ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਿੱਟੂ ਦੇ ਕਤਲ ਨਾਲ ਪੰਜਾਬ ਦੇ ਬੇਅਦਬੀ ਕਾਂਡ ਦੀ ਜਾਂਚ ਨੂੰ ਲੱਗੀ ਵੱਡੀ ਢਾਹ: ਰੰਧਾਵਾ

ਬਿੱਟੂ ਦੇ ਕਤਲ ਨਾਲ ਪੰਜਾਬ ਦੇ ਬੇਅਦਬੀ ਕਾਂਡ ਦੀ ਜਾਂਚ ਨੂੰ ਲੱਗੀ ਵੱਡੀ ਢਾਹ: ਰੰਧਾਵਾ

ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਲ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਮਹਿੰਦਰ ਪਾਲ ਸਿੰਘ ਬਿੱਟੂ ਦੇ ਕਤਲ ਪਿੱਛੇ ਕੋਈ ਸਾਜ਼ਿਸ਼ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਹੈ।

 

 

ਸ੍ਰੀ ਰੰਧਾਵਾ ਨੇ ਕਿਹਾ ਕਿ ਹੁਣ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ਕਿ ਕੀ ਬਿੱਟੂ ਦੇ ਕਤਲ ਦੀ ਸਾਜ਼ਿਸ਼ ਜੇਲ੍ਹ ਤੋਂ ਬਾਹਰ ਘੜੀ ਗਈ ਸੀ। ਸ੍ਰੀ ਰੰਧਾਵਾ ਅੱਜ ਪੰਜਾਬ ਭਵਨ ਵਿਖੇ ਮਾਸਟਰ ਤਾਰਾ ਸਿੰਘ ਦੀ ਜਨਮ ਵਰ੍ਹੇਗੰਢ ਦੇ ਜਸ਼ਨ ਮਨਾਉਣ ਲਈ ਰੱਖੇ ਇੱਕ ਸਮਾਰੋਹ ਵਿੱਚ ਸ਼ਿਰਕਤ ਵਾਸਤੇ ਆਏ ਸਨ।

 

 

ਸ੍ਰੀ ਰੰਧਾਵਾ ਨੇ ਕਿਹਾ ਕਿ SIT (ਵਿਸ਼ੇਸ਼ ਜਾਂਚ ਟੀਮ) ਨੇ ਛੇਤੀ ਹੀ ਬਿੱਟੂ ਤੋਂ ਪੁੱਛਗਿੱਛ ਕਰਨੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਹੈ ਕਿ ਇਸ ਮਾਮਲੇ ਦੀ ਤਹਿ ਤੱਕ ਜਾਇਆ ਜਾਵੇ।

 

 

ਜੇਲ੍ਹ ਮੰਤਰੀ ਨੇ ਅੱਗੇ ਕਿਹਾ ਕਿ ਜੇ ਦੋਵੇਂ ਦੋਸ਼ੀਆਂ ਮਨਿੰਦਰ ਸਿੰਘ ਤੇ ਗੁਰਸੇਵਕ ਸਿੰਘ ਨੇ ਬਿੱਟੂ ਦਾ ਕਤਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਬਦਲਾ ਲੈਣ ਲਈ ਕੀਤਾ ਹੈ, ‘ਤਾਂ ਮੈਂ ਇਹੋ ਆਖਾਂਗਾ ਕਿ ਉਨ੍ਹਾਂ ਨੇ ਕੁਝ ਵੀ ਸ਼ਲਾਘਾਯੋਗ ਨਹੀਂ ਕੀਤਾ। ਉਨ੍ਹਾਂ ਨਾ ਸਿਰਫ਼ ਬਿੱਟੂ ਦਾ ਕਤਲ ਕਰ ਦਿੱਤਾ ਹੈ, ਸਗੋਂ ਉਨ੍ਹਾਂ ਉਹ ਮੁੱਖ ਸੁਰਾਗ਼ ਹੀ ਖ਼ਤਮ ਕਰ ਕੇ ਰੱਖ ਦਿੱਤਾ ਹੈ, ਜਿਸ ਦੀ ਮਦਦ ਨਾਲ ਜਾਂਚ ਕਰਨ ਵਾਲੀ ਵਿਸ਼ੇਸ਼ ਟੀਮ (SIT) ਨੇ ਇਹ ਪਤਾ ਲਾਉਣ ਦਾ ਜਤਨ ਕਰਨਾ ਸੀ ਕਿ ਆਖ਼ਰ ਬੇਅਦਬੀ ਦੀ ਸਾਜ਼ਿਸ਼ ਰਚੀ ਕਿਸ ਨੇ ਸੀ।’

 

 

ਸ੍ਰੀ ਬਿੱਟੂ ਨੇ ਕਿਹਾ ਕਿ ਬਿੱਟੂ ਉੱਤੇ ਜੇਲ੍ਹ ’ਚ ਹਮਲਾ ਹੋਣਾ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਹੈ ਕਿਉਂਕਿ ਉਸ ਦੀ ਮੌਤ ਨੇ ਕਈ ਸੁਆਲ ਅਧੂਰੇ ਛੱਡ ਦਿੱਤੇ ਹਨ, ਜਿਨ੍ਹਾਂ ਬਾਰੇ ਹਾਲੇ ਜਾਂਚ ਹੋਣੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bittu s Murder is a setback to Punjab s sacrilege probe says Jail Minister Randhawa