ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਪਾਲ ਖਹਿਰਾ ਦੇ ਅਸਤੀਫ਼ੇ ਮਗਰੋਂ ਭਗਵੰਤ ਮਾਨ ਦੀ ਬ੍ਰਹਮਪੁਰਾ ਨਾਲ ਮੁਲਾਕਾਤ

(ਫ਼ੋਟੋ ਸਮੀਰ ਸਹਿਗਲ ਹਿੰਦੁਸਤਾਨ ਟਾਈਮਜ਼)

2019 ਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਆਮ ਆਦਮੀ ਪਾਰਟੀ ਦੇ ਸਾਂਸਦ ਮੈਂਬਰ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਾਲ ਐਤਵਾਰ ਰਾਤ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਮੌਜੂਦ ਸਨ। ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੁਕਮਾਂ ਤੇ ਭਗਵੰਤ ਮਾਨ ਨੇ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਇਹ ਮੁਲਾਕਾਤ ਕੀਤੀ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਖਾਸ ਗੱਲ ਇਹ ਰਹੀ ਕਿ ਭਗਵੰਤ ਮਾਨ ਨੇ ਜਥੇਦਾਰ ਬ੍ਰਹਮਪੁਰਾ ਨਾਲ ਉਨ੍ਹਾਂ ਦੇ ਗ੍ਰਹਿ ਅੰਮ੍ਰਿਤਸਰ ਵਿਖੇ ਆ ਕੇ ਮੀਟਿੰਗ ਕੀਤੀ ਤੇ ਰਾਤ ਦਾ ਭੋਜਨ ਵੀ ਇਕੱਠਿਆਂ ਕੀਤਾ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਲਗਭਗ 1 ਘੰਟਾ ਚਲੀ ਇਸ ਮੀਟਿੰਗ ਚ ਦੋਵਾਂ ਪਾਰਟੀਆਂ ਵਿਚਾਲੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਚ ਗਠਜੋੜ ਕਰਨ ਨੂੰ ਲੈ ਕੇ ਗੱਲਬਾਤ ਹੋਈ। ਇਸ ਗੱਲ ਤੇ ਚਰਚਾ ਕੀਤੀ ਗਈ ਕਿ ਕਾਂਗਰਸ ਅਤੇ ਬਾਦਲ ਪਰਿਵਾਰ ਦੋਵਾਂ ਧਿਰਾਂ ਦੀਆਂ ਗ਼ਲਤ ਨੀਤੀਆਂ ਦੇ ਵਿਰੁੱਧ ਇਕੱਠੇ ਹੋ ਕੇ ਰਣਨੀਤੀ ਤਿਆਰ ਕੀਤੀ ਜਾਵੇ ਤੇ ਪੰਜਾਬ ਦੀ ਜਨਤਾ ਨੂੰ ਰਾਹਤ ਅਤੇ ਸ਼ਾਂਤੀ ਦਾ ਮਾਹੌਲ ਦਿੱਤਾ ਜਾਵੇ।

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਬ੍ਰਹਮਪੁਰਾ ਨੇ ਕਿਹਾ ਕਿ ਹਮਖਿਆਲ ਪਾਰਟੀਆਂ ਨੂੰ ਇੱਕੋ ਫਰੰਟ ਤੇ ਇਕੱਠਾ ਕਰਕੇ ਪੰਜਾਬ ਦੀ ਜਨਤਾ ਨੂੰ ਬਚਾਉਣ ਲਈ 2019 ਦੀਆਂ ਲੋਕ ਸਭਾ ਚੋਣਾਂ ਅਤੇ ਇਸ ਦੇ ਮਗਰੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਚ ਗ਼ਲਤ ਬੰਦਿਆਂ ਨੂੰ ਨਕਾਰਿਆ ਜਾਵੇ ਅਤੇ ਸੂਝਵਾਨ ਪੰਜਾਬ ਦੀ ਜਨਤਾ ਦੀ ਭਲਾਈ ਕਰਨ ਵਾਲਿਆਂ ਨੂੰ ਸ਼ਾਸਨ ਦੀ ਡੋਰ ਦਿੱਤੀ ਜਾਵੇ।

 

ਉਨ੍ਹਾਂ ਇਸ ਗੱਲ ਵੱਲ ਵੀ ਧਿਆਨ ਦਵਾਇਆ ਕਿ ‘ਪੁਰਾਣੀ ਕਹਾਵਤ ਹੈ ਕਿ ਚੋਰਾਂ ਨੂੰ ਸਾਰੇ ਚੋਰ ਹੀ ਨਜ਼ਰ ਆਉਂਦੇ ਹਨ ਇਸੇ ਲਈ ਬਾਦਲਾਂ ਨੇ ਟਕਸਾਲੀਆਂ ਨੂੰ ਕਾਂਗਰਸ ਦੀ ਬੀ-ਟੀਮ ਆਖਿਆ ਹੈ ਜਦ ਕਿ ਇਹ ਬਾਦਲ ਪਰਿਵਾਰ ਖ਼ੁਦ ਸਾਲੇ ਸਮੇਤ ਕਾਂਗਰਸ ਦੀ ਬੀ-ਟੀਮ ਵਜੋਂ ਕੰਮ ਕਰ ਰਹੇ ਹਨ ਅਤੇ ਸਿੱਖ ਕੌਮ ਨੂੰ ਵੱਡਾ ਧੱਕਾ ਪਹੁੰਚਾ ਰਹੇ ਹਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਉਨ੍ਹਾਂ ਇਹ ਵੀ ਸਾਂਝੇ ਤੌਰ ਤੇ ਕਿਹਾ ਕਿ ਅੱਜ ਪੰਜਾਬ ਦਾ ਬੱਚਾ ਬੱਚਾ ਪੰਜਾਬ ਵਿੱਚ ਸਿਆਸੀ ਬਦਲਾਅ ਚਾਹੁੰਦਾ ਹੈ ਤੇ ਇਹ ਬਦਲਾਅ ਹਮਖਿਆਲ ਪਾਰਟੀਆਂ ਮਿਲ ਕੇ ਹੀ ਲਿਆ ਸਕਦੀਆਂ ਹਨ।

 

ਇਸ ਮੀਟਿੰਗ ਮਗਰੋਂ ਇਹ ਕਿਹਾ ਜਾ ਰਿਹਾ ਹੈ ਕਿ ਇਸ ਸਾਲ ਹੋਣ ਵਾਲੀਆਂ 2019 ਦੀਆਂ ਲੋਕਸਭਾ ਚੋਣਾਂ ਤੋਂ ਪਹਿਲਾਂ ਤੀਜਾ ਫ਼ਰੰਟ ਬਣਾਉਣ ਨੂੰ ਲੈ ਕੇ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਭਗਵੰਤ ਮਾਨ ਵਿਚਾਲੇ ਗੱਲਬਾਤ ਕੀਤੀ ਗਈ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਆਮ ਆਦਮੀ ਪਾਰਟੀ ਚ ਸੁਖਪਾਲ ਖਹਿਰਾ ਦਾ ਅਸਤੀਫਾ ਮੰਗ ਰਹੇ ਪਾਰਟੀ ਦੇ ਹੋਰਨਾਂ ਸੀਨੀਅਰ ਆਗੂਆਂ ਚ ਖਹਿਰੇ ਦੇ ਅਸਤੀਫੇ ਦੇਣ ਮਗਰੋਂ ਖੁਸ਼ੀ ਦਾ ਮਾਹੌਲ ਵੀ ਬਣਿਆ ਹੋਇਆ ਹੈ ਪਰ ਇਸਦੇ ਨਾਲ ਹੀ ਹੁਣ ਇਹ ਵੀ ਕਿਹਾ ਜਾ ਰਿਹਾ ਹੈ ਕਿ ਆਗੂਆਂ ਵਿਚਾਲੇ ਸੁਖਪਾਲ ਖਹਿਰਾ ਨੂੰ ਲੈ ਕੇ ਇੱਕ ਨਵਾਂ ਡਰ ਵੀ ਪੈਦਾ ਹੋ ਰਿਹਾ ਹੈ।

 

ਦਰਅਸਲ ਹੁਣ ਚਰਚਾ ਦਾ ਤਾਜ਼ਾ ਵਿਸ਼ਾ ਇਹ ਹੈ ਕਿ ਸੁਖਪਾਲ ਖਹਿਰਾ ਦੇ ਆਮ ਆਦਮੀ ਪਾਰਟੀ ਛੱਡਣ ਮਗਰੋਂ ਪਾਰਟੀ ਦੇ ਕਈ ਹੋਰ ਵਿਧਾਇਕ ਵੀ ਉਨ੍ਹਾਂ ਨਾਲ ਜਾ ਸਕਦੇ ਹਨ ਜਾਂ ਫਿਰ ਉਨ੍ਹਾਂ ਵਲੋਂ ਨਵੀਂ ਬਣਾਈ ਜਾਣ ਵਾਲੀ ਪਾਰਟੀ ਚ ਸ਼ਾਮਲ ਹੋ ਸਕਦੇ ਹਨ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bhagwant Mann meets with Brahampura after the resignation of Sukhpal Khaira