ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਭਾਰਤ ਬੰਦ' ਦਾ ਪੰਜਾਬ 'ਚ ਰਲਿਆ-ਮਿਲਿਆ ਅਸਰ

ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਨਿਯੁਕਤੀਆਂ ਅਤੇ ਤਰੱਕੀ 'ਚ ਰਾਖਵਾਂਕਰਨ ਨਾਲ ਸਬੰਧਤ ਸੁਪਰੀਮ ਕੋਰਟ ਦੇ ਇਕ ਫੈਸਲੇ ਵਿਰੁੱਧ ਅੱਜ 23 ਫਰਵਰੀ ਨੂੰ 'ਭਾਰਤ ਬੰਦ' ਬੁਲਾਇਆ ਹੈ। ਇਸ ਦਾ ਅਸਰ ਦੇਸ਼ ਦੇ ਨਾਲ-ਨਾਲ ਪੰਜਾਬ 'ਚ ਵੀ ਵੇਖਣ ਨੂੰ ਮਿਲ ਰਿਹਾ ਹੈ। ਪ੍ਰਦਰਸ਼ਨਕਾਰੀ ਨਾਗਰਿਕਤਾ ਸੋਧ ਕਾਨੂੰਨ (ਸੀਏਏ), ਰਾਸ਼ਟਰੀ ਨਾਗਰਿਕ ਰਜਿਸਟਰ (ਐਨਆਰਸੀ) ਅਤੇ ਰਾਸ਼ਟਰੀ ਜਨਸੰਖਿਆ ਰਜਿਸਟਰ (ਐਨਪੀਆਰ) ਨੂੰ ਹਟਾਏ ਜਾਣ ਦੀ ਵੀ ਮੰਗ ਕਰ ਰਹੇ ਹਨ।

 


 

ਜਲੰਧਰ ਵਿਖੇ ਦਲਿਤ ਸਮਾਜ ਦੀਆਂ ਜਥੇਬੰਦੀਆਂ ਵੱਲੋਂ ਰਾਖਵੇਂਕਰਨ ਦੇ ਵਿਰੁੱਧ ਕੇਂਦਰ ਦੀਆਂ ਨੀਤੀਆਂ ਦੇ ਵਿਰੋਧ 'ਚ ਜਲੰਧਰ-ਜੰਮੂ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ। ਭੋਗਪੁਰ ਵਿਚਲੇ ਆਦਮਪੁਰ ਟੀ ਪੁਆਇੰਟ ਚੌਕ 'ਚ ਭੀਮਾ ਆਰਮੀ ਦੇ ਆਗੂਆਂ ਵੱਲੋਂ ਨੀਲੇ ਝੰਡੇ ਲੈ ਕੇ ਦੋਵੇਂ ਪਾਸਿਓਂ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਇਸ ਕੌਮੀ ਸ਼ਾਹ ਮਾਰਗ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। 

 


 

ਧਰਨਾਕਾਰੀਆਂ ਨੇ ਪਰਾਗਪੁਰ ਵਿਖੇ ਭੀਮ ਆਰਮੀ ਦੀ ਅਗਵਾਈ ਹੇਠ ਰੋਡ ਜਾਮ ਕਰ ਦਿੱਤਾ ਜਿਸ ਕਾਰਨ ਆਵਾਜਾਈ ਠੱਪ ਹੋ ਗਈ। ਇਸੇ ਤਰ੍ਹਾਂ ਲੰਮਾ ਪਿੰਡ ਚੌਕ ਵਿਚ ਵੀ ਮੁਜਾਹਰਾਕਾਰੀਆਂ ਨੇ ਹਾਈਵੇ ਵਿਚਾਲੇ ਡਰੰਮ ਰੱਖ ਕੇ ਸੜਕ ਜਾਮ ਕਰ ਦਿੱਤੀ। ਇਸ ਜਾਮ ਕਾਰਨ ਲੁਧਿਆਣਾ ਅਤੇ ਅੰਮ੍ਰਿਤਸਰ ਵਾਲੇ ਪਾਸਿਓਂ ਆਉਣ ਵਾਲੀਆਂ ਗੱਡੀਆਂ ਪਠਾਨਕੋਟ ਚੌਕ ਨੇੜੇ ਰੁਕ ਗਈਆਂ ਅਤੇ ਲੰਮੀਆਂ ਲਾਈਨਾਂ ਲੱਗ ਗਈਆਂ। ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪ੍ਰਸ਼ਾਸਨ ਵਲੋਂ ਵੱਡੀ ਗਿਣਤੀ ਵਿਚ ਪੁਲਿਸ ਤਾਇਨਾਤ ਕੀਤੀ ਗਈ ਹੈ।
 

ਅੰਮ੍ਰਿਤਸਰ ਵਿਖੇ ਅੱਜ ਸਵੇਰੇ ਵਾਲਮੀਕ ਭਾਈਚਾਰੇ ਅਤੇ ਐੱਸ.ਸੀ ਤੇ ਓ.ਬੀ.ਸੀ ਨਾਲ ਸਬੰਧਿਤ ਸਮੂਹ ਭਾਈਚਾਰੇ ਦੇ ਸੈਂਕੜੇ ਲੋਕਾਂ ਨੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ 'ਤੇ ਪੈਂਦੇ ਵੱਲਾ ਫਾਟਕ ਤੇ ਰੋਸ ਧਰਨਾ ਦੇ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

 

 

ਧਰਨਾਕਾਰੀਆਂ ਨੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਸ਼ਤਾਬਦੀ ਐਕਸਪ੍ਰੈੱਸ ਟਰੇਨ ਨੂੰ ਲਗਭਗ ਦੋ ਘੰਟੇ ਰੋਕਣ ਤੋ ਬਾਅਦ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਉਪਰੰਤ ਧਰਨਾ ਸਮਾਪਤ ਕੀਤਾ।

 

 

ਪ੍ਰਦਰਸ਼ਨਕਾਰੀਆਂ ਨੇ ਸ਼ਹਿਰ 'ਚ ਦੁਕਾਨਦਾਰਾਂ ਵੱਲੋਂ ਖੋਲ੍ਹੀਆਂ ਦੁਕਾਨਾਂ ਨੂੰ ਵੀ ਜ਼ਬਰੀ ਬੰਦ ਕਰਵਾਇਆ।

 


 

ਪ੍ਰਦਰਸ਼ਨਕਾਰੀਆਂ ਨੇ ਜਿੱਥੇ ਅੰਮ੍ਰਿਤਸਰ 'ਚ ਰੇਲਵੇ ਟਰੈਕ ਨੂੰ ਜਾਮ ਕਰ ਦਿੱਤਾ ਹੈ, ਉੱਥੇ ਹੀ ਹੁਸ਼ਿਆਰਪੁਰ ਤੋਂ ਜਲੰਧਰ ਵੱਲ ਜਾਣ ਵਾਲੇ ਵਾਹਨਾਂ ਦੀ ਆਵਾਜਾਈ ਵੀ ਠੱਪ ਕਰ ਦਿੱਤੀ ਹੈ। ਸ਼ਤਾਬਦੀ ਸਮੇਤ ਸਾਰੀਆਂ ਟਰੇਨਾਂ ਦੋ ਘੰਟੇ ਲੇਟ ਚੱਲ ਰਹੀਆਂ ਚੱਲ ਰਹੀਆਂ ਹਨ। ਅੰਮ੍ਰਿਤਸਰ ਤੋਂ ਚੱਲ ਕੇ ਜਲੰਧਰ ਆਉਣ ਵਾਲੀਆਂ ਸਾਰੀਆਂ ਟਰੇਨਾਂ ਤਰਨਤਾਰਨ ਤੋਂ ਹੋ ਕੇ ਆ ਰਹੀਆਂ ਹਨ।

 


 

ਜਲੰਧਰ ਰੇਲਵੇ ਸਟੇਸ਼ਨ 'ਤੇ ਵੀ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲੰਧਰ ਤੋਂ ਆਉਣ ਵਾਲੇ ਸਾਰੇ ਟਰੇਨਾਂ ਦੇ ਰੂਟ ਵੀ ਡਾਇਵਰਟ ਕਰ ਦਿੱਤੇ ਗਏ ਹਨ। ਸੂਬੇ ਦੇ ਕਈ ਰੇਲਵੇ ਸਟੇਸ਼ਨਾਂ 'ਤੇ ਯਾਤਰੀਆਂ ਨੂੰ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ।
 

ਤਸਵੀਰਾਂ : ਸਮੀਰ ਸਹਿਗਲ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bharat Bandh Today Bhim Army Chief Call for Shutdown low impact in Punjab