ਫ਼ੋਟੋ : ਸਮੀਰ ਸਹਿਗਲ
ਭਾਰਤੀ ਜਨਤਾ ਪਾਰਟੀ ਚ ਲੰਘੇ ਕੁਝ ਦਿਨ ਪਹਿਲਾਂ ਹੀ ਸ਼ਾਮਲ ਹੋਏ ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਅੱਜ ਸੋਮਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਸਾਹਿਬਾਨ ਦੇ ਚਰਨਾਂ ਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਪਤਨੀ ਵੀ ਨਾਲ ਸਨ। ਭਾਜਪਾ ਸਮਰਥਕਾਂ ਦੀ ਵੱਡੀ ਗਿਣਤੀ ਚ ਦੋਨਾਂ ਨੇ ਗੁਰੂ ਘਰ ਤੋਂ ਆਸ਼ਿਰਵਾਦ ਪ੍ਰਾਪਤ ਕੀਤਾ।
ਦੱਸਣਯੋਗ ਹੈ ਕਿ ਹਰਿੰਦਰ ਸਿੰਘ ਖ਼ਾਲਸਾ ਭਾਜਪਾ ਚ ਸ਼ਾਮਲ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਹਨ। ਖ਼ਾਲਸਾ ਸਾਲ 2014 ਚ ਹੋਈਆਂ ਲੋਕ ਸਭਾ ਚੋਣਾਂ ਚ ਆਮ ਆਦਮੀ ਪਾਰਟੀ ਵਲੋਂ ਸੰਸਦ ਮੈਂਬਰ ਚੁਣੇ ਗਏ ਸਨ। ਹਰਿੰਦਰ ਖਾਲਸਾ ਇਕ ਵਾਰ ਬਠਿੰਡਾ ਤੋਂ ਅਕਾਲੀ ਦਲ ਬਾਦਲ ਦੀ ਟਿਕਟ ਉਤੇ ਲੋਕ ਸਭਾ ਮੈਂਬਰ ਵੀ ਚੁਣੇ ਗਏ ਸਨ।
ਭਾਜਪਾ ਆਗੂ ਹਰਿੰਦਰ ਸਿੰਘ ਖ਼ਾਲਸਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਤਸਵੀਰਾਂ
.