ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

WATCH: ਡਰੱਗ ਮਾਮਲੇ ’ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਲੋਂ ਜਗਦੀਸ਼ ਭੋਲਾ ਦੋਸ਼ੀ ਕਰਾਰ

ਪੰਜਾਬ ਦੀ ਸਿਆਸਤ ਚ ਮਸ਼ਹੂਰ ਹੋਏ ਜਗਦੀਸ਼ ਭੋਲਾ ਡਰੱਗ ਮਾਮਲੇ ’ਚ ਮੋਹਾਲੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਅੱਜ ਵੱਡਾ ਫੈਸਲਾ ਸੁਣਾਇਆ ਗਿਆ ਹੈ। ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਇਸ ਫੈਸਲੇ ਚ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅਨੂਪ ਸਿੰਘ ਕਾਹਲੋਂ ਨੂੰ ਵੀ ਦੋਸ਼ੀ ਐਲਾਨਿਆ ਗਿਆ ਹੈ।

 

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਜਾਣਕਾਰੀ ਮੁਤਾਬਕ ਜਗਦੀਸ਼ ਭੋਲਾ ਨੂੰ ਅਦਾਲਤ ਵਲੋਂ ਐਫ਼ਆਈਆਰ ਨੰਬਰ 45, 56, 69 ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਫੈਸਲੇ ਤੇ ਸੁਣਵਾਈ ਕਰਦਿਆਂ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਐਫ਼ਆਈਆਰ ਨੰਬਰ 56 ਚ ਪਲਵਿੰਦਰ ਸਿੰਘ ਸਮੇਤ ਸਾਰੇ ਮੁਲਜ਼ਮ ਬਰੀ ਕਰ ਦਿੱਤੇ ਗਏ ਹਨ।

 

ਇਸ ਤੋਂ ਇਲਾਵਾ ਐਫ਼ਆਈਆਰ ਨੰਬਰ 92 ਚ ਚੰਨੀ ਲਾਲ ਗਾਬਾ ਸਮੇਤ ਸਾਰੇ ਮੁਲਜ਼ਮ ਬਰੀ ਕਰ ਦਿੱਤੇ ਗਏ ਹਨ।

 

ਇਸ ਤੋਂ ਇਲਾਵਾ ਅੈਫ਼ਆਈਆਰ ਨੰਬਰ 42 ਕੁਲਬੀਰ ਸਿੰਘ ਅਤੇ ਹਰਦੀਪ ਲਾਂਬਾ ਨੂੰ ਦੋਸ਼ੀ ਐਲਾਨਿਆ ਗਿਆ ਹੈ। ਮਾਮਲੇ ਚ ਦੋਸ਼ੀਆਂ ਨੂੰ ਸਜ਼ਾ ਦੁਪਹਿਰ ਬਾਅਦ ਸੁਣਵਾਈ ਜਾਵੇਗੀ।

 

ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਮੋਹਾਲੀ ਦੀ ਜ਼ਿਲਾ ਕੰਪਲੈਕਸ ਚ ਅੱਜ ਦੀ ਇਸ ਵਿਸ਼ੇਸ਼ ਸੁਣਵਾਈ ਨੂੰ ਲੈ ਕੇ ਸੁਰੱਖਿਆ ਦੇ ਜ਼ਬਰਦਸਤ ਇੰਤਜ਼ਾਮ ਕੀਤੇ ਗਏ ਸਨ। ਇਸ ਮਾਮਲੇ ਚ 50 ਤੋਂ ਵੱਧ ਮੁਲਜ਼ਮ ਸ਼ਾਮਲ ਸਨ। ਮਾਮਲੇ ਨਾਲ ਸਬੰਧਤ ਮੁਲਜ਼ਮਾਂ ਨੂੰ ਅੱਜ ਸਵੇਰੇ ਸਖ਼ਤ ਸੁਰੱਖਿਆ ਹੇਠ ਮੋਹਾਲੀ ਦੀ ਵਿਸ਼ੇਸ਼ ਅਦਾਲਤ ਚ ਪੇਸ਼ ਕੀਤਾ ਗਿਆ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

ਵਾਧੂ ਜਾਣਕਾਰੀ ਲਈ ੳੁਡੀਕ ਕਰੋ

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bhola drug case a special CBI court can hear a big decision