ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਗਤ ਸਿੰਘ ਤੇ ਸਾਥੀਆਂ ਨੂੰ ਕੌਮੀ ਪੱਧਰ ’ਤੇ ਸ਼ਹੀਦ ਦਾ ਦਰਜਾ ਜ਼ਰੂਰੀ : ਸੁਖਜਿੰਦਰ ਰੰਧਾਵਾ

ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ

 

ਪੰਜਾਬੀਆਂ ਵੱਲੋਂ ਦੇਸ਼ ਦੀ ਆਜ਼ਾਦੀ ’ਚ ਪਾਏ ਯੋਗਦਾਨ ਨੂੰ ਦੇਸ਼ ਪੱਧਰ ’ਤੇ ਸਨਮਾਨ ਮਿਲਣਾ ਬਹੁਤ ਜ਼ਰੂਰੀ ਹੈ ਅਤੇ ਉਸ ਸਮੇਂ ਜਦੋਂ ਗੁਆਂਢੀ ਦੇਸ਼ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ’ਤੇ ਚੌਂਕ ਦਾ ਨਾਮਕਰਨ ਕੀਤਾ ਜਾ ਚੁੱਕਾ ਹੈ ਤੇ ਸਾਡੇ ਆਪਣੇ ਦੇਸ਼ ’ਚ ਸ਼ਹੀਦ-ਏ-ਆਜ਼ਮ ਤੇ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਨੂੰ ਕੌਮੀ ਪੱਧਰ ’ਤੇ ਸ਼ਹੀਦ ਦਾ ਦਰਜਾ ਨਾ ਮਿਲਣਾ ਹੀ ਬੜੇ ਦੁੱਖ ਦੀ ਗੱਲ ਹੈ।

 

 

 

 

ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ 112ਵੇਂ ਜਨਮ ਦਿਹਾੜੇ ਮੌਕੇ ਹੋਏ ਰਾਜ ਪੱਧਰੀ ਸਮਾਗਮ ਮੌਕੇ ਭਗਤ ਸਿੰਘ ਨੂੰ ਸ਼ਰਧਾ ਸੁਮਨ ਅਰਪਿਤ ਕਰਨ ਬਾਅਦ ਉਕਤ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦੇਸ਼ ਦੀ ਆਨ ਅਤੇ ਸ਼ਾਨ ਲਈ ਮਰ-ਮਿਟਣ ਵਾਲੇ ਬਾਗ਼ੀ ਨਹੀਂ ਬਲਕਿ ਇਨਕਲਾਬੀ ਹੁੰਦੇ ਹਨ।

 

ਸਾਬਕਾ ਮੁੱਖ ਮੰਤਰੀ ਸਵ. ਗਿਆਨੀ ਜ਼ੈਲ ਸਿੰਘ ਦੀ ਸਰਕਾਰ ਮੌਕੇ ਭਗਤ ਸਿੰਘ ਦੀ ਮਾਤਾ ਵਿਦਿਆਵਤੀ ਨੂੰ ਵਿਧਾਨ ਸਭਾ ਦੇ ਪਿਛਲੇ ਲਾਅਨ ’ਚ ‘ਪੰਜਾਬ ਮਾਤਾ’ ਦਾ ਖ਼ਿਤਾਬ ਦੇਣ ਦੇ ਇਤਿਹਾਸਕ ਮੌਕੇ ਦੇ ਗਵਾਹ ਹੋਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀ ਆਨ ਅਤੇ ਸ਼ਾਨ ਲਈ ਸ਼ਹੀਦ ਹੋਣ ਵਾਲੇ ਪਰਿਵਾਰਾਂ ਦਾ ਮਾਣ-ਸਨਮਾਨ ਬਹਾਲ ਰੱਖਣਾ ਸਾਡੀ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਆਪਣੇ ਪਿਤਾ ਅਤੇ ਉਸ ਮੌਕੇ ਦੀ ਸਰਕਾਰ ’ਚ ਮੰਤਰੀ ਸਵ. ਸੰਤੋਖ ਸਿੰਘ ਰੰਧਾਵਾ ਦੀ ਮਿਸਾਲ ਦਿੰਦਿਆਂ ਕਿਹਾ ਕਿ ਉਹ ਖਟਕੜ ਕਲਾਂ ਤੋਂ ਲੰਘਦੇ ਹੋਏ ਹਮੇਸ਼ਾਂ ਇਸ ਧਰਤੀ ਨੂੰ ਨਤਮਸਤਕ ਹੋ ਕੇ ਲੰਘਦੇ ਸਨ।

 

ਇਤਿਹਾਸਕ ਅਤੇ ਮਹਾਨ ਸਖਸ਼ੀਅਤਾਂ ਦੇ ਦਿਹਾੜਿਆਂ ’ਤੇ ਛੁੱਟੀ ਦੇ ਸਭਿਆਚਾਰ ਨੂੰ ਮੂਲੋਂ ਰੱਦ ਕਰਦਿਆਂ ਉਨ੍ਹਾਂ ਕਿਹਾ ਕਿ ਉਸ ਦਿਨ ਸਾਨੂੰ ਆਪਣੀ ਨੌਜੁਆਨ ਪੀੜ੍ਹੀ ਲਈ ਸਕੂਲਾਂ ਅਤੇ ਕਾਲਜਾਂ ’ਚ ਸੈਮੀਨਾਰ ਲਾਉਣੇ ਚਾਹੀਦੇ ਹਨ ਤਾਂ ਜੋ ਸਾਡੀ ਨੌਜੁਆਨ ਪੀੜ੍ਹੀ ਆਪਣੇ ਇਸ ਮਹਾਨ ਫ਼ਲਸਫ਼ੇ ਤੋਂ ਜਾਣੂ ਹੋ ਸਕੇ।

 

ਇਸ ਮੌਕੇ ਵਿਧਾਇਕ ਬਲਾਚੌਰ ਚੌ. ਦਰਸ਼ਨ ਲਾਲ ਮੰਗੂਪੁਰ, ਡਿਪਟੀ ਕਮਿਸ਼ਨਰ ਵਿਨੈ ਬਬਲਾਨੀ, ਐਸ ਐਸ ਪੀ ਅਲਕਾ ਮੀਨਾ, ਏ ਡੀ ਸੀ (ਜ) ਅਦਿਤਿਆ ਉੱਪਲ, ਐਸ ਡੀ ਐਮ ਜਸਬੀਰ ਸਿੰਘ, ਸਾਬਕਾ ਵਿਧਾਇਕ ਨਵਾਂਸ਼ਹਿਰ ਗੁਰਇਕਬਾਲ ਕੌਰ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਚੰਦ ਭੀਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਸਤਿਬੀਰ ਸਿੰਘ ਪੱਲੀ ਝਿੱਕੀ, ਡਾ. ਹਰਪ੍ਰੀਤ ਸਿੰਘ ਕੈਂਥ, ਰਾਣਾ ਕੁਲਦੀਪ ਸਿੰਘ ਜਾਡਲਾ ਅਤੇ ਹੋਰ ਸੀਨੀਅਰ ਆਗੂ ਅਤੇ ਜ਼ਿਲ੍ਹੇ ਦੇ ਅਧਿਕਾਰੀ ਵੀ ਮੌਜੂਦ ਸਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bhagat Singh and colleagues need status of martyr at national level: Sukhjinder Randhawa