ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਰਨ ਤਾਰਨ ਧਮਾਕਾ : ਜ਼ਖਮੀ ਬੱਚੇ ਦੀ ਹਸਪਤਾਲ 'ਚ ਮੌਤ, ਮ੍ਰਿਤਕਾਂ ਦੀ ਗਿਣਤੀ 3 ਹੋਈ

ਤਰਨਤਾਰਨ ਨੇੜਲੇ ਪਿੰਡ ਡਾਲੇਕੇ ਵਿੱਚ ਨਗਰ ਕੀਰਤਨ ਦੌਰਾਨ ਧਮਾਕੇ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 3 ਹੋ ਗਈ ਹੈ। ਬੀਤੇ ਦਿਨੀਂ ਧਮਾਕਾ ਹੋਣ ਕਾਰਨ ਦੋ ਬੱਚਿਆਂ ਦੀ ਤੁਰੰਤ ਮੌਤ ਹੋ ਗਈ ਸੀ, ਜਦਕਿ ਹਸਪਤਾਲ 'ਚ ਦਾਖਲ ਤੀਜੇ ਬੱਚੇ ਨੇ ਅੱਜ ਦਮ ਤੋੜ ਦਿੱਤਾ। ਬੱਚੇ ਦੀ ਪਛਾਣ ਗੁਰਕੀਰਤ ਸਿੰਘ (16) ਪੁੱਤਰ ਸੁਖਦੀਪ ਸਿੰਘ ਵਾਸੀ ਪਹੁਵਿੰਡ ਵਜੋਂ ਹੋਈ ਹੈ।
 

ਬੱਚੇ ਨੂੰ ਇਲਾਜ ਲਈ ਤਰਨਤਾਰਨ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ, ਜਿਥੇ ਅੱਜ ਉਸ ਦੀ ਮੌਤ ਹੋ ਗਈ। ਦੱਸ ਦਈਏ ਕਿ ਬੀਤੇ ਦਿਨ ਸਨਿੱਚਰਵਾਰ ਨੂੰ ਸ਼ਹੀਦ ਬਾਬਾ ਦੀਪ ਸਿੰਘ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਪਹੁਵਿੰਡ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਤੋਂ ਗੁਰਦੁਆਰਾ ਟਾਹਲਾ ਸਾਹਿਬ ਚੱਬਾ ਜਾ ਰਿਹਾ ਸੀ।

 


 

ਨਗਰ ਕੀਰਤਨ ਜਦੋਂ ਪਿੰਡ ਡਾਲੇਕੇ ਪੁੱਜਿਆ ਤਾਂ ਇਸ ਵਿੱਚ ਸ਼ਾਮਲ ਸ਼ਰਧਾਲੂਆਂ ਵਲੋਂ ਚਲਾਈ ਜਾ ਰਹੀ ਆਤਿਸ਼ਬਾਜ਼ੀ ’ਚੋਂ ਨਿਕਲੇ ਚੰਗਿਆੜਿਆਂ ਨਾਲ ਟਰਾਲੀ ਵਿੱਚ ਬੋਰੀਆਂ ’ਚ ਰੱਖੇ ਪਟਾਕਿਆਂ ਨੂੰ ਅੱਗ ਲੱਗ ਗਈ, ਜਿਸ ਕਾਰਨ ਜ਼ੋਰਦਾਰ ਧਮਾਕਾ ਹੋਇਆ। ਇਸ ਕਾਰਨ ਮੌਕੇ ’ਤੇ ਹਫ਼ੜਾ-ਦਫੜੀ ਮੱਚ ਗਈ। ਇਸ ਹਾਦਸੇ ਵਿੱਚ ਇਕ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਦੇ ਸਰੀਰ ਦੇ ਚੀਥੜੇ ਦੂਰ-ਦੂਰ ਤੱਕ ਖਿੱਲਰ ਗਏ। ਘਟਨਾ ਸਨਿੱਚਵਾਰ ਸ਼ਾਮ 4.30 ਵਜੇ ਵਾਪਰੀ ਸੀ
 

ਧਮਾਕੇ ਕਾਰਨ ਜ਼ਖ਼ਮੀ ਹੋਏ 13 ਸ਼ਰਧਾਲੂਆਂ ਨੂੰ ਇੱਥੋਂ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੋਂ 11 ਦੀ ਹਾਲਤ ਗੰਭੀਰ ਹੋਣ ਕਰਕੇ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਕਈ ਹੋਰ ਜ਼ਖ਼ਮੀਆਂ ਨੂੰ ਇੱਥੇ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿਚੋਂ ਜ਼ਿਆਦਾਤਰ ਦੀ ਉਮਰ 15 ਤੋਂ 25 ਸਾਲ ਵਿਚਾਲੇ ਹੈ।
 

ਹਾਦਸੇ 'ਚ ਮਰਨ ਵਾਲਿਆਂ ਦੀ ਪਛਾਣ ਗੁਰਪ੍ਰੀਤ ਸਿੰਘ (11) ਅਤੇ ਮਨਪ੍ਰੀਤ ਸਿੰਘ (14) ਵਜੋਂ ਹੋਈ ਹੈ। ਜ਼ਖਮੀਆਂ 'ਚ ਅਨਮੋਲਪ੍ਰੀਤ ਸਿੰਘ, ਸਰਗੁਣ ਸਿੰਘ, ਅਜੈਪਾਲ ਸਿੰਘ, ਪਰਮਜੋਤ ਸਿੰਘ, ਨਾਰਨਦੀਪ ਸਿੰਘ, ਹਰਨੂਰ ਸਿੰਘ, ਦਵਿੰਦਰਬੀਰ ਸਿੰਘ, ਸਰਬਜੋਤ ਸਿੰਘ, ਅਤੇ ਗੁਰਸਿਮਰਨ ਸਿੰਘ ਸ਼ਾਮਿਲ ਹਨ।

 

ਮਗੀਨ ਮਾਹੌਲ 'ਚ ਸਸਕਾਰ :

ਪਿੰਡ ਡਾਲੇਕੇ ਵਿਖੇ ਨਗਰ ਕੀਰਤਨ ਦੌਰਾਨ ਹੋਏ ਧਮਾਕੇ ਵਿਚ ਮਾਰੇ ਗਏ ਗੁਰਪ੍ਰੀਤ ਸਿੰਘ (11) ਅਤੇ ਮਨਦੀਪ ਸਿੰਘ (14) ਦਾ ਅੰਤਿਮ ਸੰਸਕਾਰ ਪਿੰਡ ਪਹੁਵਿੰਡ ਵਿਖੇ ਅਤਿ ਗਮਗੀਨ ਮਾਹੌਲ 'ਚ ਕਰ ਦਿੱਤਾ ਗਿਆ। ਦੋਵਾਂ ਬੱਚਿਆਂ ਦੇ ਪਰਿਵਾਰਾਂ ਦੇ ਰੋ-ਰੋ ਕੇ ਬੁਰਾ ਹਾਲ ਸੀ। ਇਸ ਹਾਦਸੇ ਵਿਚ ਮਾਰੇ ਗਏ ਦੋਵੇਂ ਬੱਚੇ ਆਪਣੇ ਮਾਪਿਆਂ ਇਕਲੌਤੇ ਪੁੱਤ ਸਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Blast in Tarn Taran Nagar Kirtan: Death toll reaches 3 as 16 year old boy succumbs to injury