ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

UP 'ਚ ਨਗਰ ਕੀਰਤਨ ਕੱਢਣ 'ਤੇ 55 ਸਿੱਖਾਂ ’ਤੇ ਕੇਸ ਦਰਜ, ਭਾਈ ਲੌਂਗੋਵਾਲ ਨੇ ਕੀਤੀ ਨਿੰਦਾ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਪੀਲੀਭੀਤ ਦੇ ਕੀਰਤਪੁਰ ਗੁਰਦੁਆਰੇ ਤੋਂ ਨਗਰ ਕੀਰਤਨ ਕੱਢਣ ’ਤੇ ਉੱਤਰ ਪ੍ਰਦੇਸ਼ ਪੁਲਿਸ ਵੱਲੋਂ 55 ਸਿੱਖਾਂ ਦੇ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਹੀ ਨਹੀਂ ਪੁਲਿਸ ਵੱਲੋਂ ਨਗਰ ਕੀਰਤਨ 'ਚ ਸ਼ਾਮਿਲ ਨਿਸ਼ਾਨ ਸਾਹਿਬ ਲੱਗੇ ਹੋਏ ਇੱਕ ਵਾਹਨ ਨੂੰ ਵੀ ਕਬਜ਼ੇ 'ਚ ਲਿਆ ਗਿਆ ਹੈ, ਜਿਹੜਾ ਕਿ ਨਗਰ ਕੀਰਤਨ 'ਚ ਸ਼ਾਮਿਲ ਸੀ।

 

ਐਸ.ਐਚ.ਉ. ਸੰਜੀਵ ਕੁਮਾਰ ਉਪਾਧਿਆਏ ਅਨੁਸਾਰ ਨਗਰ ਕੀਰਤਨ ਵਿਚ ਸ਼ਾਮਿਲ ਲੋਕਾਂ ’ਤੇ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਜਦਕਿ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਾਲੀਨਗਰ ਸਰਕਲ ਦੇ ਐਸ.ਡੀ.ਐਮ. ਹਰੀ ਉਮ ਸ਼ਰਮਾ ਤੋਂ ਨਗਰ ਕੀਰਤਨ ਲਈ ਪ੍ਰਵਾਨਗੀ ਮੰਗੀ ਸੀ ਪਰ ਉਨ੍ਹਾਂ ਵੱਲੋਂ ਨਗਰ ਕੀਰਤਨ ਦੇ ਲਈ ਪ੍ਰਵਾਨਗੀ ਨਹੀਂ ਦਿੱਤੀ ਗਈ।

 

ਦੱਸ ਦੇਈਏ ਕਿ ਸਿੱਖ ਸੰਗਤ 'ਤੇ ਦਰਜ ਕੀਤੀ ਗਈ ਐੱਫ.ਆਈ.ਆਰ. 'ਚ ਪੰਜ ਜਾਣਿਆ ਦਾ ਨਾਂਅ ਦਰਜ ਕੀਤਾ ਗਿਆ ਹੈ ਜਦੋਂ ਕਿ 50 ਅਣਪਛਾਤਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ।

 

ਯੂਪੀ ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ 'ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਤੋਂ ਬਿਨਾਂ ਉਨ੍ਹਾਂ ਵੱਲੋਂ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਅਤੇ ਇਸ ਸਬੰਧੀ ਯੂ. ਪੀ. ਸਰਕਾਰ ਕੋਲੋਂ ਦੋਸ਼ੀ ਪੁਲਿਸ ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bhai Longowal condemns case of 55 Sikhs in UP