.) ਅਤੇ ਬਠਿੰਡਾ ਡਿਵੈਲਪਮੈਂਟ ਅਥਾਰਟੀ (ਬੀ.ਡੀ.) ਵਰਗੀਆਂ ਵੱਖ ਵੱਖ ਵਿਕਾਸ ਅਥਾਰਟੀਆਂ ਦੇ ਕੰਮਕਾਜ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ -ਬੋਲੀ ਦੇ ਰਾਹੀਂ ਪੈਟਰੋਲ ਪੰਪਾਂ ਲਈ ਜ਼ਮੀਨ ਅਲਾਟ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨ ਕਰ ਲਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Banur would be Industrial Hub