ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਗਵੰਤ ਮਾਨ ਤੇ ਹਰਪਾਲ ਸਿੰਘ ਚੀਮਾ ਵੀ ਟੀਮ ਸਮੇਤ ਪੁੱਜੇ ਬਰਗਾੜੀ

ਭਗਵੰਤ ਮਾਨ ਤੇ ਹਰਪਾਲ ਸਿੰਘ ਚੀਮਾ ਵੀ ਟੀਮ ਸਮੇਤ ਪੁੱਜੇ ਬਰਗਾੜੀ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਵਿਧਾਨ ਸਭਾ `ਚ ਵਿਰੋਧੀ ਧਿਰ ਦੇ ਆਗੂ ਸ੍ਰੀ ਹਰਪਾਲ ਸਿੰਘ ਚੀਮਾ, ਉਨ੍ਹਾਂ ਸਾਥੀ ਵਿਧਾਇਕ, ਸੰਗਠਨ ਦੇ ਮੁਖੀ ਤੇ ਹੋਰ ਵਲੰਟੀਅਰ ਵੀ ਅੱਜ ਬਰਗਾੜੀ ਮੋਰਚੇ `ਤੇ ਪੁੱਜੇ। ਪਰ ਉਨ੍ਹਾਂ ਨੇ ਬਾਗ਼ੀ ਪਾਰਟੀ ਆਗੂ ਸ੍ਰੀ ਸੁਖਪਾਲ ਸਿੰਘ ਖਹਿਰਾ ਦੇ ਰੋਸ ਮਾਰਚ ਵਿੱਚ ਭਾਗ ਨਹੀਂ ਲਿਆ।


ਆਮ ਆਦਮੀ ਪਾਰਟੀ ਦੇ ਇਹ ਸਾਰੇ ਆਗੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਸਾਲ 2015 ਦੌਰਾਨ ਬਰਗਾੜੀ ਤੇ ਕੋਟਕਪੂਰਾ `ਚ ਹੋਈਆਂ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਇੱਥੇ ਪੁੱਜੇ ਸਨ।


ਇਸ ਦੌਰਾਨ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸਾਫ਼ ਜ਼ਾਹਿਰ ਹੁੰਦਾ ਹੈ ਕਿ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਦੋਵੇਂ ਇੱਕ-ਦੂਜੇ ਦੇ ਹਲਕਿਆਂ `ਚ ਜਾ ਕੇ ਦੋਸਤਾਨਾ ਮੈਚ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਜਾਂ ਤਾਂ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ ਤੇ ਜਾਂ ਅਸਤੀਫ਼ਾ ਦੇ ਕੇ ਸੱਤਾ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ।   

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bhagwant Mann and Harpal Singh Cheema also in Bargari