ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਠਿੰਡਾ ਦਾ ਆਬਕਾਰੀ ਤੇ ਕਰ ਇੰਸਪੈਕਟਰ ਚੋਣ ਜ਼ਾਬਤੇ ਦੀ ਉਲੰਘਣਾ ਕਾਰਨ ਮੁੱਅਤਲ

ਬਠਿੰਡਾ ਦਾ ਆਬਕਾਰੀ ਤੇ ਕਰ ਇੰਸਪੈਕਟਰ ਚੋਣ ਜ਼ਾਬਤੇ ਦੀ ਉਲੰਘਣਾ ਕਾਰਨ ਮੁੱਅਤਲ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਅੱਜ ਇਕ ਕਾਰਵਾਈ ਕਰਦਿਆਂ ਆਬਕਾਰੀ ਤੇ ਕਰ ਵਿਭਾਗ ਪੰਜਾਬ ਵੱਲੋਂ ਬਠਿੰਡਾ ਸਥਿਤ ਦਫਤਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਵਿਖੇ ਤਾਇਨਾਤ ਗੁਰਸੇਵਕ ਸਿੰਘ, ਆਬਕਾਰੀ ਤੇ ਕਰ ਇੰਸਪੈਕਟਰ ਨੂੰ ਤੁਰੰਤ ਸਰਕਾਰੀ ਸੇਵਾ ਤੋਂ ਮੁੱਅਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ

 


ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਗੁਰਸੇਵਕ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਇਕ ਚੋਣ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਸਬੰਧੀ ਅਖਬਾਰਾਂ ਵਿੱਚ ਖਬਰਾਂ ਲਗੀਆਂ ਸਨ।

 

 

ਇਸ ਤੋਂ ਇਲਾਵਾ ਇਸ ਅਧਿਕਾਰੀ ਦੀ ਸੁਖਬੀਰ ਬਾਦਲ ਨਾਲ ਗੁਰਸੇਵਕ ਸਿੰਘ ਦੀ ਫੋਟੋ ਵੀ ਪ੍ਰਕਾਸ਼ਿਤ ਹੋਈ ਸੀ ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਕਾਰਵਾਈ ਕੀਤੀ ਗਈ ਹੈ

 

 

ਇਸ ਵਾਰ ਚੋਣ ਜ਼ਾਬਤੇ ਦੀ ਉਲੰਘਣਾ ਦੇ ਬਹੁਤ ਸਾਰੇ ਮਾਮਲੇ ਦਰਜ ਹੋਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bathinda Excise and Taxation Inspector Suspended for Poll code violation