ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫ਼ਗਵਾੜਾ ਤੋਂ ਕਾਂਗਰਸੀ ਉਮੀਦਵਾਰ ਵਿਰੁੱਧ FIR ਦਾਇਰ ਕਰਵਾਏਗੀ ਭਾਜਪਾ

ਫ਼ਗਵਾੜਾ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਸੋਮਵਾਰ ਨੂੰ ਵੋਟ ਪਾਉਣ ਸਮੇਂ

ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਅੱਜ ਫ਼ਗਵਾੜਾ ’ਚ ਵੋਟ ਪਾਉਣ ਤੋਂ ਬਾਅਦ ਕਾਂਗਰਸੀ ਉਮੀਦਵਾਰ ਸ੍ਰੀ ਬਲਵਿੰਦਰ ਸਿੰਘ ਧਾਲੀਵਾਲ IAS ਉੱਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਾਇਆ।

 

 

ਆਪਣੀ ਪਤਨੀ ਸ੍ਰੀਮਤੀ ਅਨੀਤਾ ਨਾਲ ਵੋਟ ਪਾਉਣ ਪੁੱਜੇ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕਾਂਗਰਸੀ ਉਮੀਦਵਾਰ ਸ੍ਰੀ ਧਾਲੀਵਾਲ ਕਾਂਗਰਸ ਪਾਰਟੀ ਦਾ ਚੋਣ ਨਿਸ਼ਾਨ ਤੇ ਝੰਡੇ ਦੇ ਨਿਸ਼ਾਨ ਲੈ ਕੇ ਪੋਲਿੰਗ ਸਟੇਸ਼ਨ ਉੱਤੇ ਸਨ; ਜੋ ਚੋਣ ਜ਼ਾਬਤੇ ਦੀ ਘੋਰ ਉਲੰਘਣਾ ਹੈ।

 

 

ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸ੍ਰੀ ਧਾਲੀਵਾਲ ਵਿਰੁੱਧ ਐੱਫ਼ਆਈਆਰ ਦਾਇਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਚੋਣ ਆਬਜ਼ਰਵਰ ਕੋਲ ਸ਼ਿਕਾਇਤ ਕਰੇਗੀ ਤੇ ਉਨ੍ਹਾਂ ਵਿਰੁੱਧ ਕੇਸ ਦਰਜ ਕਰਵਾਏਗੀ।

 

 

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ – ਦਾਖਾ, ਜਲਾਲਾਬਾਦ, ਮੁਕੇਰੀਆਂ ਤੇ ਫ਼ਗਵਾੜਾ ’ਚ ਜ਼ਿਮਨੀ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਅੱਜ ਸੋਮਵਾਰ 21 ਅਕਤੂਬਰ ਨੂੰ ਸਵੇਰੇ ਸ਼ੁਰੂ ਹੋ ਚੁੱਕਾ ਹੈ। ਇਨ੍ਹਾਂ ਚੋਣਾਂ ਲਈ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ।

 

 

ਫ਼ਗਵਾੜਾ ਹਲਕੇ ’ਚ ਸੱਤਾਧਾਰੀ ਕਾਂਗਰਸ ਪਾਰਟੀ ਨੇ ਸ੍ਰੀ ਬਲਵਿੰਦਰ ਸਿੰਘ ਧਾਲੀਵਾਲ IAS ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਭਾਰਤੀ ਜਨਤਾ ਪਾਰਟੀ ਸ੍ਰੀ ਰਾਜੇਸ਼ ਬਾਘਾ, ਬਹੁਜਨ ਸਮਾਜ ਪਾਰਟੀ ਨੇ ਸ੍ਰੀ ਭਗਵਾਨ ਦਾਸ ਤੇ ਆਮ ਆਦਮੀ ਪਾਰਟੀ ਨੇ ਸ੍ਰੀ ਸੰਤੋਸ਼ ਕੁਮਾਰ ਗੋਗੀ ਨੂੰ ਆਪਣੇ ਉਮੀਦਵਾਰ ਵਜੋਂ ਖੜ੍ਹਾ ਕੀਤਾ ਹੈ।

 

 

ਫ਼ਗਵਾੜਾ ਹਲਕੇ ’ਚ ਵੋਟਰਾਂ ਦੀ ਕੁੱਲ ਗਿਣਤੀ 1 ਲੱਖ 85 ਹਜ਼ਾਰ 110 ਹੈ; ਜਦ ਕਿ ਇਸ ਹਲਕੇ ਵਿੱਚ 220 ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP to lodge FIR against Congress Contestant from Phagwara