ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਭੂਸ਼ਨ ਆਸ਼ੂ ਵੱਲੋਂ ਸਮਾਰਟ ਕਾਰਡਾਂ ਦੀ ਅਪਡੇਸ਼ਨ ਦੇ ਕਾਰਜ ਦਾ ਰੀਵਿਊ

25 ਫਰਵਰੀ ਤੱਕ ਕਾਰਡ ਅਪਡੇਸ਼ਨ ਕਰਨ ਦੇ ਆਦੇਸ਼


ਪੰਜਾਬ ਰਾਜ ਦੇ ਖੁਰਾਕ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਸਮਾਰਟ ਕਾਰਡਾਂ ਦੀ ਅਪਡੇਸ਼ਨ ਦੇ ਕਾਰਜ ਦਾ ਅੱਜ ਇੱਥੇ ਰੀਵਿਊ ਕੀਤਾ ਗਿਆ। ਰੀਵਿਊ ਕਾਰਜ ਦੌਰਾਨ ਉਨ੍ਹਾਂ ਹੁਕਮ ਦਿੱਤਾ ਕੀ ਇਸ ਕਾਰਜ ਨੂੰ 25 ਫਰਵਰੀ ਤੱਕ ਮੁਕੰਮਲ ਕਰ ਲਿਆ ਜਾਵੇ।

 

ਅੱਜ ਇੱਥੇ ਚੰਡੀਗੜ੍ਹ ਸਥਿਤ ਅਨਾਜ ਭਵਨ ਵਿਖੇ ਸਮਾਰਟ ਰਾਸ਼ਨ ਕਾਰਡ ਦੀ ਪ੍ਰਗਤੀ ਸਬੰਧੀ ਪੰਜਾਬ ਰਾਜ ਦੇ 12 ਜ਼ਿਲ੍ਹਿਆਂ ਅੰਮ੍ਰਿਤਸਰ, ਬਠਿੰਡਾ, ਹੁਸ਼ਿਆਰਪੁਰ, ਫਾਜ਼ਿਲਕਾ, ਗੁਰਦਾਸਪੁਰ, ਲੁਧਿਆਣਾ, ਮੋਗਾ, ਰੋਪੜ, ਸ਼ਹੀਦ ਭਗਤ ਸਿੰਘ ਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਤਰਨਤਾਰਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਦੇ ਨਾਮ ਵਿਭਾਗੀ ਪੋਰਟਲ ਉੱਤੇ ਦਰਜ ਹੋ ਚੁੱਕੇ ਹਨ ਉਨ੍ਹਾਂ ਨੂੰ ਰਾਸ਼ਨ ਦੀ ਵੰਡ ਜਲਦ ਤੋਂ ਜਲਦ ਕਰ ਦਿੱਤੀ ਜਾਵੇ।

 

ਸ੍ਰੀ ਆਸ਼ੂ ਨੇ ਕਿਹਾ ਕਿ ਉਹਨਾਂ ਕੋਲ ਕੁਝ ਇੰਸਪੈਕਟਰਾਂ ਦੀ ਕਾਰਜ ਪ੍ਰਣਾਲੀ ਸਬੰਧੀ ਸ਼ਿਕਾਇਤਾ ਪ੍ਰਾਪਤ ਹੋਈਆਂ ਹਨ। ਉਹਨਾਂ ਨੇ ਹੁਕਮ ਦਿੱਤੇ ਹਨ ਕਿ ਸਮੂਹ ਇੰਸਪੈਕਟਰਾਂ ਦੀ ਕਾਰਜ ਪ੍ਰਣਾਲੀ ਦੀ ਸਮੀਖਿਆ ਕੀਤੀ ਜਾਵੇ। 

 

ਇਸ ਮੌਕੇ ਉਨ੍ਹਾਂ ਅਨਾਜ ਵੰਡ ਦਾ ਵੀ ਮੁਲਾਂਕਣ ਕੀਤਾ। ਇਸ ਦੌਰਾਨ ਕੁਝ ਅਧਿਕਾਰੀਆਂ ਨੇ ਵੰਡ ਵਿੱਚ ਟਰਾਂਸਪੋਰਟ ਦੀ ਸਮੱਸਿਆ, ਪੁਰਾਣੀ ਅਦਾਇਗੀ ਨਾ ਹੋਣ ਸਬੰਧੀ ਅਤੇ ਜਿਹੜੇ ਲਾਭ ਪਾਤਰੀਆਂ ਦੇ ਨਾਮ ਸਿਸਟਮ ਵਿੱਚੋਂ ਡੀਲੀਟ ਹੋਣੇ ਹਨ, ਉਹ ਨਾ ਹੋਣ ਬਾਰੇ ਧਿਆਨ ਵਿੱਚ ਲਿਆਂਦਾ ਤਾਂ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।

 

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਇਸ ਮੌਕੇ ਝੋਨੇ ਦੀ ਮੀਲਿੰਗ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਆਗਾਮੀ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਖੁਰਾਕ ਸਿਵਲ ਸਪਲਾਈਜ਼ ਸ੍ਰੀਮਤੀ ਅਨਿੰਦਤਾ ਮਿੱਤਰਾ ਵੀ ਹਾਜ਼ਰ ਸਨ।    

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bharat Bhushan Ashu directs to complete Smart Card updating process by February 25