ਅਗਲੀ ਕਹਾਣੀ

ਬਹਿਬਲ ਕਲਾਂ ਗੋਲੀਕਾਂਡ ਦੇ ਮੁਲਜ਼ਮ ਚਰਨਜੀਤ ਸ਼ਰਮਾ ਦੀ ਜ਼ਮਾਨਤ–ਮਿਆਦ ਵਧਾਈ

ਬਹਿਬਲ ਕਲਾਂ ਗੋਲੀਕਾਂਡ ਦੇ ਮੁਲਜ਼ਮ ਚਰਨਜੀਤ ਸ਼ਰਮਾ ਦੀ ਜ਼ਮਾਨਤ–ਮਿਆਦ ਵਧਾਈ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਖ਼ੀਰ ਅੱਜ ਸਾਲ 2015 ਬਰਗਾੜੀ ਪੁਲਿਸ ਗੋਲ਼ੀਕਾਂਡ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਦੀ ਜ਼ਮਾਨਤ ਦੀ ਮਿਆਦ ਹੋਰ ਅੱਗੇ ਵਧਾ ਦਿੱਤੀ ਹੈ।

 

 

ਬੀਤੀ 29 ਮਈ ਨੂੰ ਅਦਾਲਤ ਨੇ ਗ੍ਰਿਫ਼ਤਾਰੀ ਤੋਂ ਬਾਅਦ ਇਸ ਸਾਬਕਾ ਪੁਲਿਸ ਅਧਿਕਾਰੀ ਦੀ ਜ਼ਮਾਨਤ ਮਨਜ਼ੂਰ ਕੀਤੀ ਸੀ। ਅਗਲੀ ਸੁਣਵਾਈ ਹੁਣ ਆਉ਼ਦੀ 16 ਜੁਲਾਈ ਨੂੰ ਹੋਣੀ ਤੈਅ ਹੈ ਅਤੇ ਤਦ ਤੱਕ ਇਹ ਜ਼ਮਾਨਤ ਮਨਜ਼ੂਰ ਹੋਈ ਸਮਝੀ ਜਾਵੇਗੀ।

 

 

SIT (ਸਪੈਸ਼ਲ ਇਨਵੈਸਟੀਗੇਸ਼ਨ ਟੀਮਵਿਸ਼ੇਸ਼ ਜਾਂਚ ਟੀਮ) ਨੇ ਸਾਲ 2015 ਦੇ ਬਹਿਬਲ ਕਲਾਂ ਪੁਲਿਸਗੋਲੀ ਕਾਂਡ ਨਾਲ ਸਬੰਧਤ ਮਾਮਲੇ ਵਿੱਚ ਜਿਹੜਾ ਦੋਸ਼ਪੱਤਰ (ਚਾਰਜਸ਼ੀਟ) ਆਇਦ ਕੀਤਾ ਸੀ, ਉਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਮੋਗਾ ਦੇ ਉਦੋਂ ਦੇ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਨੇ ਤਿੰਨ ਹੋਰ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਇਸ ਗੋਲੀਕਾਂਡ ਨਾਲ ਸਬੰਧਤ ਤੱਥ ਲੁਕਾਉਣ ਦੀ ਸਾਜ਼ਿਸ਼ ਰਚੀ ਸੀ। ਉਸ ਗੋਲੀ ਕਾਂਡ ਵਿੱਚ ਦੋ ਸਿੱਖ ਕਾਰਕੁੰਨ ਮਾਰੇ ਗਏ ਸਨ; ਜੋ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਸ਼ਾਂਤਮਈ ਰੋਸਧਰਨੇ ਉੱਤੇ ਬੈਠੇ ਸਨ

 

 

ਚਾਰਜਸ਼ੀਟ ਵਿੱਚ SIT ਨੇ ਦਾਅਵਾ ਕੀਤਾ ਸੀ ਕਿ ਪੁੱਛਗਿੱਛ ਦੌਰਾਨ ਚਰਨਜੀਤ ਸ਼ਰਮਾ ਨੇ ਦੱਸਿਆ ਹੈ ਕਿ ਉਹ ਹੁਣ ਮੁਅੱਤਲਸ਼ੁਦਾ ਇੰਸਪੈਕਟਰ ਜਨਰਲ (IG) ਪਰਮਰਾਜ ਸਿੰਘ ਉਮਰਾਨੰਗਲ ਦੀ ਹਦਾਇਤਾਂ ਮੁਤਾਬਕ ਕੋਟਕਪੂਰਾ ਤੋਂ ਬਰਗਾੜੀ ਜਾ ਰਿਹਾ ਸੀ ਉਸ ਤੋਂ ਪਹਿਲਾਂ ਇਹ ਸੂਚਨਾ ਮਿਲ ਚੁੱਕੀ ਸੀ ਕਿ ਇੱਕ ਭੀੜ ਨੇ ਬਰਗਾੜੀ ਦੇ ਪੁਲਿਸ ਥਾਣੇ ਨੂੰ ਘੇਰਾ ਪਾ ਲਿਆ ਹੈ

 

 

ਸ਼ਰਮਾ ਨੇ ਇਹ ਵੀ ਦੋਸ਼ ਲਾਇਆ ਕਿ ਰੋਸ ਮੁਜ਼ਾਹਰਾਕਾਰੀਆਂ ਨੇ ਪਹਿਲਾਂ ਬਹਿਬਲ ਕਲਾਂ ਨੇੜੇ ਬਰਗਾੜੀ ਜਾਣ ਵਾਲੇ ਹਾਈਵੇ ਨੂੰ ਜਾਮ ਕੀਤਾ ਸੀ; ਉਸੇ ਭੀੜ ਨੇ ਬਾਅਦ ਪੁਲਿਸ ਪਾਰਟੀ ਉੱਤੇ ਵੀ ਹਮਲਾ ਕਰਦਿੱਤਾ ਸੀ

 

 

SIT ਨੇ ਆਪਣੀ ਜਾਂਚ ਦੌਰਾਨ ਚਰਨਜੀਤ ਸ਼ਰਮਾ ਦੇ ਦਾਅਵਿਆਂ ਨੂੰ ਗ਼ਲਤ ਕਰਾਰ ਦਿੱਤਾ ਸੀ ਜਾਂਚ ਦੌਰਾਨ ਇਹੋ ਪਾਇਆ ਗਿਆ ਸੀ ਕਿ ਜਦੋਂ ਚਰਨਜੀਤ ਸ਼ਰਮਾ ਬਹਿਬਲ ਕਲਾਂ ਰੁਕਿਆ, ਤਾਂ ਜੈਤੋ ਦੇ ਡੀਐੱਸਪੀ ਜਗਦੀਸ਼ ਬਿਸ਼ਨੋਈ, ਜੈਤੋ ਦੇ ਐੱਸਐੱਚਓ ਜਸਬੀਰ ਸਿੰਘ ਤੇ ਬਾਜਾਖਾਨਾ ਦੇ ਐੱਸਐੱਚਓ ਅਮਰਜੀਤ ਸਿੰਘ ਪਹਿਲਾਂ ਹੀ ਮੌਕੇ ਉੱਤੇ ਮੌਜੂਦ ਸਨ

 

 

SIT ਨੇ ਆਪਣੀ ਚਾਰਜਸ਼ੀਟ ਵਿੱਚ ਕਿਹਾ ਸੀ ਕਿ ਜੇ ਬਰਗਾੜੀ ਪੁਲਿਸ ਥਾਣੇ ਨੂੰ ਭੀੜ ਨੇ ਘੇਰਾ ਪਾਇਆਹੁੰਦਾ, ਤਾਂ ਇਹ ਸਾਰੇ ਅਧਿਕਾਰੀ ਉੱਥੇ ਮੌਜੂਦ ਹੋਣੇ ਸਨ ਬਹਿਬਲ ਕਲਾਂ ਤੋਂ ਬਰਗਾੜੀ ਸਿਰਫ਼ 4–5ਕਿਲੋਮੀਟਰ ਦੀ ਦੂਰੀ ਉੱਤੇ ਸਥਿਤ ਹੈ

 

 

ਬਹਿਬਲ ਕਲਾਂ ਕਾਂਡ ਦੇ ਤਿੰਨ ਹੋਰ ਮੁਲਜ਼ਮਾਂ ਐੱਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ ਤੇ ਸਬਇੰਸਪੈਕਟਰ ਅਮਰਜੀਤ ਸਿੰਘ ਨੂੰ ਪੰਜਾਬ ਤੇ ਹਰਿਆਣਾ ਕੋਰਟ ਤੋਂ ਪਹਿਲਾਂ ਹੀ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ ਪਿਛਲੇ ਵਰ੍ਹੇ ਅਗਸਤ ਮਹੀਨੇ ਇਨ੍ਹਾਂ ਚਾਰ ਪੁਲਿਸ ਅਧਿਕਾਰੀਆਂ ਦੇ ਨਾਂਅ ਉਸ ਐੱਫ਼ਆਈਆਰ ਵਿੱਚ ਦਰਜ ਕੀਤੇ ਗਏ ਸਨ, ਜਿਹੜੀ ਬਾਜਾਖਾਨਾ ਪੁਲਿਸ ਥਾਣੇ ਵਿੱਚ 21 ਅਕਤੂਬਰ, 2015 ਨੂੰ ਦਾਇਰ ਕੀਤੀ ਗਈ ਸੀ ਇਸ ਐੱਫ਼ਆਈਆਰ ਵਿੱਚ ਚਾਰ ਪੁਲਿਸ ਅਧਿਕਾਰੀਆਂ ਦੇ ਨਾਂਅ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣ ਤੋਂ ਬਾਅਦ ਜੋੜੇ ਗਏ ਸਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Behbal Kalan Firing accused Charanjit Sharma s bail extended