ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਸਬੰਧੀ ਪੰਜਾਬ ਦੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲਗਾਤਾਰ ਵਿਰੋਧ ਜਾਰੀ ਹੈ। ਭਾਰਤੀ ਜਨਤਾ ਪਾਰਟੀ ਦੇ ਯੂਵਾ ਮੋਰਚੇ ਵੱਲੋਂ ਅੰਮ੍ਰਿਤਸਰ ਦੇ ਹਾਲ ਗੇਟ ਉਤੇ ਨਵਜੋਤ ਸਿੰਘ ਸਿੱਧੂ ਵਿਰੁੱਧ ਰੋਸ਼ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਦਾ ਏਜੰਟ ਦੱਸਿਆ। ਪ੍ਰਦਰਸ਼ਨਕਾਰੀਆਂ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਜਾਓ। ਪ੍ਰਦਰਸ਼ਨਕਾਰੀਆਂ ਵੱਲੋਂ ਨਵਜੋਤ ਸਿੱਧੂ ਦੇ ਫੋਟੋ ਵਾਲੇ ਬੈਨਰ ਉਤੇ ਕਾਲਾ ਰੰਗ ਵੀ ਫੇਰਿਆ ਗਿਆ।
ਇਸੇ ਤਰ੍ਹਾਂ ਹੀ ਹਿੰਦੂ ਸੁਰੱਖਿਆ ਸੰਮਤੀ ਵੱਲੋਂ ਅੰਮ੍ਰਿਤਸਰ ਵਿਚ ਪਾਕਿਸਤਾਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਮਤੀ ਦੇ ਮੈਂਬਰਾਂ ਨੇ ਪਾਕਿਸਤਾਨ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ।