ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਠਿੰਡਾ ਸਿਵਲ ਹਸਪਤਾਲ ਨੂੰ ਮਿਲੀਆਂ 50 PPE ਕਿੱਟਾਂ, 200 ਹੋਰ ਜਲਦ

ਪੰਜਾਬ ਦੇ ਵਿੱਤ ਮੰਤਰੀ : ਮਨਪ੍ਰੀਤ ਸਿੰਘ ਬਾਦਲ ਨੇ ਸੋਮਵਾਰ ਨੂੰ ਇਥੇ ਮੈਡੀਕਲ ਅਮਲੇ ਨੂੰ ਇਕ ਹਫਤੇ ਵਿੱਚ ਪੀਪੀਈ ਕਿੱਟਾਂ ਮੁਹੱਈਆ ਕਰਵਾਉਣ ਦਾ ਕੀਤਾ ਵਾਅਦਾ ਮਹਿਜ਼ 48 ਘੰਟਿਆਂ ਵਿੱਚ ਹੀ ਪੁਗਾਅ ਦਿੱਤਾ ਹੈ ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਖਾਲਸਾ ਏਡ ਦੀ ਮਦਦ ਨਾਲ 50 ਪੀਪੀਈ ਕਿੱਟਾਂ ਸਿਵਲ ਹਸਪਤਾਲ, ਬਠਿੰਡਾ ਨੂੰ ਉਪਲਬੱਧ ਕਰਵਾਈਆਂ ਗਈਆਂ ਹਨ ਜਦੋਂਕਿ ਸਿਵਲ ਹਸਪਤਾਲ ਵਿੱਚ 200 ਹੋਰ ਕਿੱਟਾਂ ਦੀ ਸਪਲਾਈ ਅਗਲੇ ਤਿੰਨ ਦਿਨਾਂ ਵਿੱਚ ਕਰ ਦਿੱਤੀ ਜਾਵੇਗੀ


ਇਸ ਮੌਕੇ : ਬਾਦਲ ਨੇ ਦੱਸਿਆ ਕਿ ਇਸ ਸਮੇਂ ਸਰਕਾਰ ਦੀ ਪ੍ਰਾਥਮਿਕਤਾ ਸਾਡੇ ਡਾਕਟਰੀ ਅਮਲੇ ਦੀ ਸੁਰੱਖਿਆ ਹੈ ਅਤੇ ਕਰੋਨਾ ਖਿਲਾਫ ਮੂਹਰਲੀਆਂ ਸਫਾਂ ਵਿਚ ਲੜ ਰਹੀ ਇਸ ਫੌਜ ਨੂੰ ਸੁਰੱਖਿਆ ਸਾਮਾਨ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਉਨ੍ਹਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਚ ਪਹਿਲਾਂ ਵੀ ਲੋੜ ਅਨੁਸਾਰ 200 ਤੋਂ ਜ਼ਿਆਦਾ ਪੀਪੀਈ ਕਿੱਟਾਂ ਦਾ ਸਟਾਕ ਮੌਜੂਦ ਸੀ, ਪਰ ਡਾਕਟਰੀ ਅਮਲੇ ਦੀ ਮੰਗ ਅਨੁਸਾਰ ਇਹ ਹੋਰ ਕਿੱਟਾਂ ਮੁਹੱਈਆਂ ਕਰਵਾਈਆਂ ਗਈਆਂ ਹਨ ਉਨ੍ਹਾਂ ਨੇ ਇਹ ਕਿੱਟਾਂ ਮੁਹੱਈਆ ਕਰਵਾਉਣ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਦਾ ਵਿਸੇਸ਼ ਤੌਰ 'ਤੇ ਧੰਨਵਾਦ ਕੀਤਾ

ਵਿੱੱਤ ਮੰਤਰੀ ਨੇ ਕਿਹਾ ਕਿ ਹੁਣ ਰਾਸ਼ਨ, ਦੁੱਧ, ਫਲ ਸਬਜੀਆਂ, ਦਵਾਈਆਂ ਆਦਿ ਦੀ ਸਪਲਾਈ ਸਹੀ ਤਰੀਕੇ ਨਾਲ ਚੱਲ ਰਹੀ ਹੈ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਥਿਤੀ 'ਤੇ ਨੇੜਿਓਂ ਨਿਗਾਹ ਰੱਖੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਸਰਕਾਰ ਦੀ ਮੁਕੰਮਲ ਤਿਆਰੀ ਹੈ ਕਿ ਇਸ ਬਿਮਾਰੀ ਨੂੰ ਇਸੇ ਪੜਾਅ 'ਤੇ ਰੋਕ ਲਿਆ ਜਾਵੇ


ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਡਾ: ਨਵਜੋਤ ਸਿੰਘ ਦਹੀਆ ਨੇ ਕਿਹਾ ਕਿ ਆਈ.ਐਮ.. ਸਰਕਾਰ ਨਾਲ ਹਰ ਪ੍ਰਕਾਰ ਦਾ ਸਹਿਯੋਗ ਕਰ ਰਹੀ ਹੈ ਉਨ੍ਹਾਂ ਦੱਸਿਆ ਕਿ ਅੱਜ ਭੇਟ ਕੀਤੀਆਂ ਕਿੱਟਾਂ ਦੇਣ ਵਿੱਚ ਖਾਲਸਾ ਏਡ ਸੰਸਥਾ ਨੇ ਸਹਿਯੋਗ ਦਿੱਤਾ ਹੈ ਉਨ੍ਹਾਂ ਕਿਹਾ ਕਿ ਆਈ.ਐਮ.. ਹਰ ਪ੍ਰਕਾਰ ਨਾਲ ਇਸ ਬਿਮਾਰੀ ਦੇ ਟਾਕਰੇ ਵਿੱਚ ਸਿਹਤ ਵਿਭਾਗ ਨਾਲ ਮਿਲ ਕੇ ਕੰਮ ਕਰ ਰਹੀ ਹੈ
 

ਪੱਤਰਕਾਰਾਂ ਵੱਲੋਂ ਪੁੱਛੇ ਜਾਣ 'ਤੇ ਵਿੱਤ ਮੰਤਰੀ : ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਕਿ ਕਿਸਾਨਾਂ ਦੀ ਕਣਕ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ ਉਨ੍ਹਾਂ ਕਿਹਾ ਕਿ ਕਿਸਾਨਾਂ ਤੋਂ ਕਣਕ ਦੀ ਖਰੀਦ ਲਈ ਨਵਾਂ ਢਾਂਚਾ ਤਿਆਰ ਕੀਤਾ ਗਿਆ ਹੈ ਅਤੇ ਕਿਸਾਨਾਂ ਨੂੰ ਕਣਕ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਮੰਡੀ ਬੋਰਡ ਅਤੇ ਸਰਕਾਰੀ ਖਰੀਦ ਏਜੰਸੀਆਂ ਨੂੰ ਸਾਰੇ ਲੋੜੀਂਦੇ ਇੰਤਜ਼ਾਮ ਕਰਨ ਦੀਆਂ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bathinda: Hospital receives 50 PPE kits 200 more soon