ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਠਿੰਡਾ : ਕਤਲ ਕੇਸ ਦਾ ਮੁਲਜ਼ਮ ਫ਼ਰਾਰ, ਇੱਕ ਏਐਸਆਈ ਸਣੇ ਪੰਜ ਪੁਲਿਸ ਮੁਲਾਜ਼ਮ ਮੁਅੱਤਲ

 

ਜ਼ਿਲ੍ਹਾ ਬਠਿੰਡਾ ਦੇ ਸਿਵਲ ਹਸਪਤਾਲ ਦੇ ਕੈਦੀ ਵਾਰਡ ਵਿੱਚੋਂ ਕਤਲ ਦੇ ਮੁੁਲਜ਼ਮ ਵੱਲੋਂ ਪੁਲਿਸ ਨੂੰ ਚਕਾਨੀ ਦੇ ਕੇ ਫ਼ਰਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

 

ਕੈਦੀ ਦੇ ਫ਼ਰਾਰ ਹੋਣ ਦੀ ਖ਼ਬਰ ਤੋਂ ਬਾਅਦ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਇੱਕ ਏਐਸਆਈ ਸਣੇ ਪੰਜ ਪੁਲਿਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੁਸ਼ਟੀ ਐਸਐਸਪੀ ਨਾਨਕ ਸਿੰਘ ਨੇ ਕੀਤੀ ਹੈ।

 

ਫ਼ਰਾਰ ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਘਟਨਾ ਦਾ ਪਤਾ ਚਲਦਿਆਂ ਹੀ ਹਸਪਤਾਲ ਤੇ ਨੇੜਲੇ ਇਲਾਕਿਆਂ ਵਿੱਚ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

 

 

ਜਾਣਕਾਰੀ ਅਨੁਸਾਰ ਬੀਤੀ ਦਿਨੀ ਰਾਮਾਂ ਮੰਡੀ ਵਿੱਚ ਇੱਕ ਗ੍ਰੰਥੀ ਦਾ ਰੰਜਸ਼ ਦੇ ਚਲਦਿਆਂ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਕਾਂਡ ਵਿੱਚ ਦੋਸ਼ੀ ਪਰਮਜੀਤ ਸਿੰਘ ਨੂੰ ਵੀ ਸੱਟਾਂ ਲੱਗੀਆਂ ਸਨ। ਇਸ ਕਤਲ ਕਾਂਡ ਤੋਂ ਬਾਅਦ ਪੁਲਿਸ ਨੇ ਦੋਸ਼ੀ ਪਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਸੀ। 

 

ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀ ਦੀ ਸਿਹਤ ਖ਼ਰਾਬ ਹੋਣ ਦੇ ਚਲਦਿਆਂ ਸਿਵਲ ਹਸਪਤਾਲ ਦੇ ਕੈਦੀ ਵਾਰਡ ਵਿੱਚ ਉਸ ਨੂੰ ਦਾਖ਼ਲ ਕਰਵਾਇਆ ਸੀ ਪਰ ਉਹ ਫ਼ਰਾਰ ਹੋ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bathinda Murder Case Accused Run Away From Police Custody Five Suspend including an ASI