ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਈ ਲੌਂਗੋਵਾਲ ਨੇ ਦਿੱਲੀ 'ਚ ਦੋ ਸਿੱਖਾਂ ਦੀ ਅੰਨ੍ਹੇਵਾਹ ਕੁੱਟਮਾਰ ਦੀ ਕੀਤੀ ਨਿਖੇਧੀ

1 / 2ਭਾਈ ਲੌਂਗੋਵਾਲ ਨੇ ਦਿੱਲੀ 'ਚ ਦੋ ਸਿੱਖਾਂ ਦੀ ਅੰਨ੍ਹੇਵਾਹ ਕੁੱਟਮਾਰ ਦੀ ਕੀਤੀ ਨਿਖੇਧੀ

2 / 2ਭਾਈ ਲੌਂਗੋਵਾਲ ਨੇ ਦਿੱਲੀ 'ਚ ਦੋ ਸਿੱਖਾਂ ਦੀ ਅੰਨ੍ਹੇਵਾਹ ਕੁੱਟਮਾਰ ਦੀ ਕੀਤੀ ਨਿਖੇਧੀ

PreviousNext

ਸ਼੍ਰੋਮਣੀ ਕਮੇਟੀ ਨੇ ਕੁੱਟਮਾਰ ਮਾਮਲੇ ਬਾਰੇ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖੀ ਚਿੱਠੀ

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਪੁਲਿਸ ਵੱਲੋਂ ਇਕ ਸਿੱਖ ਅਤੇ ਉਸ ਦੇ ਪੁੱਤ ਦੀ ਅਣਮਨੁੱਖੀ ਢੰਗ ਨਾਲ ਕੁੱਟਮਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

 

ਭਾਈ ਲੌਂਗੋਵਾਲ ਨੇ ਕਿਹਾ ਹੈ ਕਿ ਘੱਟ ਗਿਣਤੀ ਸਿੱਖਾਂ ਨਾਲ ਅਜਿਹਾ ਵਰਤਾਰਾ ਦੇਸ਼ ਦੇ ਮੱਥੇ ਤੇ ਕਲੰਕ ਹੈ ਅਤੇ ਉਨ੍ਹਾਂ ਕਿਹਾ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ। 

 

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿੱਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਵਾਇਰਲ ਹੋਈ ਵੀਡੀਓ ਅਨੁਸਾਰ ਦਿੱਲੀ ਪੁਲਿਸ ਵੱਲੋਂ ਜਿਸ ਬੇਰਹਿਮੀ ਨਾਲ ਸਿੱਖ ਤੇ ਉਸ ਦੇ ਪੁੱਤਰ ਨੂੰ ਕੁੱਟਿਆ ਗਿਆ, ਉਸ ਦੀ ਸਖ਼ਤੀ ਨਾਲ ਜਾਂਚ ਪੜਤਾਲ ਹੋਣੀ ਚਾਹੀਦੀ ਹੈ।

 

ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਰਹੀ ਹੈ ਜਿਸ ਨੇ ਪੀੜਤ ਸਿੱਖ ਪਰਿਵਾਰ ਦੀ ਮੱਦਦ ਲਈ ਠੋਸ ਕਦਮ ਚੁੱਕੇ ਹਨ।

 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਦੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਘੱਟ ਗਿਣਤੀ ਸਿੱਖਾਂ ਤੇ ਦੇਸ਼ ਅੰਦਰ ਹੁੰਦੇ ਅਜਿਹੇ ਮਾਰੂ ਹਮਲਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਅਤੇ ਹਰ ਸੂਬੇ ਦੀ ਸਰਕਾਰ ਨੂੰ ਸਖ਼ਤੀ ਨਾਲ ਹਦਾਇਤ ਕਰਨ ਤਾਂ ਜੋ ਦੇਸ਼ ਅੰਦਰ ਘੱਟ ਗਿਣਤੀ ਲੋਕਾਂ ਨਾਲ ਧੱਕਾ ਨਾ ਹੋਵੇ।

 

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਭਾਰਤ ਸਰਕਾਰ ਦੇ ਗ੍ਰਹਿ ਸਕੱਤਰ ਨੂੰ ਉਪਰੋਕਤ ਮਾਮਲੇ ਸਬੰਧੀ ਪੱਤਰ ਲਿਖ ਦਿੱਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bhai Longowal condemned the indiscriminate assault of two Sikhs in Delhi