ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵੀਡੀਓ: ਭਗਵੰਤ ਮਾਨ ਨੇ ਕੈਪਟਨ ਨੂੰ ਦਿੱਤਾ 20 ਦਿਨਾਂ ਦਾ ਅਲਟੀਮੇਟਮ

ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸਾਂਸਦ ਮੈਂਬਰ ਭਗਵੰਤ ਮਾਨ ਨੇ ਅੱਜ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 20 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਭਗਵੰਮ ਮਾਨ ਨੇ ਕੈਪਟਨ ਸਰਕਾਰ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਦੇਸ਼ ਭਰ ਚ ਬਿਜਲੀ ਦਾ ਮੁੱਲ ਪੰਜਾਬ ਚ ਸਭ ਤੋਂ ਜ਼ਿਆਦਾ ਹੈ ਜਦਕਿ ਦਿੱਲੀ ਚ ਸਭ ਤੋਂ ਸਸਤੀ ਬਿਜਲੀ ਦਿੱਤੀ ਜਾ ਰਹੀ ਹੈ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

ਭਗਵੰਤ ਮਾਨ ਨੇ ਕੈਪਟਨ ਸਰਕਾਰ ਦੀਆਂ ਨੀਤੀਆਂ ਤੇ ਸਵਾਲ ਚੁੱਕਦਿਆਂ ਕਿ ਕੈਪਟਨ ਸਰਕਾਰ ਨੇ ਸਰਕਾਰ ਬਣਨ ਮਗਰੋਂ ਸੂਬੇ ਚ ਬਿਜਲੀ ਦਾ ਮੁੱਲ ਚਾਰ ਵਾਰ ਵਧਾ ਦਿੱਤਾ ਜਦਕਿ 5ਵੀਂ ਵਾਰ ਮੁੱਲ ਵਧਾਉਣ ਦੀ ਤਿਆਰੀ ਚੱਲ ਰਹੀ ਹੈ।

 

 

ਮਾਨ ਨੇ ਕਿਹਾ ਕਿ ਦਿੱਲੀ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਦਿੱਲੀ ਦੇ ਇੱਕ ਰਿਕਸ਼ਾ ਚਾਲਕ ਨੂੰ ਬਿਜਲੀ ਇੱਕ ਰੁਪਏ ਯੂਨਿਟ ਦਿੱਤੀ ਜਾ ਰਹੀ ਹੈ ਜਦਕਿ ਦਿੱਲੀ ਖੁੱਦ ਬਿਜਲੀ ਨਹੀਂ ਬਣਾਉਂਦਾ ਬਲਕਿ ਬਾਹਰੋਂ ਖਰੀਦ ਕਰਦਾ ਹੈ ਜਦਕਿ ਪੰਜਾਬ ਬਿਜਲੀ ਖੁੱਦ ਬਣਾਉਣ ਦੇ ਬਾਵਜੂਦ ਲੋਕਾਂ ਨੂੰ ਕਈ ਤਰ੍ਹਾਂ ਦੇ ਸੈੱਸ ਲਗਾ ਕੇ ਬਿਜਲੀ ਲਗਭਗ 10 ਰੁਪਏ ਪ੍ਰਤੀ ਯੂਨੀਟ ਵੇਚ ਰਿਹਾ ਹੈ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਭਗਵੰਤ ਮਾਨ ਨੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਚ ਬਿਜਲੀ 20 ਦਿਨਾਂ ਚ ਸਸਤੀ ਨਾ ਕੀਤੀ ਤਾਂ ਅਸੀਂ ਅੰਦੋਲਨ ਕਰਾਂਗੇ।

 

ਵੀਡੀਓ ਦੇਖਣ ਲਈ ਇਸ ਲਿੰਕ ਤੇ ਕਲਿੱਕ ਕਰੋ

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bhagwant Mann gives 20-day ultimatum to Captain