ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਗਵੰਤ ਮਾਨ ਨੂੰ ਮਿਲਿਆ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਦਾ ਅਹੁਦਾ

-------ਭਗਵੰਤ ਮਾਨ ਨੂੰ ਮਿਲਿਆ ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਦਾ ਅਹੁਦਾ

-------ਭਲਕੇ ਚੰਡੀਗੜ੍ਹ ਵਿਖੇ ਹੋਵੇਗੀ ਤਾਜਪੋਸ਼ੀ

-------ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਹੋਣਗੇ ਹਾਜ਼ਰ

-------ਪੰਜਾਬ ਇਕਾਈ ਦੇ ਕਈ ਆਗੂ ਅਤੇ ਵਿਧਾਇਕ ਰਹਿਣੇ ਮੌਜੂਦ

 

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਦਾ ਅਹੁਦਾ ਮਿਲ ਗਿਆ ਹੈ। ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਭਲਕੇ 30 ਜਨਵਰੀ ਨੂੰ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਪ੍ਰਧਾਨ ਥਾਪਿਆ ਜਾਵੇਗਾ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣਾ ਚਾਹੁੰਦੇ ਹੋ ਤਾਂ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਖਾਸ ਗੱਲ ਇਹ ਹੈ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿਚ ਚੰਡੀਗੜ੍ਹ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਪੰਜਾਬ ਦੀ ਕਮਾਨ ਸੌਂਪੀ ਜਾਵੇਗੀ। ਇਸ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ, ਮੈਂਬਰ ਪਾਰਲੀਮੈਂਟ, ਕੋਰ ਕਮੇਟੀ ਮੈਂਬਰ ਅਤੇ ਪੰਜਾਬ ਦੇ ਹੋਰ ਅਹੁਦੇਦਾਰ ਮੌਜੂਦ ਰਹਿਣਗੇ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣਾ ਚਾਹੁੰਦੇ ਹੋ ਤਾਂ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਦੱਸਣਯੋਗ ਹੈ ਕਿ ਪਿਛਲੀ ਦਿਨੀਂ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੇ ਦੌਰਾਨ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲੈਂਦਿਆਂ ਭਗਵੰਤ ਮਾਨ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਹੋਇਆ ਅਸਤੀਫ਼ਾ ਨਾਮਨਜ਼ੂਰ ਕਰਦਿਆਂ ਕੇਂਦਰੀ ਪੋਲੀਟਿਕਲ ਅਫੇਅਰ ਕਮੇਟੀ ਨੂੰ ਇਸ ਉੱਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bhagwant Mann gets the post of Aam Aadmi Party Punjab President