ਸਾਲ 2015 ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰਨ ਤੋਂ ਬਾਅਦ ਹੋਏ ਪੁਲਿਸ ਗੋਲੀਬਾਰੀ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਲਈ ਲਗਾਏ ਗਏ ਬਰਗਾੜੀ ਮਾਰਚ ਬਾਰੇ ਨਵਾਂ ਫ਼ੈਸਲਾ ਲਿਆ ਜਾ ਸਕਦਾ ਹੈ।
ਕਿਆਸ ਲਗਾਏ ਜਾ ਰਹੇ ਹਨ ਕਿ ਇਸ ਐਤਵਾਰ ਮੋਰਚੇ ਨੂੰ ਖ਼ਤਮ ਕਰਨ ਬਾਰੇ ਵਿਚਾਰ-ਚਰਚਾ ਹੋ ਸਕਦੀ ਹੈ। ਅੰਤਿਮ ਫੈਸਲਾ ਮੋਰਚੇ ਦੇ ਪ੍ਰਬੰਧਕਾਂ ਵੱਲੋਂ ਲਿਆ ਜਾਵੇਗਾ। ਪ੍ਰਬੰਧਕਾਂ ਦਾ ਦੱਸਣਾ ਹੈ ਕਿ ਸਰਕਾਰ ਦੇ ਨਮਾਇੰਦੇ ਲਗਾਤਾਰ ਬਰਗਾੜੀ ਆ ਰਹੇ ਹਨ. ਮੋਰਚੇ ਦੇ ਭਵਿੱਖ ਬਾਰੇ ਐਲਾਨ ਐਤਵਾਰ ਨੂੰ ਕੀਤਾ ਜਾਵੇਗਾ।
ਤਲਵੰਡੀ ਸਾਬੋ ਤਖ਼ਤ ਸਾਹਿਬ ਦੇ ਮੁਤਵਾਜ਼ੀ (ਸਮਾਨਾਂਤਰ) ਜੱਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ। ਐਤਵਾਰ ਨੂੰ ਧਰਨਾ ਖ਼ਤਮ ਕਰਨ ਬਾਰੇ ਜਾਂ ਜਾਰੀ ਰੱਖਣ ਬਾਰੇ ਫ਼ੈਸਲਾ ਹੋਵੇਗਾ।