ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਬੰਦ : ਅੰਮ੍ਰਿਤਸਰ 'ਚ ਰੇਲਾਂ ਰੋਕੀਆਂ, ਆਵਾਜਾਈ ਪ੍ਰਭਾਵਿਤ

ਕੇਂਦਰ ਸਰਕਾਰ ਦੀਆਂ ਆਰਥਿਕ ਤੇ ਲੋਕ ਮਾਰੂ ਨੀਤੀਆਂ ਵਿਰੁੱਧ ਅੱਜ ਭਾਰਤ ਬੰਦ ਹੈ। 10 ਕੇਂਦਰੀ ਮਜ਼ਦੂਰ ਟਰੇਡ ਯੂਨੀਅਨਾਂ ਨੇ ਦੇਸ਼ ਪੱਧਰੀ ਹੜਤਾਲ ਦਾ ਐਲਾਨ ਕੀਤਾ ਹੈ। ਦੇਸ਼ ਦੇ ਬਾਕੀ ਸੂਬਿਆਂ ਦੀ ਤਰ੍ਹਾਂ ਪੰਜਾਬ 'ਚ ਵੀ ਬੁੱਧਵਾਰ ਸਵੇਰ ਤੋਂ ਭਾਰਤ ਬੰਦ ਦਾ ਅਸਰ ਵਿਖਾਈ ਦੇਣ ਲੱਗਾ ਹੈ। 
 

ਸਵੇਰੇ ਤੋਂ ਹੀ ਪਟਿਆਲਾ, ਬਠਿੰਡਾ, ਲੁਧਿਆਣਾ, ਸੰਗਰੂਰ, ਲੁਧਿਆਣਾ ਆਦਿ ਸ਼ਹਿਰਾਂ 'ਚ ਵੱਖੋ-ਵੱਖ ਥਾਵਾਂ 'ਤੇ ਟਰੇਡ ਯੂਨੀਅਨਾਂ, ਕਿਸਾਨਾਂ, ਬੈਂਕ ਮੁਲਾਜ਼ਮਾਂ ਤੇ ਹੋਰ ਮੁਲਾਜ਼ਮ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ, ਸੀਏਏ, ਐਨਆਰਸੀ, ਜੇਐਨਯੂ ਵਿਵਾਦ ਤੇ ਹੋਰ ਮੁੱਦਿਆਂ ਲਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
 

 

ਇਸ ਦੌਰਾਨ ਧਰਨਾਕਾਰੀਆਂ ਨੇ ਅੰਮ੍ਰਿਤਰ 'ਚ ਰੇਲਵੇ ਟਰੈਕ ਜਾਮ ਕਰ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀ ਰੇਲਵੇ ਟਰੈਕ 'ਤੇ ਬੈਠੇ ਹੋਏ ਹਨ ਅਤੇ ਕਿਸੇ ਵੀ ਗੱਡੀ ਨੂੰ ਇੱਥੋਂ ਲੰਘਣ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਰੇਲਵੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਰੇਲ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
 

 

ਉੱਧਰ ਲੁਧਿਆਣਾ 'ਚ ਵੀ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਦੀ ਆਵਾਜਾਈ 'ਤੇ ਭਾਰਤ ਬੰਦ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਸੜਕਾਂ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bharat Bandh Trade union activists block railway track at amritsar