ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਇੱਕ ਵਾਰ ਫਿਰ ਅਕਾਲੀ ਦਲ ਨੂੰ ਗੁੰਡਿਆਂ, ਨਸ਼ੇੜੀਆਂ ਤੇ ਤਸਕਰਾਂ ਦੀ ਪਾਰਟੀ ਕਰਾਰ ਦਿੱਤਾ ਹੈ। ਸੰਗਰੂਰ ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਿਧਾਨ ਸਭਾ ਚ ਇਹ ਕਹਿ ਚੁੱਕੇ ਹਨ ਕਿ ਉਹ ਅੱਤਵਾਦੀ ਹਨ ਤੇ ਸਨ ਤੇ ਰਹਿਣਗੇ।
HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।
https://www.facebook.com/hindustantimespunjabi/
36 ਸਾਲ ਪੁਰਾਣੇ ਕਤਲ ਮਾਮਲੇ ਚ ਵਲਟੋਹਾ ਖਿਲਾਫ਼ ਅਦਾਲਤ ਚ ਚਲਾਨ ਵੀ ਪੇਸ਼ ਹੋ ਚੁੱਕਾ ਹੈ। ਇਸੇ ਮਾਮਲੇ ਦੇ ਬਾਵਜੂਦ ਸੁਖਬੀਰ ਬਾਦਲ ਨੇ ਚੁੱਪੀ ਸਾਧੀ ਹੋਈ ਹੈ। ਭਗਵੰਮ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਹਮੇਸ਼ਾ ਇਹ ਗੱਲ ਕਰਦੇ ਹਨ ਕਿ ਉਨ੍ਹਾਂ ਨੇ ਇੱਕ ਡਾਇਰੀ ਲਗਾ ਰੱਖ ਹੈ ਜਿਸ ਵਿਚ ਉਹ ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਨਾਂ ਲਿਖਦੇ ਹਨ ਜਿਹੜੇ ਅਕਾਲੀਆਂ ਨਾਲ ਧੱਕਾ ਕਰ ਰਹੇ ਹਨ।
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
ਭਗਵੰਤ ਮਾਨ ਨੇ ਸੁਖਬੀਰ ਬਾਦਲ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਇਸੇ ਡਾਅਰੀ ਚ ਉਨ੍ਹਾਂ ਅਕਾਲੀ ਆਗੂਆਂ ਤੇ ਵਰਕਰਾਂ ਦੇ ਨਾਂ ਲਿਖਣ ਜਿਹੜੇ 10 ਨੰਬਰੀ ਤੇ ਨਸ਼ਾ ਤਸਕਰ ਹਨ। ਇਸ ਨਾਲ ਉਨ੍ਹਾਂ ਦੀ ਇਹ ਡਾਇਰੀ ਛੇਤੀ ਭਰ ਜਾਵੇਗੀ।
/