ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਵੱਖ-ਵੱਖ ਥਾਈਂ ਨਿਊਜ਼ ਚੈਨਲ ਦੇ ਸੰਪਾਦਕ ਵਿਰੁਧ ਮੁਕੱਦਮੇ ਦਰਜ

ਅਬੋਹਰ, ਫਿਰੋਜ਼ਪੁਰ, ਬਟਾਲਾ, ਰੁਪਨਗਰ ਵਿਖੇ ਦਰਜ ਹੋਇਆ ਮਾਮਲਾ


ਪੰਜਾਬ ਪੁਲਿਸ ਨੇ ਵੀਰਵਾਰ ਨੂੰ ਇੱਕ ਨਿੱਜੀ ਟੀਵੀ ਚੈਨਲ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਖ਼ਿਲਾਫ਼ ਪੰਜਾਬ 'ਚ ਵੱਖ-ਵੱਖ ਥਾਈਂ ਮੁਕੱਦਮੇ ਦਰਜ ਕੀਤੇ ਹਨ।

 
ਅਰਨਬ ਗੋਸਵਾਮੀ ਉੱਤੇ ਵੀਰਵਾਰ ਨੂੰ ਅਬੋਹਰ, ਫਿਰੋਜ਼ਪੁਰ, ਬਟਾਲਾ, ਰੂਪਨਗਰ ਵਿਖੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਨਾਲ ਨਾਲ ਨਫ਼ਰਤ ਦੀ ਭਾਵਨਾ ਨੂੰ ਵਧਾਉਣ ਦੇ ਦੋਸ਼ਾਂ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।  ਇਸ ਸਬੰਧੀ ਪੁਲਿਸ ਨੇ ਧਾਰਾ 153 ਏ, 153ਬੀ, 295 ਏ, 504, 506ਅਤੇ ਆਈ.ਟੀ ਐਕਟ ਦੀ ਧਾਰਾ 67 ਤਹਿਤ ਮੁਕੱਦਮਾ ਨੰਬਰ 63 ਦਰਜ ਕੀਤਾ ਗਿਆ ਹੈ।

 

ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਗਿਆ ਕਿ ਅਰਨਬ ਗੋਸਵਾਮੀ ਵੱਲੋਂ ਆਪਣੇ ਟੀ.ਵੀ ਚੈਨਲ ਉੱਤੇ ਇਕ ਡਿਬੇਟ ਪ੍ਰੋਗਰਾਮ ਦੌਰਾਨ ਆਲ ਇੰਡੀਆ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤੀ ਗਈ। 

 

ਬਟਾਲਾ ਵਿਖੇ ਸੰਪਾਦਕ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕਰਦਿਆਂ ਜੋਸਫ਼ ਨੇ ਦੋਸ਼ ਲਾਇਆ ਕਿ ਆਪਣੀ ਨਫ਼ਰਤ ਭਰੀ ਅਤੇ ਬੇਬੁਨਿਆਦ ਅਫਵਾਹਾਂ ਰਾਹੀਂ ਸੰਪਾਦਕ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਕਾਡਰ ਦੀ ਤਰ੍ਹਾਂ ਕੰਮ ਕਰ ਰਿਹਾ ਸੀ ਅਤੇ ਭਾਈਚਾਰਿਆਂ ਵਿੱਚ ਫੁੱਟ ਪਾ ਕੇ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।


.......
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Batala police registers FIR against editor of news channel