ਜੰਮੂ-ਕਸ਼ਮੀਰ ਦੇ ਕਿਸ਼ਤਵਾੜ `ਚ ਅੱਤਵਾਦੀਆਂ ਨੇ ਵੱਡਾ ਹਿੰਸਕ ਹਮਲਾ ਕਰ ਦਿੱਤਾ ਹੈ। ਇਸ ਹਮਲੇ `ਚ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਅਨਿਲ ਪਰਿਹਾਰ ਅਤੇ ਉਨ੍ਹਾਂ ਦੇ ਭਰਾ ਦੀ ਮੌਤ ਹੋ ਗਈ ਹੈ।
ਭਾਜਪਾ ਦੇ ਸੂਬਾਈ ਬੁਲਾਰੇ ਅਲਤਾਫ਼ ਠਾਕੁਰ ਨੇ ਅਨਿਲ ਪਰਿਹਾਰ ਅਤੇ ਉਨ੍ਹਾਂ ਦੇ ਭਰਾ ਦੀ ਹੱਤਿਆ ਦੀ ਪੁਸ਼ਟੀ ਕੀਤੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਅੱਤਵਾਦੀਆਂ ਨੇ ਰਾਤੀਂ ਲਗਭਗ ਸਾਢੇ 8 ਵਜੇ ਕਿਸ਼ਤਵਾੜ ਜਿ਼ਲ੍ਹੇ ਦੇ ਤਪਲ ਗਲੀ ਇਲਾਕੇ `ਚ ਘਟਨਾ ਨੂੰ ਅੰਜਾਮ ਦਿੱਤਾ। ਅਨਿਲ ਪਰਿਹਾਰ ਅਤੇ ਉਨ੍ਹਾਂ ਦੇ ਭਰਾ ਨੂੰ ਕਿਸ਼ਤਵਾੜ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਮਾਰੀਆਂ ਗਈਆਂ। ਉਹ ਦੋਵੇਂ ਤਦ ਆਪਣੀ ਦੁਕਾਨ ਤੋਂ ਘਰ ਪਰਤ ਰਹੇ ਸਨ।
ਇਹ ਖ਼ਬਰ ਲਿਖੇ ਜਾਣ ਤੱਕ ਹਮਲਾਵਰਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਸੀ। ਪ੍ਰਸ਼ਾਸਨ ਨੇ ਅਹਿਤਿਅਆਤ ਵਜੋਂ ਜਿ਼ਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ।