ਬਹਿਬਲ ਕਲਾਂ ਕਾਂਡ ਮਾਮਲੇ 'ਚ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਮਗਰੋਂ ਡਰੇ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੂੰ ਅੱਜ ਜ਼ਿਲ੍ਹਾ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ।
HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।
https://www.facebook.com/hindustantimespunjabi/
ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਬਹਿਬਲ ਕਲਾਂ ਕਾਂਡ ਮਾਂਮਲੇ ਦੀ ਸਪੈਸ਼ਲ ਜਾਂਚ ਟੀਮ (ਸਿੱਟ) ਵੱਲੋਂ ਕੀਤੀ ਜਾ ਰਹੀ ਜਾਂਚ ਦੌਰਾਨ ਆਪਣੀ ਗ੍ਰਿਫ਼ਤਾਰੀ 'ਤੇ ਰੋਕ ਲਗਾਉਣ ਲਈ ਮਾਮਲੇ ਚ ਸ਼ਾਮਲ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੇ ਅਦਾਲਤ 'ਚ ਅਗਾਊਂ ਜ਼ਮਾਨਤ ਅਰਜ਼ੀ ਦਿੱਤੀ ਸੀ, ਜਿਸ ਤੇ ਅੱਜ ਸੁਣਵਾਈ ਕਰਦਿਆਂ ਸੈਸ਼ਨ ਕੋਰਟ ਨੇ ਤਿੰਨਾਂ ਪੁਲਿਸ ਅਧਿਕਾਰੀਆਂ ਦੀ ਜ਼ਮਾਨਤ ਅਰਜ਼ੀਆਂ ਨੂੰ ਖ਼ਾਰਜ ਕਰ ਦਿੱਤਾ ਹੈ।
ਬਹਿਬਲ ਕਲਾਂ ਗੋਲੀਕਾਂਡ ਚ ਤਿੰਨ ਪੁਲਿਸ ਮੁਲਾਜ਼ਮ ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ ਅਤੇ ਸਬ ਇੰਸਪੈਕਟਰ ਅਮਰਜੀਤ ਸਿੰਘ ਮੁਲਜ਼ਮ ਹਨ।
HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।
https://www.facebook.com/hindustantimespunjabi/
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਪੁਲਿਸ ਵੱਲੋਂ ਪ੍ਰਦਾਰਸ਼ਕਾਰੀਆਂ ਉਤੇ ਬਹਿਬਲ ਕਲਾਂ ਵਿਚ ਗੋਲੀ ਚਲਾ ਦਿੱਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।
ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ। ਐਸਆਈਟੀ ਵੱਲੋਂ ਇਨ੍ਹਾਂ ਤਿੰਨਾ ਜਾਣਿਆਂ ਨੂੰ ਬੀਤੇ 29 ਜਨਵਰੀ ਨੂੰ ਪੇਸ਼ ਹੋਣ ਲਈ ਬੁਲਾਇਆ ਗਿਆ ਸੀ, ਪ੍ਰੰਤੂ ਇਹ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ ਸਨ।
HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।
https://www.facebook.com/hindustantimespunjabi/
ਤਿੰਨਾਂ ਮੁਲਜ਼ਮਾਂ ਨੇ ਅਦਾਲਤ ਵਿਚ ਅਗਾਉਂ ਜਮਾਨਤ ਲਈ ਅਰਜ਼ੀ ਦਿੱਤੀ ਸੀ। ਜਿਸ ਨੂੰ ਅੱਜ ਜ਼ਿਲ੍ਹਾ ਅਦਾਲਤ ਨੇ ਖ਼ਾਰਜ ਕਰ ਦਿੱਤਾ ਹੈ।
/