ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਾਲੀਵੁਡ ਸਟਾਰ ਅਕਸ਼ੇ ਖੰਨਾ ਦੇ ਗੁਰਦਾਸਪੁਰ ਤੋਂ ਚੋਣ ਲੜਨ ਦੀ ਚਰਚਾ

ਬਾਲੀਵੁਡ ਸਟਾਰ ਅਕਸ਼ੇ ਖੰਨਾ ਦੇ ਗੁਰਦਾਸਪੁਰ ਤੋਂ ਚੋਣ ਲੜਨ ਦੀ ਚਰਚਾ

ਭਾਰਤੀ ਜਨਤਾ ਪਾਰਟੀ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਬਾਲੀਵੁੱਡ ਅਦਾਕਾਰ ਅਕਸ਼ੇ ਖੰਨਾ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ। ਲੋਕ ਸਭਾ ਚੋਣਾਂ ਇਸ ਵਰ੍ਹੇ ਹੋਣ ਵਾਲੀਆਂ ਹਨ। ਅਜਿਹੇ ਵੇਲੇ ਅਜਿਹੀਆਂ ਖ਼ਬਰਾਂ ਆਉਣੀਆਂ ਸੁਭਾਵਕ ਹਨ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

ਅਕਤੂਬਰ 2017 ’ਚ ਜਦੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਗੁਰਦਾਸਪੁਰ ਲੋਕ ਸਭਾ ਸੀਟ ਉੱਤੇ ਜਿੱਤ ਹਾਸਲ ਕੀਤੀ ਸੀ; ਤਦ ਵੀ ਉਸ ਤੋਂ ਪਹਿਲਾਂ ਅਜਿਹੀਆਂ ਕਿਆਸਅਰਾਈਆਂ ਲਾਈਆਂ ਗਈਆਂ ਸਨ ਕਿ ਭਾਰਤੀ ਜਨਤਾ ਪਾਰਟੀ ਇਸੇ ਹਲਕੇ ਤੋਂ ਬਾਲੀਵੁੱਡ ਸਟਾਰ ਵਿਨੋਦ ਖੰਨਾ ਦੇ ਪੁੱਤਰ ਅਕਸ਼ੇ ਖੰਨਾ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ।

 

 

ਵਿਨੋਦ ਖੰਨਾ ਨੇ ਗੁਰਦਾਸਪੁਰ ਲੋਕ ਸਭਾ ਸੀਟ ਅਪ੍ਰੈਲ 2017 ਵਿੱਚ ਜਿੱਤੀ ਸੀ ਪਰ ਉਸੇ ਮਹੀਨੇ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ਉਸ ਤੋਂ ਬਾਅਦ ਇਸੇ ਹਲਕੇ ਤੋਂ ਕਾਂਗਰਸ ਦੇ ਸੁਨੀਲ ਜਾਖੜ ਨੇ ਵੋਟਾਂ ਦੇ ਵੱਡੇ ਅੰਤਰ ਨਾਲ ਇਹ ਸੀਟ ਜਿੱਤੀ ਸੀ। ਭਾਰਤੀ ਜਨਤਾ ਪਾਰਟੀ ਹੁਣ ਉਨ੍ਹਾਂ ਨੂੰ ਤਕੜੀ ਟੱਕਰ ਦੇਣ ਲਈ ਅਕਸ਼ੇ ਖੰਨਾ ਨੂੰ ਮਨਾ ਵੀ ਸਕਦੀ ਹੈ ਪਰ ਸਾਲ 2017 ’ਚ ਜਦੋਂ ਉਨ੍ਹਾਂ ਦੇ ਇਸੇ ਸੀਟ ਤੋਂ ਚੋਣ ਲੜਨ ਦੇ ਅਨੁਮਾਨ ਲਾਏ ਜਾ ਰਹੇ ਸਨ; ਤਦ ਉਨ੍ਹਾਂ ਨੇ ਸਿਆਸਤ ਵਿੱਚ ਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

ਇਸ ਵਾਰ ਉਨ੍ਹਾਂ ਦਾ ਮਨ ਬਦਲਦਾ ਹੈ ਜਾਂ ਨਹੀਂ, ਇਹ ਤਾਂ ਆਉਣ ਵਾਲੇ ਕੁਝ ਦਿਨਾਂ ਵਿੱਚ ਹੀ ਸਪੱਸ਼ਟ ਹੋ ਸਕੇਗਾ। ਅਕਤੂਬਰ 2017 'ਚ ਸ੍ਰੀ ਸੁਨੀਲ ਜਾਖੜ ਨੇ ਭਾਜਪਾ ਦੇ ਸਵਰਨ ਸਲਾਰੀਆ ਨੂੰ ਹਰਾਇਆ ਸੀ ਤੇ ਇਸ ਵਾਰ ਭਾਜਪਾ ਦੋਬਾਰਾ ਉਨ੍ਹਾਂ ਨੂੰ ਟਿਕਟ ਦੇਣ ਦਾ ਜੋਖਮ ਨਹੀਂ ਲੈ ਸਕਦੀ।

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bollywood Star Akshay Khanna may contest from Gurdaspur LS Seat