ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਟਾਲਾ ਪਟਾਕਾ ਫੈਕਟਰੀ ਧਮਾਕੇ ਦੀ ਹੋਵੇਗੀ ਮੈਜਿਸਟ੍ਰੇਟ ਜਾਂਚ

ਫ਼ੋਟੋ: ਸਮੀਰ ਸਹਿਗਲ, ਅੰਮ੍ਰਿਤਸਰ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬੁੱਧਵਾਰ ਨੂੰ ਬਟਾਲਾ ਵਿਖੇ ਪਟਾਕਾ ਫੈਕਟਰੀ ਵਿੱਚ ਹੋਏ ਜ਼ਬਰਦਸਤ ਧਮਾਕੇ ਦੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਸ ਦੁੱਖਦਾਈ ਘਟਨਾ ਵਿੱਚ ਹੁਣ ਤਕ 22 ਜਾਨਾਂ ਚਲੀਆਂ ਗਈਆਂ ਜਦੋਂ ਕਿ 27 ਜਣੇ ਜ਼ਖਮੀ ਹੋਏ ਹਨ। ਏ.ਡੀ.ਸੀ. (ਬਟਾਲਾ) ਨੂੰ ਇਸ ਦੁਖਦਾਈ ਘਟਨਾ ਦੀ ਜਾਂਚ ਕਰਨ ਲਈ ਹੁਕਮ ਕੀਤੇ ਗਏ ਹਨ।

 

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਤੁਰੰਤ ਘਟਨਾ ਵਾਲੀ ਥਾਂ 'ਤੇ ਪੁੱਜਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਰਾਹਤ ਤੇ ਬਚਾਅ ਕਾਰਜਾਂ ਦੇ ਕੰਮ ਹੋਰ ਤੇਜ਼ੀ ਨਾਲ ਹੋ ਸਕਣ।

 

 

ਮੁੱਖ ਮੰਤਰੀ ਨੇ ਇਸ ਘਟਨਾ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਵਾਰਸ ਨੂੰ 2 ਲੱਖ ਰੁਪਏ ਐਕਸ ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਵੀ ਕੀਤਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਮੈਡੀਕਲ ਕਾਲਜ ਲਈ ਰੈਫਰ ਕੀਤੇ ਹਰੇਕ ਗੰਭੀਰ ਜ਼ਖਮੀ ਨੂੰ 50 ਹਜ਼ਾਰ ਰੁਪਏ ਅਤੇ ਘੱਟ ਜ਼ਖਮੀ ਨੂੰ 25 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਮੁੱਖ ਮੰਤਰੀ ਨੇ ਇਸ ਦੁੱਖ ਦੇ ਇਨ੍ਹਾਂ ਪਲਾਂ ਵਿੱਚ ਪੀੜਤਾਂ ਨੂੰ ਹਰ ਸੰਭਵ ਮੱਦਦ ਦੇਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਹੈ। ਕੈਪਟਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੂੰ ਕਿਹਾ ਹੈ ਕਿ ਜ਼ਖਮੀਆਂ ਨੂੰ ਮੁਫਤ ਵਿੱਚ ਬਿਹਤਰ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਤੇ ਐਸ.ਐਸ.ਪੀ. ਬਟਾਲਾ ਨੂੰ ਖਾਸ ਤੌਰ ਤੇ ਕਿਹਾ ਹੈ ਕਿ ਐਨ.ਡੀ.ਆਰ.ਐਫ. ਟੀਮਾਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਉਹ ਖੁਦ ਦੇਖ-ਰੇਖ ਕਰਨ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Batala firearms factory blast case to go magisterial inquiry