ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਬਹਿਬਲ ਕਲਾਂ ਗੋਲੀਕਾਂਡ ਦਾ ਮੁਲਜ਼ਮ ਇੰਸਪੈਕਟਰ ਜ਼ਮਾਨਤ ਲਈ ਪੁੱਜਾ ਹਾਈ ਕੋਰਟ

ਬਹਿਬਲ ਕਲਾਂ ਗੋਲੀਕਾਂਡ ਦਾ ਮੁਲਜ਼ਮ ਇੰਸਪੈਕਟਰ ਜ਼ਮਾਨਤ ਲਈ ਪੁੱਜਾ ਹਾਈ ਕੋਰਟ

ਬਹਿਬਲ ਕਲਾਂ ਗੋਲੀਕਾਂਡ ਦੇ ਮੁਲਜ਼ਮ ਅਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਪ੍ਰਦੀਪ ਸਿੰਘ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਆਪਣੀ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ। ਹਾਈ ਕੋਰਟ ਇਸ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਕਰੇਗੀ।

 

 

ਬੀਤੀ 2 ਫ਼ਰਵਰੀ ਨੂੰ ਇਸੇ ਮਾਮਲੇ ਵਿੱਚ ਫ਼ਰੀਦਕੋਟ ਦੀ ਜ਼ਿਲ੍ਹਾ ਤੇ ਸੈਸ਼ਨਜ਼ ਅਦਾਲਤ ਨੇ ਐੱਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ ਤੇ ਸਬ–ਇੰਸਪੈਕਟਰ ਅਮਰਜੀਤ ਸਿੰਘ ਕੁਲਾਰ ਸਮੇਤ ਤਿੰਨ ਮੁਲਜ਼ਮ ਪੁਲਿਸ ਅਧਿਕਾਰੀਆਂ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਸੀ।

 

 

ਵਿਸ਼ੇਸ਼ ਜਾਂਚ ਟੀਮ (SIT – Special Investigation Team) ਨੇ ਇੰਸਪੈਕਟਰ ਪ੍ਰਦੀਪ ਸਿੰਘ ਤੇ ਹੋਰ ਮੁਲਜ਼ਮ ਪੁਲਿਸ ਅਧਿਕਾਰੀਆਂ ਨੂੰ ਬੀਤੀ 29 ਜਨਵਰੀ ਨੂੰ ਚੰਡੀਗੜ੍ਹ ਵਿਖੇ ਪੇਸ਼ ਹੋਣ ਲਈ ਆਖਿਆ ਸੀ ਪਰ ਉਹ ਪੇਸ਼ ਹੀ ਨਹੀਂ ਸਨ ਹੋਏ।

 

 

ਇਨ੍ਹਾਂ ਪੁਲਿਸ ਅਧਿਕਾਰੀਆਂ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ ਉਦੋਂ ਦਾਖ਼ਲ ਕੀਤੀ ਸੀ, ਜਦੋਂ ਚੌਥੇ ਮੁਲਜ਼ਮ ਤੇ ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਬੀਤੀ 27 ਜਨਵਰੀ ਨੂੰ ਵਿਸ਼ੇਸ਼ ਜਾਂਚ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਸੀ।

 

 

ਐੱਸਪੀ ਬਿਕਰਮਜੀਤ ਸਿੰਘ ਤੇ ਸਬ–ਇੰਸਪੈਕਟਰ ਅਮਰਜੀਤ ਸਿੰਘ ਨੇ ਹਾਲੇ ਆਪਣੀ ਕੋਈ ਜ਼ਮਾਨਤ ਅਰਜ਼ੀ ਦਾਖ਼ਲ ਨਹੀਂ ਕੀਤੀ ਹੈ। ਪਿਛਲੇ ਵਰ੍ਹੇ ਅਗਸਤ ’ਚ, ਇਨ੍ਹਾਂ ਚਾਰੇ ਪੁਲਿਸ ਅਧਿਕਾਰੀਆਂ ਦੇ ਨਾਂਅ ਬਹਿਬਲ ਕਲਾਂ ਗੋਲੀਕਾਂਡ ਦੀ ਉਸ ਐਫ਼ਆਈਆਰ ਵਿੱਚ ਸ਼ਾਮਲ ਕੀਤੇ ਗਏ ਸਨ, ਜੋ 21 ਅਕਤੂਬਰ, 2015 ਨੂੰ ਦਾਇਰ ਕੀਤੀ ਗਈ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Behbal Kalan accused Inspecteor reaches High Court for Bail