ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ: ਅਟਾਰੀ ਵਾਹਘਾ ਸਰਹੱਦ 'ਤੇ ਨਹੀਂ ਹੋਵੇਗੀ ਰਿਟਰੀਟ ਸੈਰਾਮਨੀ, ਹੋਲਾ ਮੋਹੱਲਾ 'ਚ ਰੰਗ ਨਾ ਵਰਤਣ ਦੀ ਸਲਾਹ 

ਚੀਨ ਤੋਂ ਆਏ ਕੋਰੋਨਾ ਵਾਇਰਸ ਨੇ ਸਾਰੀ ਦੁਨੀਆ ਨੂੰ ਪ੍ਰਭਾਵਤ ਕੀਤਾ ਹੈ। ਭਾਰਤ ਵਿੱਚ ਵੀ ਕੋਰੋਨਾ ਨਾਲ ਪੀੜਤ ਵਿਅਕਤੀਆਂ ਦੀ ਗਿਣਤੀ 30 ਹੋ ਗਈ ਹੈ। ਦੂਜੇ ਦੇਸ਼ਾਂ ਵਿੱਚ ਵੀ ਕੋਰੋਨਾ ਦੇ ਪੀੜਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਨਾਲ ਅੰਤਰਰਾਸ਼ਟਰੀ ਸਬੰਧ ਵੀ ਪ੍ਰਭਾਵਤ ਹੋਏ ਹਨ। ਇਸੇ ਦੇ ਚੱਲਦਿਆਂ ਅੱਜ ਅਟਾਰੀ (ਭਾਰਤ)-ਵਾਹਘਾ (ਪਾਕਿਸਤਾਨ) ਸਰਹੱਦ 'ਤੇ ਹੋਣ ਵਾਲੀ ਰਿਟਰੀਟ ਸੈਰਾਮਨੀ ਨੂੰ ਰੋਕ ਦਿੱਤਾ ਗਿਆ ਹੈ। ਅੰਮ੍ਰਿਤਸਰ ਦੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਦੱਸਿਆ ਗਿਆ ਹੈ ਕਿ ਜਦੋਂ ਤੱਕ ਹਾਲਾਤ ਆਮ ਨਹੀਂ ਹੋ ਜਾਂਦੇ ਇਹ ਰੋਕ ਜਾਰੀ ਰਹੇਗੀ। 

 

ਦੂਜੇ ਪਾਸੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਰੋਪੜ ਵਿਖੋ ਹੋਣ ਵਾਲੇ ਹੋਲਾ ਮੋਹੱਲਾ ਸਬੰਧੀ ਸਿੱਖ ਭਾਈਚਾਰੇ ਨੂੰ ਸੰਦੇਸ਼ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਰੰਗਾਂ ਦੀ ਵਰਤੋਂ ਨਾ ਕਰਨ ਲਈ ਕਿਹਾ ਗਿਆ ਹੈ।

 

ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਨੇ ਦੁਨੀਆ ਭਰ ਵਿੱਚ 3 ਹਜ਼ਾਰ ਲੋਕਾਂ ਦੀ ਜਾਨ ਲੈ ਲਈ ਹੈ, ਉਥੇ ਲਗਭਗ 89,000 ਪੀੜਤ ਹਨ। ਭਾਰਤ ਵਿੱਚ ਹੁਣ ਤੱਕ 29 ਕੇਸ ਕੋਰੋਨਾ ਦੇ ਸਾਹਮਣੇ ਆ ਚੁੱਕੇ ਹਨ। 

 

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀ ਕਰਤਾਰਪੁਰ ਜਾ ਰਹੇ ਸ਼ਰਧਾਲੂਆਂ ਨੂੰ ਕਰਤਾਰਪੁਰ ਤੋਂ ਲਾਹੌਰ ਨਾ ਜਾਣ ਦੀ ਅਪੀਲ ਕੀਤੀ ਹੈ, ਕਿਉਂਕਿ ਇਸ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਬਹੁਤ ਜ਼ਿਆਦਾ ਦੱਸੀ ਜਾ ਰਹੀ ਹੈ।

 

ਅਕਾਲ ਤਖ਼ਤ ਨੇ ਕੀਤਾ ਸੰਦੇਸ਼ ਜਾਰੀ 
ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਹੋਲਾ ਮੁਹੱਲਾ ਵਿਖੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ ਨੂੰ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਰੰਗਾਂ ਨਾਲ ਕੋਰੋਨਾ ਵਾਇਰਸ ਫੈਲਣ ਦਾ ਜੋਖ਼ਮ ਬਹੁਤ ਹੱਦ ਤੱਕ ਵੱਧ ਜਾਂਦਾ ਹੈ, ਇਸ ਲਈ ਸੰਗਤ ਨੂੰ ਇਸ ਪਵਿੱਤਰ ਤਿਉਹਾਰ 'ਤੇ ਰੰਗਾਂ ਦੀ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Beating the retreat ceremony cancelled at Wagah-Attari border