ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੰਤਰੀਆਂ `ਤੇ ਵਿਸ਼ਵਾਸ ਕਰਕੇ ਬਰਗਾੜੀ ਮੋਰਚਾ ਖਤਮ ਨਹੀਂ ਕਰਨਾ ਚਾਹੀਦਾ ਸੀ : ਖਹਿਰਾ

ਮੰਤਰੀਆਂ `ਤੇ ਵਿਸ਼ਵਾਸ ਕਰਕੇ ਬਰਗਾੜੀ ਮੋਰਚਾ ਖਤਮ ਨਹੀਂ ਕਰਨਾ ਚਾਹੀਦਾ ਸੀ : ਖਹਿਰਾ

ਆਮ ਆਦਮੀ ਪਾਰਟੀ `ਚੋਂ ਬਾਗੀ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਨੇ ਬਰਗਾੜੀ ਮੋਰਚਾ ਖਤਮ ਕਰਨ ਨੂੰ ਲੈ ਕੇ ਕਿਹਾ ਕਿ ਬਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਕਾਂਗਰਸੀ ਮੰਤਰੀਆਂ ਦੇ ਵਾਅਦਿਆਂ `ਤੇ ਵਿਸ਼ਵਾਸ ਕਰਕੇ ਮੋਰਚਾ ਖਤਮ ਨਹੀਂ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ 16 ਦਸੰਬਰ ਨੂੰ ਪਟਿਆਲਾ `ਚ ਲੋਕ ਇਕੱਠੇ ਹੋਣਗੇ ਅਤੇ ਅਗਲੀ ਰਣਨੀਤੀ ਤਿਆਰ ਕਰਨਗੇ।


ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਟਕਾ ਸਾਹਿਬ ਦੀ ਸਹੁੰ ਚੁੱਕੇ ਕੀਤੇ ਵਾਅਦੇ ਭੁੱਲ ਸਕਦੇ ਹਨ ਤਾਂ ਉਨ੍ਹਾਂ ਦੇ ਮੰਤਰੀਆਂ `ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਬਰਗਾੜੀ ਮੋਰਚਾ ਜਾਰੀ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਸ਼ੱਕ ਹੈ ਕਿ ਕਾਂਗਰਸ ਘਟਨਾਵਾਂ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਸਰਕਾਰ ਨੇ ਨਵੇਂ ਬਹਾਨੇ ਬਣਾ ਲੈਣੇ ਹਨ।


ਉਨ੍ਹਾਂ ਵੱਲੋਂ ਕੀਤਾ ਜਾ ਰਿਹਾ ਇਨਸਾਫ ਮਾਰਚ ਅੱਜ ਜਿ਼ਲ੍ਹਾ ਬਰਨਾਲਾ ਤੋਂ ਸੰਗਰੂਰ `ਚ ਪਹੁੰਚਿਆ। ਉਨ੍ਹਾਂ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਆਪ ਨੇ ‘ਵਰਤੋ ਅਤੇ ਸੁੱਟੋ’ ਦੀ ਨੀਤੀ ਬਣਾਈ ਹੋਈ ਹੈ।


ਖਹਿਰਾ ਨੇ ਕਿਹਾ ਕਿ ਆਪ ਨੇ ਬਹੁਤ ਆਗੂਆਂ ਨੂੰ ਖਤਮ ਕਰ ਦਿੱਤਾ। ਉਨ੍ਹਾਂ ਕਿਹਾ ਕਿ ਲਗਦਾ ਹੈ ਕਿ ਆਪ ਲੋਕ ਸਭਾ ਚੋਣਾ 2019 `ਚ ਕਾਂਗਰਸ ਦੀ ਮਦਦ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਸਮਝੌਤਾ ਸਿਰੇ ਚੜ੍ਹਦਾ ਹੈ ਤਾਂ ਇਸਦਾ ਮਤਲਬ ਹੈ ਕਿ ਕੇਜਰੀਵਾਲ ਨੇ ਆਪਣੀ ਵਿਚਾਰਧਾਰਾ ਛੱਡ ਦਿੱਤੀ ਹੈ।


ਉਹ ਕਰੀਬ 50-60 ਲੋਕਾਂ ਨਾਲ ਇਨਸਾਫ ਮਾਰਚ ਕਰ ਰਹੇ ਸਨ, ਪ੍ਰੰਤੂ ਉਨ੍ਹਾਂ ਕਿਹਾ ਕਿ ਮਾਰਚ ਨੂੰ ਵੱਡਾ ਹੁੰਗਾਰਾ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਪਿੰਡਾਂ `ਚੋਂ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bargari Morcha should have not been called off by trusting on the promises of Congress ministers