ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਗਰੂਰ ਦੇ ਦਲਿਤ ਨੌਜਵਾਨ ਦੀ ਮੌਤ ਦਾ ਮਾਮਲਾ ਕੇਂਦਰ ਤੇ ਸੰਸਦ ’ਚ ਲਿਜਾਣਗੇ ਭਗਵੰਤ ਮਾਨ

ਸੰਗਰੂਰ ਦੇ ਦਲਿਤ ਨੌਜਵਾਨ ਦੀ ਮੌਤ ਦਾ ਮਾਮਲਾ ਕੇਂਦਰ ਤੇ ਸੰਸਦ ’ਚ ਲਿਜਾਣਗੇ ਭਗਵੰਤ ਮਾਨ

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਐੱਮਪੀ ਸ੍ਰੀ ਭਗਵੰਤ ਮਾਨ ਨੇ ਆਪਣੇ ਸੰਗਰੂਰ ਹਲਕੇ ਦੇ ਪਿੰਡ ਚੰਗਾਲੀਵਾਲਾ ’ਚ ਇੱਕ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ।

 

 

ਸ੍ਰੀ ਮਾਨ ਨੇ ਕਿਹਾ ਕਿ ਉਹ ਇਸ ਕਤਲ ਦੀ ਘਟਨਾ ਦਾ ਮੁੱਦਾ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ ਅਤੇ ਇਹ ਮੁੱਦਾ ਸੰਸਦ ’ਚ ਵੀ ਉਠਾਉਣਗੇ।

 

 

ਸ੍ਰੀ ਭਗਵੰਤ ਮਾਨ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਘੱਟੋ–ਘੱਟ 50 ਲੱਖ ਰੁਪਏ ਮੁਆਵਜ਼ਾ ਮਿਲਣਾ ਚਾਹੀਦਾ ਹੈ।

 

 

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਕਥਿਤ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।

 

 

ਚੇਤੇ ਰਹੇ ਕਿ ਜਗਮੇਲ ਸਿੰਘ ਦੀ ਕੱਲ੍ਹ ਸਨਿੱਚਰਵਾਰ ਨੂੰ ਤੜਕੇ ਚਾਰ ਵਜੇ ਪੀਜੀਆਈ ਚੰਡੀਗੜ੍ਹ ਮੌਤ ਹੋ ਗਈ ਸੀ। ਉਸ ਨੂੰ ਬੀਤੀ 7 ਨਵੰਬਰ ਨੂੰ ਚਾਰ ਜਣਿਆਂ ਹੱਥੋਂ ਅਣਮਨੁੱਖੀ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ ਸੀ।

 

 

ਹਾਲੇ ਪਰਸੋਂ ਹੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਐਸ.ਐਸ.ਪੀ. ਸੰਗਰੂਰ ਤੋਂ ਪਿੰਡ ਚੰਗਾਲੀਵਾਲਾ ਵਿਖੇ ਕੁਝ ਵਿਅਕਤੀਆਂ ਵਲੋਂ ਇਸ ਦਲਿਤ ਨੌਜਵਾਨ ਦੀ ਕੁੱਟਮਾਰ ਅਤੇ ਪਿਸ਼ਾਬ ਪਿਆਉਣ ਦਾ ਇੱਕ ਮਾਮਲੇ ਵਿੱਚ ਆਉਂਦੀ 28 ਨਵੰਬਰ ਤੱਕ ਰਿਪੋਰਟ ਤਲਬ ਕੀਤੀ ਸੀ

 

ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਸੀ ਕਿ ਇਹ ਮਾਮਲਾ ਅਖ਼ਬਾਰ ਵਿੱਚ ਪ੍ਰਕਾਸ਼ਤ ਖ਼ਬਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਸੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ।

 

ਦੱਸਣਯੋਗ ਹੈ ਕਿ ਪਿੰਡ ਚੰਗਾਲੀਵਾਲਾ ਵਿੱਚ ਇੱਕ ਦਲਿਤ ਨੌਜਵਾਨ ਨਾਲ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਅਤੇ ਪਿਸ਼ਾਬ ਪਿਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ।

 

 

ਦਿਮਾਗ਼ੀ ਤੌਰ ਉੱਤੇ ਪਰੇਸ਼ਾਨ ਵਿਅਕਤੀ ਜਗਮੇਲ ਸਿੰਘ ਨੂੰ ਚਾਰ ਨੌਜਵਾਨਾਂ ਨੇ ਤਿੰਨ ਘੰਟੇ ਤੱਕ ਬੰਨ੍ਹ ਕੇ ਲੋਹੇ ਦੀ ਰਾਡ ਅਤੇ ਡੰਡਿਆਂ ਨਾਲ ਕੁੱਟਿਆ ਸੀ। ਇੰਨ੍ਹਾ ਹੀ ਨਹੀਂ ਬਲਕਿ ਕਥਿਤ ਦੋਸ਼ੀਆਂ ਨੇ ਪੀੜਤ ਦੀਆਂ ਲੱਤਾਂ ਦਾ ਮਾਸ ਪਲਾਸ ਨਾਲ ਵੀ ਨੋਚਿਆ ਅਤੇ ਪਾਣੀ ਮੰਗਣਤੇ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪਿਸ਼ਾਬ ਪਿਲਾਇਆ ਸੀ

 

 

ਚਾਰ ਕਥਿਤ ਮੁਲਜ਼ਮਾਂ ਰਿੰਕੂ, ਅਮਰਜੀਤ ਸਿੰਘ, ਲੱਕੀ ਉਰਫ਼ ਗੋਲੀ ਤੇ ਬੀਟਾ ਉਰਫ਼ ਬਿੰਦਰ ਵਿਰੁੱਧ ਸੰਵਿਧਾਨ ਦੀ ਧਾਰਾ 302 ਅਧੀਨ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਹ ਸਾਰੇ ‘ਉੱਚ ਜਾਤੀ’ ਨਾਲ ਸਬੰਧਤ ਦੱਸੇ ਜਾਂਦੇ ਹਨ ਤੇ ਇਨ੍ਹਾਂ ਉੱਤੇ ਹੁਣ ਇੱਕ ਦਲਿਤ ਨੂੰ ਕੁੱਟ–ਕੁੱਟ ਕੇ ਕਤਲ ਕਰ ਦੇਣ ਦੇ ਦੋਸ਼ ਹਨ। ਇਹ ਸਾਰੇ ਪਿੰਡ ਚੰਗਾਲੀਵਾਲਾ ਦੇ ਹੀ ਨਿਵਾਸੀ ਹਨ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bhagwant Mann will take issue of Sangrur s Dalit Youth at Centre and Parliament