ਬਟਾਲਾ ਦੀ ਥਾਣਾ ਸਿਟੀ ਪੁਲਿਸ ਵੱਲੋਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਐਸਡੀਐਮ ਬਲਬੀਰ ਰਾਜ ਸਿੰਘ ਦੀ ਸ਼ਿਕਾਇਤ ਉਤੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਐਸਐਸਪੀ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਹੈ ਕਿ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਨੂੰ ਲੁਧਿਆਣਾ ਭੇਜਿਆ ਗਿਆ ਹੈ।
ਕੇਸ ਦਰਜ ਹੋਣ ਸਬੰਧੀ ਪੰਜਾਬ ਸਰਕਾਰ ਨੇ ਟਵੀਟ ਕਰਕੇ ਵੀ ਜਾਣਕਾਰੀ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਟਾਲਾ ਵਿਚ ਪਟਾਕਾ ਫੈਕਟਰੀ ਵਿਚ ਹੋਏ ਧਮਾਕੇ ਤੋਂ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਆਪਣੇ ਸਾਥੀਆਂ ਨਾਲ ਪਹੁੰਚੇ ਸਨ। ਜਦੋਂ ਉਹ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਪੁੱਜੇ ਤਾਂ ਇਸ ਦੌਰਾਨ ਉਨ੍ਹਾਂ ਦੀ ਡਿਪਟੀ ਕਮਿਸ਼ਨਰ ਨਾਲ ਕਾਫੀ ਬਹਿਸ਼ਬਾਜੀ ਹੋ ਗਈ ਸੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਗਈ ਸੀ।