ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਰਵਿੰਦ ਕੇਜਰੀਵਾਲ ਨੂੰ ਖਨੌਰੀ ’ਚ ਵਿਖਾਏ ਕਾਲੇ ਝੰਡੇ

ਅਰਵਿੰਦ ਕੇਜਰੀਵਾਲ ਨੂੰ ਖਨੌਰੀ ’ਚ ਵਿਖਾਏ ਕਾਲੇ ਝੰਡੇ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਪੁੱਜੇ ਅਰਵਿੰਦ ਕੇਜਰੀਵਾਲ ਨੂੰ ਅੱਜ ਖਨੌਰੀ ਵਿਚ ਕੁਝ ਲੋਕਾਂ ਵੱਲੋਂ ਕਾਲੇ ਝੰਡੇ ਵਿਖਾਏ ਗਏ। ਅਰਵਿੰਦ ਕੇਜਰੀਵਾਲ ਵੱਲੋਂ ਖਨੌਰੀ ਤੋਂ ਰੋਡ ਸ਼ੋਅ ਸ਼ੁਰੂ ਕੀਤਾ ਗਿਆ। ਇਸ ਸ਼ੋਅ ਦੌਰਾਨ ਰਸਤੇ ਵਿਚ ਨੌਜਵਾਨਾਂ ਵੱਲੋਂ ਉਨ੍ਹਾਂ ਨੂੰ ਕਾਲੇ ਝੰਡੇ ਵਿਖਾਏ ਗਏ। ਇਸ ਦੌਰਾਨ ਨੌਜਵਾਨਾਂ ਨੇ ਕਿਹਾ ਕਿ ਉਹ ਇਸ ਲਈ ਵਿਰੋਧ ਕਰ ਰਹੇ ਹਨ ਕਿ ਅਰਵਿੰਦ ਕੇਜਰੀਵਾਲ ਨੇ ਵਿਕਰਮ ਮਜੀਠੀਆ ਤੋਂ ਮੁਆਫੀ ਮੰਗੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਹੁਣ ਪੰਜਾਬ ਆਉਣ ਦਾ ਕੋਈ ਹੱਕ ਨਹੀਂ ਹੈ।

 

ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਕਾਲੀਆਂ ਅਤੇ ਕਾਂਗਰਸ ਨੇ ਪੰਜਾਬ ਵਿਚ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਬਹੁਤ ਚੰਗਾ ਹੁੰਗਾਰਾ ਮਿਲ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Black flags shown to Kejriwal as he enetered Punjab from Khanauri