ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਹਿਬਲ ਕਲਾਂ ਗੋਲੀਕਾਂਡ: ਮੁਲਜ਼ਮ COPS ਦੀਆਂ ਜ਼ਮਾਨਤ ਅਰਜ਼ੀਆਂ ਵਿਰੁੱਧ ਅਦਾਲਤ ਪੁੱਜੇ ਸੁਖਰਾਜ

ਬਹਿਬਲ ਕਲਾਂ ਗੋਲੀਕਾਂਡ: ਮੁਲਜ਼ਮ COPS ਦੀਆਂ ਜ਼ਮਾਨਤ ਅਰਜ਼ੀਆਂ ਵਿਰੁੱਧ ਸੁਖਰਾਜ ਅਦਾਲਤ ਪੁੱਜਾ

ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤ ਸੁਖਰਾਜ ਸਿੰਘ ਨੇ ਅੱਜ ਫ਼ਰੀਦਕੋਟ ਦੀ ਅਦਾਲਤ ਵਿੱਚ ਅਰਜ਼ੀ ਦਾਖ਼ਲ ਕਰ ਕੇ ਬੇਨਤੀ ਕੀਤੀ ਹੈ ਕਿ ਗੋਲੀਕਾਂਡ ਦੇ ਜਿਹੜੇ ਦੋ ਪੁਲਿਸ ਅਧਿਕਾਰੀਆਂ (COPS) ਐੱਸਪੀ ਬਿਕਰਮਜੀਤ ਸਿੰਘ ਤੇ ਇੰਸਪੈਕਟਰ ਪ੍ਰਦੀਪ ਸਿੰਘ ਵੱਲੋਂ ਦਾਇਰ ਕੀਤੀਆਂ ਅਗਾਊਂ ਜ਼ਮਾਨਤ ਦੀਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਜਾਣ। ਸ੍ਰੀ ਸੁਖਰਾਜ ਸਿੰਘ ਨੇ ‘ਹਿੰਦੁਸਤਾਨ ਟਾਈਮਜ਼’ ਨਾਲ ਖ਼ਾਸ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਅਮਰਜੀਤ ਸਿੰਘ ਨੂੰ ਵੀ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਆਪਣੀ ਅਰਜ਼ੀ ਵਿੱਚ ਕੀਤੀ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣਾ ਚਾਹੁੰਦੇ ਹੋ ਤਾਂ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

 

ਇੱਕ ਸੁਆਲ ਦੇ ਜੁਆਬ ਵਿੱਚ ਸ੍ਰੀ ਸੁਖਰਾਜ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੀ ‘ਵਿਸ਼ੇਸ਼ ਜਾਂਚ ਟੀਮ’ (SIT – Special Investigation Team) ਵੱਲੋਂ ਚਰਨਜੀਤ ਸਿੰਘ ਸ਼ਰਮਾ ਦੀ ਗ੍ਰਿਫ਼ਤਾਰੀ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਹੁਣ ਲੱਗਣ ਲੱਗ ਪਿਆ ਹੈ ਕਿ ਇਨਸਾਫ਼ ਜ਼ਰੂਰ ਮਿਲੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਅਰਜ਼ੀ ’ਤੇ ਵੀ ਭਲਕੇ ਸੁਣਵਾਈ ਹੋਣੀ ਹੈ ਤੇ ਨਾਲ ਹੀ ਦੋਵੇਂ ਮੁਲਜ਼ਮ ਪੁਲਿਸ ਅਧਿਕਾਰੀਆਂ ਦੀ ਸੁਣਵਾਈ ਜ਼ਿਲ੍ਹਾ ਤੇ ਸੈਸ਼ਨਜ਼ ਅਦਾਲਤ ਵਿੱਚ ਹੋਣੀ ਤੈਅ ਹੈ।

 

 

ਇਹ ਸੁਖਰਾਜ ਸਿੰਘ ਉਹੀ ਹਨ, ਜਿਨ੍ਹਾਂ ਦੇ ਪਿਤਾ ਕ੍ਰਿਸ਼ਨ ਭਗਵਾਨ ਸਿੰਘ ਦਾ ਬਹਿਬਲ ਕਲਾਂ ਗੋਲੀਕਾਂਡ ਦੌਰਾਨ ਦੇਹਾਂਤ ਹੋ ਗਿਆ ਸੀ।  14 ਸਤੰਬਰ, 2015 ਨੂੰ ਵਾਪਰੇ ਉਸ ਗੋਲੀਕਾਂਡ ਦੌਰਾਨ ਦੂਜੀ ਮੌਤ ਗੁਰਜੀਤ ਸਿੰਘ ਹੁਰਾਂ ਦੀ ਹੋਈ ਸੀ; ਜਦੋਂ ਪੁਲਿਸ ਨੇ ਸ਼ਾਂਤੀਪੂਰਨ ਰੋਸ ਮੁਜ਼ਾਹਰਾ ਕਰ ਰਹੇ ਲੋਕਾਂ ’ਤੇ ਗੋਲੀਆਂ ਵਰ੍ਹਾ ਦਿੱਤੀਆਂ ਸਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣਾ ਚਾਹੁੰਦੇ ਹੋ ਤਾਂ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਇਸ ਤੋਂ ਪਹਿਲਾਂ ਬਹਿਬਲ ਕਲਾਂ ਪੁਲਿਸ ਗੋਲੀਕਾਂਡ ਦੇ ਦੋ ਮੁਲਜ਼ਮ ਪੁਲਿਸ ਅਧਿਕਾਰੀਆਂ ਨੇ ਕੱਲ੍ਹ ਸੋਮਵਾਰ ਨੂੰ ਆਪਣੀ ਅਗਾਊਂ ਜ਼ਮਾਨਤ ਲਈ ਫ਼ਰੀਦਕੋਟ ਦੀ ਜ਼ਿਲ੍ਹਾ ਤੇ ਸੈਸ਼ਨਜ਼ ਅਦਾਲਤ ਵਿੱਚ ਆਪਣੀ ਅਰਜ਼ੀ ਦਾਖ਼ਲ ਕਰ ਦਿੱਤੀ ਸੀ ਇਨ੍ਹਾਂ ਵਿੱਚੋਂ ਇੱਕ ਐੱਸਪੀ ਬਿਕਰਮਜੀਤ ਸਿੰਘ ਹੈ ਤੇ ਦੂਜਾ ਇੰਸਪੈਕਟਰ ਪ੍ਰਦੀਪ ਸਿੰਘ ਹੈ

 

 

 

ਵਿਸ਼ੇਸ਼ ਜਾਂਚ ਟੀਮ ਐੱਸਪੀ ਬਿਕਰਮਜੀਤ ਸਿੰਘ ਨੂੰ ਪਹਿਲਾਂ ਹੀ ਸੰਮਨ ਜਾਰੀ ਕਰ ਕੇ ਅੱਜ 29 ਜਨਵਰੀ ਨੂੰ ਚੰਡੀਗੜ੍ਹ ਵਿੱਚ ਪੇਸ਼ ਹੋਣ ਦੀ ਹਦਾਇਤ ਜਾਰੀ ਕਰ ਚੁੱਕੀ ਸੀ ਪਰ ਇਹ ਦੋਵੇਂ ਅੱਜ ਚੰਡੀਗੜ੍ਹ ’ਚ ਪੇਸ਼ ਹੀ ਨਹੀਂ ਹੋਏ। ਸੂਤਰਾਂ ਨੇ ਕੱਲ੍ਹ ਹੀ ਦੱਸ ਦਿੱਤਾ ਸੀ ਕਿ ਹੁਣ ਐੱਸਪੀ ਬਿਕਰਮਜੀਤ ਸਿੰਘ ਦੇ SIT (Special Investigation Team - ਵਿਸ਼ੇਸ਼ ਜਾਂਚ ਟੀਮ) ਸਾਹਵੇਂ ਪੇਸ਼ ਹੋਣ ਦੀ ਸੰਭਾਵਨਾ ਨਹੀਂ ਹੈ ਕਿਉ਼ਕਿ ਇਹ ਦੋਵੇਂ ਪੁਲਿਸ ਅਧਿਕਾਰੀ ਕਿਸੇ ਵੀ ਤਰ੍ਹਾਂ ਗ੍ਰਿਫ਼ਤਾਰੀ ਤੋਂ ਬਚਣਾ ਚਾਹੁੰਦੇ ਹਨ

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣਾ ਚਾਹੁੰਦੇ ਹੋ ਤਾਂ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

 

ਇਹ ਦੋਵੇਂ ਪੁਲਿਸ ਅਧਿਕਾਰੀ ਆਪਣੀ ਅਗਾਊਂ ਜ਼ਮਾਨਤ ਲਈ ਉਸ ਵੇਲੇ ਸਰਗਰਮ ਹੋਏ ਸਨ, ਜਦੋਂ ਕੱਲ੍ਹ ਤੜਕੇ ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਉਸ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ਗਾਹ ਤੋਂ ਗ੍ਰਿਫ਼ਤਾਰ ਕੀਤਾ ਗਿਆ। ਸੂਤਰਾਂ ਨੇ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਇਨ੍ਹਾਂ ਚਾਰੇ ਪੁਲਿਸ ਅਧਿਕਾਰੀਆਂ ਨੂੰ ਕਿਸੇ ਵੀ ਵੇਲੇ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਇਸੇ ਲਈ ਹੁਣ ਇਨ੍ਹਾਂ ਦੋ ਪੁਲਿਸ ਅਧਿਕਾਰੀਆਂ ਨੇ ਅਦਾਲਤ ਤੱਕ ਪਹੁੰਚ ਕੀਤੀ ਹੈ

 

 

ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਸਿਫ਼ਾਰਸ਼ ਦੇ ਆਧਾਰਤੇ ਪੰਜਾਬ ਪੁਲਿਸ ਦੇ ਚਾਰ ਪੁਲਿਸ ਅਧਿਕਾਰੀਆਂਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਉਦੋਂ ਦੇ ਐੱਸਪੀ (ਡੀ) ਫ਼ਾਜ਼ਿਲਕਾ ਬਿਕਰਮਜੀਤ ਸਿੰਘ, ਇੰਸਪੈਕਟਰ ਤੇ ਉਦੋਂ ਬਾਜਾਖਾਨਾ ਦੇ ਐੱਸਐੱਚਓ ਪ੍ਰਦੀਪ ਸਿੰਘ ਅਤੇ ਸਬਇੰਸਪੈਕਟਰ ਅਮਰਜੀਤ ਸਿੰਘ ਦੇ ਨਾਂਅ ਬਹਿਬਲ ਕਲਾਂ ਗੋਲੀਕਾਂਡ ਦੀ ਐੱਫ਼ਆਈਆਰ ਵਿੱਚ ਪਿਛਲੇ ਵਰ੍ਹੇ ਸ਼ਾਮਲ ਕੀਤੇ ਗਏ ਸਨ

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣਾ ਚਾਹੁੰਦੇ ਹੋ ਤਾਂ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Behbal Kalan Firing Sukhraj approaches Court to get Accused Cops bail petitions cancelled