ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੋਕਾਂ ਦੀਆਂ ਨਜ਼ਰਾਂ ਭਗਵੰਤ ਮਾਨ ’ਤੇ ਹੋਵੇਗਾ ਪਾਸ ਜਾਂ ਫੇਲ੍ਹ

ਲੋਕਾਂ ਦੀਆਂ ਨਜ਼ਰਾਂ ਭਗਵੰਤ ਮਾਨ ’ਤੇ ਹੋਵੇਗਾ ਪਾਸ ਜਾਂ ਫੇਲ੍ਹ

ਲੋਕ ਸਭਾ ਸੰਗਰੂਰ ਸੀਟ ਉਤੇ ਸਭ ਦੀਆਂ ਨਜ਼ਰ ਲੱਗੀਆਂ ਹੋਈਆਂ ਹਨ। ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਇਕ ਵਾਰ ਫਿਰ ਦੁਬਾਰਾ ਆਪਣੀ ਕਿਸਮਤ ਅਜ਼ਾਮ ਰਹੇ ਹਨ। ਇਸ ਵਾਰ ਭਗਵੰਤ ਮਾਨ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋ ਅਤੇ ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਡਸਾ ਨਾਲ ਹੈ। ਪਿਛਲੇ ਵਾਰ ਅਕਾਲੀ ਦਲ ਦੇ ਉਮੀਦਵਾਰ ਸੁਖਦੇਵ ਸਿੰਘ ਢੀਡਸਾ ਨੂੰ ਹਰਾਕੇ ਪਾਰਲੀਮੈਂਟ ਗਏ ਸਨ।

 

ਭਗਵੰਤ ਮਾਨ ਨੂੰ ਇਸ ਵਾਰ ਪਾਰਟੀ ਦੇ ਅੰਦਰੂਨੀ ਕਲੇਸ਼ ਕਾਰਨ ਵੱਖ ਹੋਏ ਆਗੂ ਨਾਲ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਮਾਨ ਵਿਰੁੱਧ ਇਸ ਵਾਰ 2014 ਦੀਆਂ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਜੱਸੀ ਜਸਰਾਜ ਵੀ ਮੈਦਾਨ ਵਿਚ ਹਨ।

 

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਾਬਕਾ ਸੂਬਾ ਕਨਵੀਨਰ ਗੁਰਪ੍ਰੀਤ ਘੁੱਗੀ ਵੀ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਚੁੱਕੇ ਹਨ।  ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਲਈ 2014 ਦੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ ਚੋਣ ਜਿੱਤਣਾ ਸੌਖਾ ਨਹੀਂ ਹੈ। ਦੂਜੇ ਪਾਸੇ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਨਾ ਕੀਤੇ ਜਾਣ ਨੂੰ ਲੈ ਕੇ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bhagwant Mann will pass or fail