ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਠਿੰਡਾ ’ਚ ਵਿਆਹੁਤਾ ਨੇ ਸਹੁਰਿਆਂ ਤੋਂ ਦੁ਼ਖੀ ਹੋ ਕੇ ਲਿਆ ਫਾਹਾ

ਬਠਿੰਡਾ ਦੇ ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ 'ਚ ਇੱਕ ਵਿਆਹੁਤਾ ਔਰਤ ਵੱਲੋਂ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮਾਮਲੇ ਚ ਛਾਣਬੀਣ ਚ ਜੁੱਟ ਗਈ ਹੈ।

 

ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਹਿਚਾਣ ਕਿਰਨਪ੍ਰੀਤ ਕੌਰ ਉਰਫ ਰਾਣੀ (26) ਵਜੋਂ ਹੋਈ ਹੈ। ਮ੍ਰਿਤਕਾ ਦਾ ਵਿਆਹ 3 ਸਾਲ ਪਹਿਲਾਂ ਹੋਇਆ ਸੀ ਅਤੇ ਮ੍ਰਿਤਕਾ ਇੱਕ ਲੜਕੇ ਦੀ ਮਾਂ ਵੀ ਸੀ। 

 

ਮ੍ਰਿਤਕਾ ਦੇ ਪੇਕੇ ਪਰਿਵਾਰ ਵੱਲੋਂ ਇਲਜ਼ਾਮ ਲਾਏ ਜਾ ਰਹੇ ਹਨ ਕਿ ਉਨ੍ਹਾਂ ਦੀ ਧੀ ਦਾ ਸਹੁਰਾ ਪਰਿਵਾਰ ਲਗਾਤਾਰ ਦਾਜ ਦੀ ਮੰਗ ਕਰ ਰਿਹਾ ਸੀ। ਜਿਸ ਤੋਂ ਤੰਗ ਆ ਕੇ ਉਸਨੇ ਆਪਣੇ ਘਰ ਵਿੱਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। 

 

ਫਿਲਹਾਲ ਪੁਲਿਸ ਥਾਣਾ ਮੁਖੀ ਸੁਨੀਲ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਵਿਆਹੁਤਾ ਦੇ ਪੇਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bathinda marital suicide suffer from the laws